ਸੰਗਰੂਰ : ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਆਪਣੀ ਸਿਆਸੀ ਸਰਗਰਮੀ ਤੇਜ਼ ਕੀਤੀਆਂ ਹੋਈਆਂ ਹਨ। ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ ਕਾਂਗਰਸ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਨੇ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਲੋਕ ਸਭਾ ਦਾ ਉਮੀਦਵਾਰ ਐਲਾਨਿਆ ਗਿਆ ਹੈ। ਲੋਕ ਸਭਾ ਦੇ ਟਿਕਟ ਮਿਲਣ ਤੋਂ ਬਾਅਦ ਸੁਖਪਾਲ ਖਹਿਰਾ ਪਹਿਲੀ ਵਾਰੀ ਸੰਗਰੂਰ ਪਹੁੰਚੇ ਸੰਗਰੂਰ ਦੇ ਹਲਕਾ ਧੂਰੀ ਦੇ ਵਿਧਾਇਕ ਦਲਬੀਰ ਗੋਲਡੀ ਦੇ ਘਰ ਸੁਖਪਾਲ ਖਹਿਰਾ ਵੱਲੋਂ ਵਰਕਰ ਮਿਲ ਨਹੀਂ ਰੱਖੀ ਗਈ।
ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਉੱਤੇ ਵੱਡੇ ਸਵਾਲ ਖੜੇ ਕੀਤੇ : ਮੀਡੀਆ ਨਾਲ ਗੱਲ ਕਰਦੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਉੱਤੇ ਵੱਡੇ ਸਵਾਲ ਖੜੇ ਕੀਤੇ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਜੋ ਘਪਲੇ ਕੀਤੇ ਗਏ ਸੀ। ਉਹ ਦਾ ਪੁਖਤਾ ਸਬੂਤਾਂ ਦੇ ਨਾਲ ਈਡੀ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਵੀ ਵੱਡੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੋ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ। ਜਿਸ ਕਾਰਨ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਇੰਡੀਆ ਅਲਾਇੰਸ ਨੂੰ ਜਿਤਾਉਣਾ ਹੋਵੇਗਾ। ਕਿਉਂਕਿ ਜੇਕਰ ਮੋਦੀ ਹਾਰ ਦਾ ਹੈ ਤਾਂ ਦੇਸ਼ ਨੂੰ ਬਚਾਇਆ ਜਾ ਸਕਦਾ ਹੈ ਸੁਖਪਾਲ ਖਹਿਰਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਦਲਵੀਰ ਗੋਲਡੀ ਬੀਤੇ ਦਿਨ ਜੋ ਨਰਾਅ ਚੱਲ ਰਹੇ ਸੀ ਉਨ੍ਹਾਂ ਨੂੰ ਮਨਾਇਆ ਅਤੇ ਉਨ੍ਹਾਂ ਦੇ ਘਰ ਤੋਂ ਹੀ ਚੋਣ ਪ੍ਰਚਾਰ ਸ਼ੁਰੂ ਕੀਤਾ।
ਕਾਂਗਰਸ ਪਾਰਟੀ ਦੇ ਕੁਝ ਲੀਡਰਾਂ ਉੱਤੇ ਸਵਾਲ ਵੀ ਖੜੇ ਕੀਤੇ : ਦੱਸ ਦਈਏ ਕਿ ਬੀਤੇ ਦਿਨ ਤਲਵੀਰ ਗੋਲਡੀ ਟਿਕਟ ਕੱਟੇ ਜਾਣ ਤੋਂ ਬਾਅਦ ਦਲਵੀਰ ਗੋਲਡੀ ਨੇ ਲਾਈਵ ਹੋ ਆਪਣੇ ਭਾਵਨਾਵਾਂ ਲੋਕਾਂ ਦੇ ਨਾਲ ਸਾਂਝੀਆਂ ਕੀਤੀਆਂ ਸਨ ਅਤੇ ਕਾਂਗਰਸ ਪਾਰਟੀ ਦੇ ਕੁਝ ਲੀਡਰਾਂ ਉੱਤੇ ਸਵਾਲ ਵੀ ਖੜੇ ਕੀਤੇ ਸਨ। ਸੁਖਪਾਲ ਖਹਿਰਾ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੇ ਲਈ ਪਹੁੰਚੇ ਹਨ ਦੇਖਦੇ ਹਾਂ ਕਿ ਸੰਗਰੂਰ ਦੇ ਲੋਕ ਸੁਖਪਾਲ ਖਹਿਰਾ ਉੱਤੇ ਯਕੀਨ ਕਰ ਸੁਖਪਾਲ ਖਹਿਰਾ ਨੂੰ ਲੋਕ ਸਭਾ ਵਿੱਚ ਭੇਜਦੇ ਹਨ, ਜਾਂ ਫਿਰ ਸੁਖਪਾਲ ਖਹਿਰਾ ਨੂੰ ਹਾਰ ਦਾ ਸਾਹਮਣਾ ਕਰਨਾ ਪਏਗਾ। ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨ ਸਿੰਘ ਮਾਨ ਆਮ ਆਦਮੀ ਪਾਰਟੀ ਵੱਲੋਂ ਮੀਤ ਹੇਅਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਕਬਾਲ ਸਿੰਘ ਝੁੰਦਾ ਇਸ ਸਮੇਂ ਚੋਣ ਮੈਦਾਨ ਵਿੱਚ ਹਨ।
- ਚੋਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਜੀਤ ਔਜਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Lok Sabha Elections
- ਪਾਥੀਆਂ ਥੱਪਣ ਵਾਲੇ ਹੱਥਾਂ 'ਚ ਅੱਜ ਮਿਸੇਜ਼ ਇੰਡੀਆ ਓਵਰਸੀਜ਼ 2024 ਦਾ ਖਿਤਾਬ, ਬਣੀ 'ਲਾਈਫ ਕੋਚ' - Mrs India Overseas 2024
- ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਲੜੇਗੀ ਲੋਕ ਸਭਾ ਦੀ ਚੋਣ, ਨਹੀਂ ਹੈ ਕੋਈ ਧੜੇਬੰਦੀ: ਜੀਤ ਮਹਿੰਦਰ ਸਿੰਘ ਸਿੱਧੂ - Lok Sabha elections