ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਚੁੱਕੇ ਹਨ, ਜਿੱਥੇ ਉਹਨਾਂ ਵੱਲੋਂ ਅਰਦਾਸ ਕੀਤੀ ਜਾ ਗਈ। ਸੁਖਬੀਰ ਬਾਦਲ ਅੱਜ ਸਵੇਰੇ 11 ਵਜੇ ਸਮੂਹ ਅਕਾਲੀ ਲੀਡਰਸ਼ਿਪ ਸਣੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਅਤੇ ਅਕਾਲੀ ਸਰਕਾਰ ਸਮੇਂ ਹੋਈਆਂ ਗਲਤੀਆਂ ਤਹਿਤ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦੇਣ ਮਗਰੋਂ ਆਖਰੀ ਦਿਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜ ਤਖ਼ਤਾਂ 'ਤੇ ਸਜ਼ਾ ਭੁਗਤਣ ਮਗਰੋਂ ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਦਲਜੀਤ ਚੀਮਾ ਨੇ ਕੀਤੀ ਮੀਡੀਆ ਨਾਲ ਗੱਲਬਾਤ
ਇਸ ਮੌਕੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ, ਜਿਨਾਂ ਦੇ ਸਹਿਯੋਗ ਦੇ ਨਾਲ ਅੱਜ ਅਸੀਂ ਇਹ ਸੇਵਾ ਪੂਰੀ ਕੀਤੀ ਹੈ। ਉਹਨਾਂ ਕਿਹਾ ਕਿ ਵਾਹਿਗੁਰੂ ਅੱਗੇ ਹੀ ਅਰਦਾਸ ਹੈ ਕਿ ਪੰਥ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਚੜ੍ਹਦੀ ਕਲਾ ਵਿੱਚ ਰਵੇ। ਉੱਥੇ ਸੁਰੱਖਿਆ ਦੇ ਇੰਤਜਾਮਾਂ 'ਤੇ ਕਿਹਾ ਕਿ ਇਹ ਦਿਖਾਵੇ ਲਈ ਕੀਤਾ ਜਾ ਰਿਹਾ ਹੈ। ਜੇ ਇਹ ਪਹਿਲਾਂ ਹੀ ਕੀਤਾ ਹੁੰਦਾ ਤਾਂ ਅੱਜ ਇਹ ਘਟਨਾ ਨਾ ਵਾਪਰਦੀ। ਉਹਨਾਂ ਕਿਹਾ ਕਿ ਪੁਲਿਸ ਦਾ ਫਰਜ਼ ਬਣਦਾ ਹੈ ਕਿ ਅਜਿਹੇ ਜਗ੍ਹਾ 'ਤੇ ਸੁਰੱਖਿਆ ਮੁਹਈਆ ਕਰਵਾਈ ਜਾਵੇ। ਇਸ ਘਟਨਾ ਨਾਲ ਦੁਨੀਆਂ 'ਚ ਗਲਤ ਸੁਨੇਹਾ ਗਿਆ ਹੈ।
ਚੰਡੀਗੜ੍ਹ ਵਾਲਿਆਂ ਦਾ ਦਿਲ ਜਿੱਤਣ ਆ ਰਿਹਾ ਦਿਲਜੀਤ ਦੁਸਾਂਝ, ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਨੇ ਸ਼ੋਅ ਦੀਆਂ ਤਿਆਰੀਆਂ
ਧਾਰਮਿਕ ਸਜ਼ਾ ਹੋਈ ਪੂਰੀ, ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਲੀਡਰਸ਼ਿਪ ਨੂੰ ਲਾਈ ਗਈ ਧਾਰਮਿਕ ਸਜ਼ਾ ਤਹਿਤ ਲਗਾਈ ਗਈ ਸੇਵਾ ਦਾ ਆਖਰੀ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੰਮਲ ਹੋ ਗਿਆ ਹੈ। ਅੱਜ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣਗੇ, ਜਿਥੇ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਉਪਰੰਤ ਅਰਦਾਸ ਕਰਵਾਈ ਜਾਵੇਗੀ। ਅਰਦਾਸ ਕਰ ਕੇ ਆਪਣੀ ਸੇਵਾ ਦੀ ਸਮਾਪਤੀ ਕਰਨਗੇ।
ਬਿਕਰਮ ਮਜੀਠੀਆ ਨੇ ਵੀ ਗੁਰੂ ਘਰ ਟੇਕਿਆ ਮੱਥਾ
ਉਥੇ ਹੀ ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਜੋ ਸੇਵਾ ਗੁਰੂ ਸਾਹਿਬ ਨੇ ਲਾਈ ਸੀ ਉਸ ਨੂੰ ਗੁਰੂ ਨੇ ਹੀ ਕਿਰਪਾ ਕਰਕੇ ਸਫਲ ਕੀਤਾ ਹੈ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਰੱਖਿਆ ਕਰਨ ਦਾ ਬਲ ਵੀ ਪਰਮਾਤਮਾ ਨੇ ਹੀ ਬਖਸ਼ਣਾ ਹੈ।