ਸੰਗਰੂਰ: ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕਾਂਗਰਸ ਦੇ ਨੇਤਾ ਅਤੇ ਐਮਐਲਏ ਸੁਖਪਾਲ ਸਿੰਘ ਖਹਿਰਾ ਸੰਗਰੂਰ ਪਹੁੰਚੇ ਹਨ। ਜਿੱਥੇ ਹੀ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੜਬਾ ਦੇ ਪਿੰਡ ਗੁਜਰਾਂ ਵਿਖੇ ਹੋਏ ਹਾਦਸੇ ਦੇ ਵਿੱਚ ਚਰਚਾ ਕੀਤੀ ਹੈ। ਜਿੱਥੇ ਨਕਲੀ ਸ਼ਰਾਬ ਪੀਣ ਨਾਲ ਵੀ ਲੋਕਾਂ ਦੀ ਮੌਤ ਹੋਈ ਅਤੇ ਦਰਜਨਾਂ ਸ਼ਰਾਬ ਪੀਣ ਤੋਂ ਬਾਅਦ ਹਸਪਤਾਲ ਦੇ ਵਿੱਚ ਦਾਖਲ ਹਨ। ਉੱਥੇ ਹੀ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਸ ਘਟਨਾ ਦੇ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਹੈ ਜਿਨਾਂ ਤੋਂ ਏਨੀ ਵੱਡੀ ਢਿੱਲ ਹੋਈ ਕਿ ਇੱਕ ਨਸ਼ਾ ਜੋ ਕਿ ਸਰੇਆਮ ਗਲਤ ਢੰਗ ਨਾਲ ਬਣਾਇਆ ਗਿਆ। ਜਿਸ ਨਾਲ ਲੋਕਾਂ ਦੀ ਮੌਤ ਹੋਈ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕਈ ਥਾਵਾਂ ਤੇ ਨਸ਼ਾ ਸਰੇਆਮ ਵਿਕ ਰਿਹਾ ਹੈ ਜੋ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਜਕਾਰੀ ਉੱਤੇ ਇੱਕ ਵੱਡਾ ਸਵਾਲ ਖੜਾ ਕਰਦਾ ਹੈ।
'ਸੱਤਾ ਤੋਂ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੀਤੇ ਸੀ ਵੱਡੇ-ਵੱਡੇ ਵਾਅਦੇ': ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਬੋਲਦੇ ਕਿਹਾ ਕਿ ਸੱਤਾ ਤੋਂ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸੀ। ਕਿ ਉਹ ਨਸ਼ੇ ਨੂੰ ਜੜ ਤੋਂ ਖ਼ਤਮ ਕਰ ਦੇਣਗੇ ਪਰ ਅੱਜ ਦੀ ਇਸ ਮੰਦਭਾਗੀ ਘਟਨਾ ਦੇ ਵਿੱਚ ਪੂਰੇ ਪੰਜਾਬ ਦੇ ਵਿੱਚ ਅਜਿਹਾ ਮਾਹੌਲ ਬਣਿਆ ਹੋਇਆ ਹੈ। ਜੋ ਕਿ ਪਹਿਲਾਂ ਕਦੇ ਨਹੀਂ ਸੀ ਬਣਿਆ ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਪੰਜ ਦਿਨਾਂ ਬਾਅਦ ਪਰਿਵਾਰ ਨਾਲ ਮਿਲਣ ਆਏ ਹਨ ਉਹ ਇੱਕ ਬਹੁਤ ਸ਼ਰਮਸ਼ਾਰ ਗੱਲ ਹੈ ਕਿਉਂਕਿ ਮੁੱਖ ਮੰਤਰੀ ਤਾਂ ਹਲਕਾ ਹੋਣ ਦੇ ਬਾਵਜੂਦ ਵੀ ਉਹ ਇੰਨੇ ਦਿਨਾਂ ਬਾਅਦ ਆਏ ਹਨ। ਉੱਥੇ ਹੀ ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਵੀ ਜੋ ਕਾਰਜਗਾਰੀ ਹੋਈ ਹੈ ਉਸ ਤੇ ਵੀ ਸਵਾਲ ਖੜੇ ਹੁੰਦੇ ਹਨ ਕਿ ਸੁਨਾਮ ਵਿਖੇ ਵੀ ਦੇਖਣ ਨੂੰ ਮਿਲਿਆ ਕੀ ਨਕਲੀ ਸ਼ਰਾਬ ਪੀਣ ਨਾਲ ਸੁਨਾਮ ਦੇ ਲੋਕਾਂ ਦੀ ਵੀ ਮੌਤ ਹੋਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੁੰਦੀ ਹੈ ਕਿ ਜਿੱਥੇ ਵੀ ਪੰਜਾਬ ਦੇ ਵਿੱਚ ਕੋਈ ਗਲਤ ਅਤੇ ਮਾੜੀ ਘਟਨਾ ਵਾਪਰਦੀ ਹੈ। ਉੱਥੇ ਜਾਣ ਦੀ ਕੋਸ਼ਿਸ਼ ਕਰਦੇ ਹਨ ਅਤੇ ਹਮੇਸ਼ਾ ਮਦਦ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਉਸ ਸੋਚ ਨਾਲ ਅੱਜ ਉਹ ਪਿੰਡ ਗੁਜਰਾਂ ਦੇ ਲੋਕਾਂ ਨਾਲ ਮਿਲਣ ਆਏ ਹਨ।
