ETV Bharat / state

'ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਪੀਐੱਮ ਮੋਦੀ', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪੀਐੱਮ ਨੂੰ ਸਲਾਹ, ਜਾਣੋ ਮਾਮਲਾ

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨੇ ਦੇ ਮਾਮਲੇ 'ਤੇ ਸੁਨੀਲ ਜਾਖੜ ਨੇ PM ਮੋਦੀ ਨੂੰ ਮੁੜ ਵਿਚਾਰ ਕਰਨ ਲਈ ਸਲਾਹ ਦਿੱਤੀ ਹੈ।

Sunil Jakhar objected to Haryana's new Vidhan Sabha, advised PM Modi
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪੀਐੱਮ ਨੂੰ ਸਲਾਹ (ETV Bharat (ਚੰਡੀਗੜ੍ਹ, ਪੱਤਰਕਾਰ))
author img

By ETV Bharat Punjabi Team

Published : 10 hours ago

Updated : 7 hours ago

ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਨੂੰ ਲੈਕੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਇੱਕ ਵਾਰ ਫਿਰ ਆਪਣੀ ਹੀ ਪਾਰਟੀ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਨਜ਼ਰ ਆ ਰਹੇ ਹਨ। ਸੁਨੀਲ ਜਾਖੜ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਮਹਿਜ਼ ਜ਼ਮੀਨ ਦਾ ਟੁਕੜਾ ਨਹੀਂ ਹੈ ਬਲਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪੀਐੱਮ ਨੂੰ ਸਲਾਹ (ETV Bharat (ਚੰਡੀਗੜ੍ਹ, ਪੱਤਰਕਾਰ))

ਦੱਸਣਯੋਗ ਹੈ ਕਿ ਜਿੱਥੇ ਲੰਮੇ ਸਮੇਂ ਤੋਂ ਸੁਨੀਲ ਜਾਖੜ ਦੇ ਆਪਣੀ ਪਾਰਟੀ ਨਾਲ ਮਨਮੁਟਾਵ ਸਾਫ ਨਜ਼ਰ ਆ ਰਹੇ ਹਨ ਉੱਥੇ ਹੀ ਉਹਨਾਂ ਨੇ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਪੋਸਟ ਪਾਕੇ ਪਾਰਟੀ ਨੂੰ ਆਪਣੇ ਕੀਤੇ ਫੈਸਲੇ ਉੱਤੇ ਮੁੱਢ ਵਿਚਾਰ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ ਸਮੇਂ ਵਿੱਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਕਈ ਉਪਰਾਲੇ ਕੀਤੇ ਹਨ ਪਰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਵੱਖਰੀ ਥਾਂ ਅਲਾਟ ਕਰਨ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇੰਨਾ ਹੀ ਨਹੀਂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਪੋਸਟ ਪਾ ਕੇ ਸੀਐਮ ਭਗਵੰਤ ਮਾਨ ਨੂੰ ਵੀ ਮਾਮਲੇ 'ਚ ਘੇਰਿਆ ਹੈ।

ਸੁਨੀਲ ਜਾਖੜ ਦੀ ਪੋਸਟ

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਪੇਜ 'ਐਕਸ' 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ "ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ ਸਿਰਫ਼ ਜ਼ਮੀਨੀ ਖੇਤਰ ਹੀ ਨਹੀਂ ਸਗੋਂ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬੀਆਂ ਦੀ ਸਮਾਜਿਕ ਅਤੇ ਧਾਰਮਿਕ ਉੱਨਤੀ ਲਈ ਚੁੱਕੇ ਗਏ ਕਦਮ ਪਿਛਲੇ ਸਮੇਂ ਵਿੱਚ ਪੰਜਾਬ ਨੂੰ ਲੱਗੇ ਜ਼ਖਮਾਂ ਨੂੰ ਭਰਨ ਦਾ ਯਤਨ ਹਨ। ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਨਾਲ ਉਸ ਦੀ ਪੰਜਾਬ ਨਾਲ ਨੇੜਤਾ ਨੂੰ ਸੱਟ ਵੱਜੇਗੀ।

ਮੇਰਾ ਮੰਨਣਾ ਹੈ ਕਿ ਪੰਜਾਬ ਅਤੇ ਕੇਂਦਰ ਦਰਮਿਆਨ ਮਜ਼ਬੂਤ ​​ਸਬੰਧਾਂ ਨੂੰ ਕਾਇਮ ਰੱਖਣ ਲਈ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਨੂੰ ਇਸ ਫੈਸਲੇ ਨੂੰ ਵਾਪਸ ਲੈਣ ਲਈ ਨਿੱਜੀ ਤੌਰ 'ਤੇ ਦਖਲ ਦੇਣ ਦੀ ਅਪੀਲ ਕਰਦਾ ਹਾਂ।

