ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਮੰਡੀ ਦੇ ਗੁੱਜਰਾਂ ਪਿੰਡ ਵਿੱਚ ਬੁੱਧਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ। ਜਿਸ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਿਰੋਧੀ ਪਾਰਟੀ ਵੱਲੋਂ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਇਸ ਮਾਮਲੇ ਵਿੱਚ ਤੁਰੰਤ ਰਿਪੋਰਟ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਨੇ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਅੱਜ ਸਾਰਾ ਦਿਨ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਪਿੰਡ ਵਿੱਚ ਆਉਣਾ ਜਾਣਾ ਲੱਗਿਆ ਹੋਇਆ ਹੈ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਐਤਵਾਰ ਨੂੰ ਮ੍ਰਿਤਕ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਵਾਇਆ ਹੈ। ਇਸ ਦੌਰਾਨ ਹੀ ਅੱਜ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਭਾਰਤੀ ਜਨਤਾ ਪਾਰਟੀ ਦੇ ਇਕਾਈ ਪ੍ਰਧਾਨ ਸੁਨੀਲ ਜਾਖੜ ਪਹੁੰਚੇ ਹਨ। ਉਹਨਾਂ ਨੇ ਪੰਜਾਬ ਦੇ ਏਡੀਜੀਪੀ ਨੂੰ ਸਹੀ ਤਰੀਕੇ ਨਾਲ ਅਤੇ ਜਲਦੀ ਤੋਂ ਜਲਦੀ ਜਾਂਚ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਉਹਨਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਜੁੰਮੇਵਾਰੀ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆ ਉੱਪਰ ਹੈ। ਭਗਵੰਨ ਮਾਨ ਦੀ ਸਭ ਤੋਂ ਪਹਿਲਾਂ ਇਹ ਜੁੰਮੇਵਾਰੀ ਬਣਦੀ ਸੀ ਕਿ ਉਹ ਆ ਕੇ ਇਹਨਾਂ ਪਰਿਵਾਰਾਂ ਨੂੰ ਸਭਾਂਲਦੇ। ਉਹਨਾਂ ਕਿਹਾ ਕਿ ਵੈਸੇ ਤਾਂ ਭਗਵੰਤ ਮਾਨ ਕਹਿੰਦੇ ਹਨ ਕਿ ਸੰਗਰੂਰ ਮੇਰਾ ਆਪਣਾ ਪਰਿਵਾਰ ਹੈ, ਉਹਨਾਂ ਦਾ ਫਰਜ਼ ਬਣਦਾ ਸੀ ਕਿ ਉਹ ਆ ਕੇ ਇਹਨਾਂ ਪਰਿਵਾਰਾਂ ਨੂੰ ਸਾਂਭਦੇ। ਅੱਜ ਜਦੋਂ ਉਹਨਾਂ ਨੂੰ ਪਤਾ ਲੱਗਿਆ ਵੀ ਸੁਨੀਲ ਜਾਖੜ ਮ੍ਰਿਤਕ ਨੌਜਵਾਨਾਂ ਦੇ ਘਰ ਪਹੁੰਚ ਰਹੇ ਹਨ ਤਾਂ ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਾਲ ਹਰਪਾਲ ਚੀਮਾਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਘਰ ਪਹੁੰਚ ਗਏ।
