ਹੈਦਰਾਬਾਦ ਡੈਸਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਰਕਾਰ ਪੰਜ ਸਿੰਘ ਸਾਹਿਬਾਨ ਦਾ ਹੁਕਮ ਮੰਨ ਲਿਆ ਹੈ।ਸੁਖਬੀਰ ਬਾਦਲ ਨੇ ਟਵੀਟ ਕਰ ਆਪਣਾ ਪਹਿਲਾ ਜਵਾਬ ਦਿੱਤਾ ਹੈ। ਇਹ ਸੁਖਬੀਰ ਬਾਦਲ ਨੇ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਨਤਮਸਤਕ ਹੋਵੇਗਾ। ਇਸ਼ਤਿਹਾਰਬਾਜ਼ੀ ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘‘ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
ਕਿਉਂ ਕੀਤਾ ਤਲਬ: ਦਰਅਸਲ ਬਾਗੀ ਧੜੇ ਦੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਹਿਬਾਨਾ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਪੰਜ ਸਿੰਘ ਸਾਹਿਬਾਨਾ ਵੱਲੋਂ ਸੁਖਬੀਰ ਬਾਦਲ 'ਤੇ ਲੱਗੇ ਇਲਜ਼ਾਮਾਂ ਸਬੰਧੀ 15 ਦਿਨਾਂ ਅੰਦਰ ਸਪਸ਼ਟੀਕਰਨ ਦੇਣ ਲਈ ਆਖਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੇ ਹੁਕਮਾਂ ਨੂੰ ਮੰਨਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਹਾਮੀ ਭਰ ਦਿੱਤੀ ਹੈ।
ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
— Sukhbir Singh Badal (@officeofssbadal) July 16, 2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ… pic.twitter.com/QScmwqbVPn
ਕੀ ਹੈ ਪੂਰਾ ਮਾਮਲਾ: ਦੱਸਣਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿੱਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।ਹੁਣ ਵੇਖਣਾ ਹੋਵੇਗਾ ਕਿ ਆਖਰ ਕਦੋਂ ਸੁਖਬੀਰ ਬਾਦਲ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਗੇ।
- ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ 'ਚ ਤਲਬ, 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ, ਜਾਣੋ ਕੀ ਹੈ ਮਾਮਲਾ - Akal Takht Summons Sukhbir Badal
- ਇਨ੍ਹਾਂ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ 'ਤੇ ਜਤਾਇਆ ਭਰੋਸਾ, ਆਗੂਆਂ ਨੇ ਕਿਹਾ- BJP ਤੇ RSS ਦੀ ਸ਼ੈਅ 'ਤੇ ਹੋ ਰਿਹਾ ਪਾਰਟੀ ਪ੍ਰਧਾਨ ਦਾ ਵਿਰੋਧ - presidency of Sukhbir Badal
- ਸ਼੍ਰੋਮਣੀ ਅਕਾਲੀ ਦੇ ਮੁਖੀ ਸੁਖਬੀਰ ਬਾਦਲ ਦੇ ਰਾਜ 'ਚ ਹੋਈਆਂ ਵੱਡੀਆਂ ਗਲਤੀਆਂ, ਬਾਗੀ ਧੜ੍ਹੇ ਨੇ ਮੰਗੀ ਮੁਆਫ਼ੀ - SAD Political Crisis