ਚੰਡੀਗੜ੍ਹ : ਦੇਸ਼ ਭਰ ਵਿੱਚ ਗਰਮੀ ਦਾ ਕਹਿਰ ਹੈ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ। ਉਥੇ ਹੀ ਇਸ ਵਿਚਾਲੇ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਤਪਦੀ ਗਰਮੀ ਨੂੰ ਦੇਖਦੇ ਹੋਏ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਵੀ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।
41 ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ : ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੇ ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਏਈ ਕਿ ਨਰਸਰੀ ਤੋਂ ਦੂਸਰੀ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਤਾਂ ਪਹਿਲਾਂ ਹੀ ਵਧਦੀ ਗਰਮੀ ਕਾਰਨ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਦੱਸ ਦਈਏ ਕਿ ਤੇਜ਼ ਗਰਮੀ ਤੇ ਹੀਟ ਵੇਵ ਦੇ ਰੈੱਡ ਅਲਰਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਹਾਲਾਂਕਿ ਪਹਿਲਾਂ ਸਕੂਲਾਂ ਵਿੱਚ ਸਮਾਂ ਬਦਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਬੱਚਿਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ। ਇਸ ਤੋਂ ਬਾਅਦ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ।
ਵੱਧ ਰਹੇ ਪਾਰੇ ਕਾਰਨ ਲਿਆ ਫੈਸਲਾ : ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਗਰਮੀ ਤੇ ਹੀਟ ਵੇਵ ਦੇ ਅਲਰਟ ਨੂੰ ਲੈ ਕੇ ਚਰਚਾ ਕੀਤੀ ਗਈ ਸੀ। ਇਸ ਦੇ ਨਾਲ ਹੀ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਵੀ ਹੁਕਮ ਜਾਰੀ ਕੀਤੇ ਗਏ ਸੀ। ਉਸ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ 20 ਮਈ ਤੋਂ 30 ਮਈ ਤੱਕ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਜਦੋਂਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 10.15 ਤੋਂ ਦੁਪਹਿਰ 1.15 ਵਜੇ ਤੱਕ ਬਦਲ ਦਿੱਤਾ ਗਿਆ ਸੀ।
- ਵੱਧ ਰਹੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਬਦਲਿਆਂ ਸਮਾਂ, ਅੱਜ ਤੋਂ ਲਾਗੂ - children also get relief from heat
- ਪੰਜਾਬ 'ਚ ਪੀਐੱਮ ਮੋਦੀ ਦੀਆਂ ਰੈਲੀਆਂ ਦੇ ਵਿਰੋਧ ਲਈ ਕਿਸਾਨ ਤਿਆਰ, ਜਥੇਬੰਦੀਆਂ ਨੇ ਘੜੀ ਰਣਨੀਤੀ - protest against PM Modi in Punjab
- ਜਲੰਧਰ ਪਹੁੰਚੀਆਂ ਗੁਜਰਾਤ ਦੀਆਂ 7 ਸੁਰੱਖਿਆ ਕੰਪਨੀਆਂ, ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ - Security increased before PM rally
ਪੰਜਾਬ ‘ਚ 45 ਡਿਗਰੀ ਨੂੰ ਪਾਰ ਕਰ ਜਾਵੇਗਾ ਪਾਰਾ: ਜਰਕ ਮੌਸਮ ਵਿਭਾਗ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ (20 ਮਈ) ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 20 ਡਿਗਰੀ ਰਹੇਗਾ। ਅਗਲੇ ਇੱਕ ਹਫ਼ਤੇ ਤੱਕ ਜ਼ਿਲ੍ਹੇ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦਾ ਅਨੁਮਾਨ ਹੈ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਚਲਾ ਜਾਵੇਗਾ।