ਉਹਨਾਂ ਆਪ ਦੇ ਵਿਧਾਇਕ ਅਮਨ ਅਰੋੜਾ ਨੂੰ ਅੜੇ ਹੱਥੀ ਲੈਂਦਿਆਂ ਕਿਹਾ ਕਿ ਮੈਂ ਉਹਨਾਂ ਨੂੰ ਇੱਕ ਸਮਝਦਾਰ ਇਨਸਾਨ ਸਮਝਦਾ ਸੀ। ਉਹਨਾਂ ਨੇ ਜਖਮਾਂ ਤੇ ਮੱਲਮ ਲਾਉਣ ਦੀ ਬਜਾਏ ਮ੍ਰਿਤਕਾਂ ਦੇ ਪਰਿਵਾਰਾਂ ਦੇ ਜਖਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਅਮਨ ਅਰੋੜਾ ਦਾ ਕਹਿਣਾ ਹੈ ਕਿ ਜੇਕਰ ਸ਼ਰਾਬ ਠੇਕੇ ਤੋਂ ਨਹੀਂ ਲਈ ਗਈ ਤਾਂ ਇਹ ਸਾਡੀ ਜ਼ਿੰਮੇਵਾਰੀ ਨਹੀਂ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜੋ ਠੇਕੇ ਤੋਂ ਬਾਹਰ ਸ਼ਰਾਬ ਵਿਕਦੀ ਹੈ ਉਹ ਵੀ ਤਾਂ ਤੁਹਾਡੇ ਕਰਿੰਦਿਆਂ ਦੇ ਜਰੀਏ ਵਿੱਕ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜੇਕਰ ਚਿੱਟਾ ਵਿੱਕ ਰਿਹਾ ਹੈ ਉਸ ਵਿੱਚ ਵੀ ਆਪ ਦੇ ਲੀਡਰਾਂ ਦੀ ਹਿੱਸੇ ਦਾਰੀ ਹੈ।
ਉਹਨਾਂ ਨੇ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਨੂੰ ਲੈ ਕੇ ਵੀ ਵੱਡੇ ਸਵਾਲ ਖੜੇ ਕਰਦੇ ਹੋਏ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਜੋ ਘਪਲੇ ਕੀਤੇ ਹਨ, ਹੁਣ ਉਹ ਸਾਰਿਆਂ ਸਾਹਮਣੇ ਆ ਚੁੱਕੇ ਹਨ। ਇਸ ਤੋਂ ਬਾਅਦ ਹੁਣ ਪੰਜਾਬ ਦੇ ਮੰਤਰੀਆਂ ਦੀ ਵਾਰੀ ਹੈ ਕਿਉਂਕਿ ਦਿੱਲੀ ਵਾਲੀ ਪਾਲਿਸੀ ਹੀ ਪੰਜਾਬ ਦੇ ਵਿੱਚ ਲਾਗੂ ਕੀਤੀ ਹੋਈ ਹੈ, ਜਿਸ ਕਾਰਨ ਪੰਜਾਬ ਦੇ ਵੀ ਕਈ ਮੰਤਰੀ ਇਸ ਸ਼ਰਾਬ ਪਾਲਿਸੀ ਦੇ ਅਧੀਨ ਜੇਲ੍ਹਾਂ ਵਿੱਚ ਜਾਣਗੇ, ਕਿਉਂਕਿ ਪੰਜਾਬ ਵਿੱਚ ਵੀ ਜਿਸ ਤਰ੍ਹਾਂ ਨਜਾਇਜ਼ ਸ਼ਰਾਬ ਵਿਕ ਰਹੀ ਹੈ, ਉਸ ਨੂੰ ਲੈ ਕੇ ਇੰਝ ਲੱਗਦਾ ਹੈ ਕਿ ਗੈਂਗਸਟਰਾਂ ਨੂੰ ਜਾਂ ਫਿਰ ਦੋ ਨੰਬਰੀ ਕੰਮ ਕਰਨ ਵਾਲਿਆਂ ਨੂੰ ਪੁਲਿਸ ਦਾ ਜਾਂ ਸਰਕਾਰ ਦਾ ਕੋਈ ਡਰ ਹੀ ਨਾ ਹੋਵੇ।
- ਨਕਲੀ ਸ਼ਰਾਬ ਮਾਮਲੇ ਨੂੰ ਲੈ ਕੇ ਡੀਜੀ ਸੰਗਰੂਰ ਅਤੇ ਡੀਆਈਜੀ ਪਟਿਆਲਾ ਰੇਂਜ ਨੇ ਕੀਤੀ ਪ੍ਰੈਸ ਕਾਨਫਰੰਸ - DG Sangrur and DIG Patiala Range
- ਅਣਪਛਾਤੇ ਟਰਾਲੇ ਨੇ ਸਕੂਟੀ ਚਾਲਕ ਨੂੰ ਮਾਰੀ ਟੱਕਰ, ਭਿਆਨਕ ਸੜਕ ਹਾਦਸੇ 'ਚ ਛੋਟੀ ਬੱਚੀ ਦੀ ਦਰਦਨਾਕ ਮੌਤ - Terrible road accident
- ਹੋਲੀ ਦੇ ਰੰਗਾਂ ਵਿੱਚ ਰੰਗੀ ਸਰਹੱਦ, ਬੀਐਸਐਫ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ - Border painted in colors of Holi
ਕੀ ਕਹਿੰਦੇ ਹਨ ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ: ਇਸ ਮੌਕੇ ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਉਹਨਾਂ ਕਿਹਾ, "ਬੁੱਧਵਾਰ ਤੋਂ ਹੁਣ ਤੱਕ ਸਾਡੇ ਕੋਲ 40 ਮਰੀਜ਼ ਆਏ ਹਨ। 40 ਮਰੀਜ਼ਾਂ ਵਿੱਚੋਂ 21 ਦੀ ਮੌਤ ਹੋ ਚੁੱਕੀ ਹੈ।11 ਮਰੀਜ਼ਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕੀਤਾ ਗਿਆ ਸੀ। 6 ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ 'ਚ ਦਾਖਲ ਹਨ ਜਦਕਿ ਤਿੰਨ ਮਰੀਜ਼ ਬਿਨਾਂ ਡਾਕਟਰ ਦੀ ਸਲਾਹ ਲਏ ਵਾਪਸ ਘਰ ਚਲੇ ਗਏ ਹਨ।”