ਕੇਂਦਰੀ ਗ੍ਰਹਿ ਮੰਤਰੀ ਦੀ ਜੈਪੁਰ ਵਿਖੇ ਹੋਈ ਮੀਟਿੰਗ ਦੌਰਾਨ ਜਿਸ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਉਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਸਮਝਦਾਰੀ ਦੀ ਘਾਟ ਕਾਰਨ ਚੰਡੀਗੜ੍ਹ ਅਤੇ ਪੰਜਾਬ ਦਾ ਦਾਅਵਾ ਕਮਜ਼ੋਰ ਪੈ ਗਿਆ ਹੈ। ਹਰਿਆਣਾ ਵਿਧਾਨ ਸਭਾ ਵਿਚ ਇਸ ਜ਼ਮੀਨ ਲਈ ਕਮਜ਼ੋਰ ਹੋ ਗਿਆ ਹੈ, ਪੰਜਾਬ ਦਾ ਦਾਅਵਾ ਉਦੋਂ ਕਮਜ਼ੋਰ ਹੋ ਗਿਆ ਜਦੋਂ

ਹਰਿਆਣਾ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਸਾਹਮਣੇ ਵਿਧਾਨ ਸਭਾ ਲਈ ਇਸ ਜ਼ਮੀਨ ਦੀ ਮੰਗ ਕੀਤੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕਰਨ ਦੀ ਬਜਾਏ ਜ਼ਮੀਨ ਮੰਗੀ। ਪੰਜਾਬ ਵਿਧਾਨ ਸਭਾ ਨੇ ਵੀ ਹਰਿਆਣਾ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪਾਰਟੀ ਛੱਡਣ ਦਾ ਵਿਚਾਰ

ਇਥੇ ਇਹ ਵੀ ਦੱਸਣਯੋਗ ਹੈ ਕਿ ਸਿਆਸੀ ਗਲਿਆਰਿਆਂ ਵਿੱਚ ਇਹ ਵੀ ਚਰਚਾ ਹੈ ਕਿ ਸੁਨੀਲ ਜਾਖੜ ਵੱਲੋਂ ਪਾਰਟੀ ਨੂੰ ਛੱਡਣ ਦਾ ਫੈਸਲਾ ਕਰਦੇ ਹੋਏ ਅਸਤੀਫਾ ਦਿੱਤਾ ਗਿਆ ਹੈ ਪਰ ਅਜੇ ਤਕ ਉਹਨਾਂ ਦੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਗਿਆ। ਇੱਕ ਨਿੱਜੀ ਚੈਨਲ ਉੱਤੇ ਗੱਲ ਕਰਦਿਆਂ ਵੀ ਸੁਨੀਲ ਜਾਖੜ ਨੇ ਅਸਤੀਫੇ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਹਾਲ ਦੇਖਦੇ ਹੋਏ ਉਹਨਾਂ ਨੇ ਪਾਰਟੀ ਨੂੰ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਨਹੀਂ ਸੰਭਾਲ ਸਕਦੇ। ਇਸ ਤਹਿਤ ਹੀ ਉਹਨਾਂ ਨੇ ਪੰਜਾਬ ਵਿੱਚ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦਾ ਛੱਡ ਦੀ ਇੱਛਾ ਜ਼ਾਹਿਰ ਕੀਤੀ ਹੈ ਪਰ ਪਾਰਟੀ ਛੱਡਣ ਬਾਰੇ ਉਹ ਖੁੱਲ੍ਹ ਕੇ ਨਹੀਂ ਬੋਲੇ।

ਹਰਿਆਣਾ ਨੂੰ ਨਵੀਂ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਜ਼ਮੀਨ ਅਲਾਟ, ਕਾਂਗਰਸੀ ਆਗੂ ਨੇ ਕੀਤਾ ਵਿਰੋਧ

ਪਾਕਿਸਤਾਨ ਪੰਜਾਬ ਦੀ ਸੀਐੱਮ ਮਰੀਅਮ ਨਵਾਜ਼ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਲਈ ਚੁਟਕੀ, ਜਾਣੋ ਕੀ ਕਿਹਾ

"ਜੇ ਮੈਂ ਨਹੀਂ, ਤਾਂ ਮੇਰਾ ਮੁੰਡਾ ਬਣੇਗਾ ਪੀਐਮ", ਨੀਟੂ ਸ਼ਟਰਾਂ ਵਾਲੇ ਨੇ ਚੰਨੀ ਦੇ ਬਿਆਨ ਦਾ ਦਿੱਤਾ ਜਵਾਬ, ਹੋਰ ਕੀ ਕੁੱਝ ਕਿਹਾ ਦੇਖੋ ਵੀਡੀਓ

ਕਾਂਗਰਸ ਨੇ ਵੀ ਜਤਾਇਆ ਵਿਰੋਧ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਵੀ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਹਰਿਆਣਾ ਨੂੰ ਨਵੀਂ ਇਮਾਰਤ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਗਈ ਹੈ। ਵੇਰਕਾ ਮੁਤਾਬਿਕ ਨਵੀਂ ਵਿਧਾਨ ਸਭਾ ਪੰਚਕੂਲੇ ਵਿੱਚ ਬਣਨੀ ਚਾਹੀਦੀ ਸੀ, ਚੰਡੀਗੜ੍ਹ ਵਿੱਚ ਇਸ ਨੂੰ ਬਣਾ ਕੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ।

Last Updated : 7 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.