'ਜੇਕਰ ਕਾਂਗਰਸ ਪਾਰਟੀ ਮੈਨੂੰ ਨੂੰ ਲੜਾਉਣਾ ਚਾਹੁੰਦੀ ਹੈ ਤਾਂ ਮੈਂ ਜ਼ਰੂਰ ਲੜਾਂਗਾ': ਇਸ ਦੇ ਨਾਲ ਹੀ ਸੰਗਰੂਰ ਤੋਂ ਲੋਕ ਸਭਾ ਚੋਣਾਂ ਦੇ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਦੀ ਚੋਣਾਂ ਨਹੀਂ ਲੜਨਾ ਚਾਹੁੰਦੇ ਪਰ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਲੜਾਉਣਾ ਚਾਹੁੰਦੀ ਹੈ ਤਾਂ ਉਹ ਜਰੂਰ ਲੜਨਗੇ। ਉਹ ਇਸ ਚੀਜ਼ ਲਈ ਵੀ ਤਿਆਰ ਨਹੀਂ ਹਨ ਕਿ ਉਹ ਸੰਗਰੂਰ ਤੋਂ ਲੜਗੇ ਜਾਂ ਕਿਸੇ ਹੋਰ ਜ਼ਿਲ੍ਹੇ ਤੋਂ ਕਿਉਂਕਿ ਉਨ੍ਹਾਂ ਨੇ ਕਿਹਾ ਕਿ ਮੈਨੂੰ ਹਰ ਤਰ੍ਹਾਂ ਦਾ ਚੈਲੇੰਜ ਲੈਣਾ ਪਸੰਦ ਹੈ। ਜੇਕਰ ਉਨ੍ਹਾਂ ਨੂੰ ਸੰਗਰੂਰ ਤੋਂ ਖੜਾ ਕੀਤਾ ਜਾਂਦਾ ਹੈ ਤਾਂ ਉਹ ਸੰਗਰੂਰ ਤੋਂ ਵੀ ਨਿਡਰ ਹੋ ਕੇ ਲੜਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਖੁਦ ਸੰਗਰੂਰ ਤੋਂ ਜਿੱਤਦੇ ਆਏ ਹਨ। ਸੰਗਰੂਰ ਦੇ ਮੌਜੂਦਾ ਹਾਲਾਤ ਕੁਝ ਜਿਆਦਾ ਠੀਕ ਨਹੀਂ ਹਨ ਅਤੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਸੰਗਰੂਰ ਤੋਂ ਲੜ ਪਾਉਣਾ ਚਾਹੇਗੀ ਤਾਂ ਉਹ ਜਰੂਰ ਲੜਨਗੇ।
ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਐਨਡੀਪੀਸੀ ਦੇ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਬੇਗੁਨਾਹ ਕਿਹਾ ਕਰਦੇ ਸਨ ਪਰ ਉਨ੍ਹਾਂ ਦੀ ਸਰਕਾਰ ਆਉਣ ਤੋਂ ਬਾਅਦ ਹੀ ਖੁਦ ਉਨ੍ਹਾਂ ਨੂੰ ਇਸ ਮੁਕੱਦਮੇ ਦੇ ਵਿੱਚ ਘਸੀਟਿਆ। ਜੋ ਕਿ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਅਤੇ ਇਸ ਤਰ੍ਹਾਂ ਦੀ ਗਲਤ ਰਣਨੀਤੀਆਂ ਦੇ ਖਿਲਾਫ਼ ਉਹ ਲੜਦੇ ਰਹਿਣਗੇ।
- ਚਾਰ ਦਿਨਾਂ ਬਾਅਦ ਖੁੱਲ੍ਹੀ ਸਰਕਾਰ ਦੀ ਜਾਗ, ਸੰਗਰੂਰ ਪੀੜਤ ਪਰਿਵਾਰਾਂ ਨੂੰ ਮਿਲਣ ਪੁੱਜੇ ਮੁੱਖ ਮੰਤਰੀ ਮਾਨ - Sangrur Hootch Tragedy Update
- ਹੋਲੀ ਦੇ ਰੰਗਾਂ ਵਿੱਚ ਰੰਗੀ ਸਰਹੱਦ, ਬੀਐਸਐਫ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ - Border painted in colors of Holi
- ਜਾਣੋ, ਕਿਵੇਂ ਤਿਆਰ ਕਰੀਏ ਹੋਲੀ ਦੇ ਕੁਦਰਤੀ ਤੇ ਹਰਬਲ ਰੰਗ, ਜੋ ਹੋਲੀ ਨੂੰ ਬਣਾਏਗੀ ਹੋਰ ਖੁਸ਼ਨੂੰਮਾ - Natural Holi Colours