ETV Bharat / state

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ।

author img

By ETV Bharat Punjabi Team

Published : 5 hours ago

ਗੁਰੂ ਰਾਮਦਾਸ ਜੀ ਆਗਮਨ ਪੁਰਬ 'ਤੇ ਦੀਪਮਾਲਾ ਅਤੇ ਆਤਿਸ਼ਬਾਜ਼ੀ
ਗੁਰੂ ਰਾਮਦਾਸ ਜੀ ਆਗਮਨ ਪੁਰਬ 'ਤੇ ਦੀਪਮਾਲਾ ਅਤੇ ਆਤਿਸ਼ਬਾਜ਼ੀ (ETV BHARAT)

ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਗੁਰੂ ਰਾਮਦਾਸ ਜੀ ਆਗਮਨ ਪੁਰਬ 'ਤੇ ਦੀਪਮਾਲਾ ਅਤੇ ਆਤਿਸ਼ਬਾਜੀ (ETV BHARAT)

ਇਸ ਤੋਂ ਇਲਾਵਾ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਪ੍ਰਵੇਸ਼ ਦੁਆਰ ਦੇ ਬਾਹਰ ਲੇਜ਼ਰ ਸ਼ੋਅ ਦਾ ਪ੍ਰਬੰਧ ਕੀਤਾ ਗਿਆ ਹੈ। ਸ਼ਰਧਾਲੂਆਂ ਵੱਲੋਂ ਪਵਿਤਰ ਸਰੋਵਰ ਦੇ ਕਿਨਾਰੇ ਰੰਗ ਬਿਰੰਗੀਆਂ ਮੋਮਬਤੀਆਂ ਤੇ ਘਿਓ ਦੇ ਦੀਵੇ ਬਾਲ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪ੍ਰਬੰਧਕਾਂ ਵੱਲੋਂ ਪ੍ਰਦੂਸ਼ਣ ਰਹਿਤ ਅਤਿ ਸੁੰਦਰ ਆਤਿਸ਼ਬਾਜੀ ਕੀਤੀ ਗਈ। ਸੁੰਦਰ ਐਲਈਡੀ ਲਾਈਟਾਂ ਨਾਲ ਸਜੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਤੇ ਮਨਮੋਹਕ ਆਤਿਸ਼ਬਾਜੀ ਦਾ ਆਨੰਦ ਮਾਨਣ ਲਈ ਦੇਸ਼-ਵਿਦੇਸ਼ ਦੀ ਸੰਗਤ ਲੱਖਾਂ ਦੀ ਗਿਣਤੀ ਵਿੱਚ ਪੁੱਜੀਆਂ ਹਨ।

ਸ਼ਰਧਾਲੂਆਂ ਅਨੁਸਾਰ ਉਹ ਆਪਣੇ ਆਪ ਨੂੰ ਬੇਹੱਦ ਖੁਸ਼ਕਿਸਮਤ ਅਤੇ ਭਾਗਾਂ ਵਾਲੇ ਮੰਨਦੇ ਹਨ ਕਿ ਉਨ੍ਹਾਂ ਨੂੰ ਇਹ ਅਦਭੁੱਤ ਨਜ਼ਾਰਾ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਕਿਨਾਰੇ ਅਤੇ ਸਾਰੇ ਪ੍ਰਵੇਸ਼ ਦੁਆਰਾਂ ਦੇ ਬਾਹਰ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਮਨਾਈ ਗਈ।

ਸੰਗਤਾਂ ਅਨੁਸਾਰ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਆਸਥਾ ਦੇ ਦੀਵੇ ਬਾਲ ਕੇ ਬਹੁਤ ਸਕੂਨ ਤੇ ਅੰਨਦ ਦੀ ਪ੍ਰਾਪਤੀ ਹੋਈ ਹੈ। ਸੰਗਤਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਦੇ ਦਰਸ਼ਨਾਂ ਦਾ ਮੌਕਾ ਮਿਲਣਾ ਬਹੁਤ ਵੱਡੇ ਭਾਗਾਂ ਵਾਲੀ ਗਲ ਹੈ ਅਤੇ ਇਸ ਦਿਨ ਇਥੇ ਆ ਕੇ ਦੀਪਮਾਲਾ ਤੇ ਆਤਿਸ਼ਬਾਜੀ ਦਾ ਦਿਲਖਿਚਵਾਂ ਨਜ਼ਾਰਾ ਦੇਖ ਕੇ ਜੋ ਆਨੰਦ ਮਿਲਿਆ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.