ETV Bharat / state

ਕਬੱਡੀ ਖਿਡਾਰੀਆਂ ਖ਼ਿਲਾਫ਼ ਕੇਸ ਰੱਦ ਕਰਵਾਉਣ ਲਈ ਸਮਰਥਕਾਂ ਨੇ ਲਾਇਆ ਮੀਤ ਹੇਅਰ ਦੀ ਰਿਹਾਇਸ਼ 'ਤੇ ਧਰਨਾ - case against Kabaddi players

ਚਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਖਿਲਾਫ਼ ਦਰਜ ਕਤਲ ਕੇਸ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਨੇੜੇ ਧਰਨਾ ਦਿੱਤਾ ਗਿਆ

Supporters staged a sit-in at Meet Hare's residence to get the case against the Kabaddi players canceled
ਕਬੱਡੀ ਖਿਡਾਰੀਆਂ ਖ਼ਿਲਾਫ਼ ਕੇਸ ਰੱਦ ਕਰਵਾਉਣ ਲਈ ਸਮਰਥਕਾਂ ਨੇ ਲਾਇਆ ਮੀਤ ਹੇਅਰ ਦੀ ਰਿਹਾਇਸ਼ 'ਤੇ ਧਰਨਾ
author img

By ETV Bharat Punjabi Team

Published : Feb 11, 2024, 3:44 PM IST

ਕਬੱਡੀ ਖਿਡਾਰੀਆਂ ਖ਼ਿਲਾਫ਼ ਕੇਸ ਰੱਦ ਕਰਵਾਉਣ ਲਈ ਸਮਰਥਕਾਂ ਨੇ ਲਾਇਆ ਮੀਤ ਹੇਅਰ ਦੀ ਰਿਹਾਇਸ਼ 'ਤੇ ਧਰਨਾ

ਬਰਨਾਲਾ: ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ 'ਤੇ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਕਬੱਡੀ ਖਿਡਾਰੀਆਂ ਦੀ ਰਿਹਾਈ ਲਈ ਇਨਸਾਫ਼ ਦੀ ਮੰਗ ਕਰ ਰਹੀਆਂ ਹਨ। ਜਿਸ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਸੰਘਰਸ਼ ਕਮੇਟੀ ਨੇ ਬਰਨਾਲਾ ਸ਼ਹਿਰ ਵਿੱਚ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਮੀਤ ਹੇਅਰ ਦੇ ਘਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਮੁਲਾਜ਼ਮ ਦੀ ਮੌਤ ਕਤਲ ਨਹੀਂ ਹਾਦਸਾ ਸੀ : ਪ੍ਰਦਰਸ਼ਨਕਾਰੀਆਂ ਦੇ ਅਗਵਾਈਕਰਤਾ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਇਹ ਇੱਕ ਹਾਦਸਾ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ ਹੈ ਅਤੇ ਇਹ ਕੋਈ ਕਤਲ ਨਹੀਂ ਸੀ। ਜਿਸ ਸਬੰਧੀ ਚਾਰ ਕਬੱਡੀ ਖਿਡਾਰੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਉਹਨਾਂ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਸਾਹਮਣੇ ਆਵਾਜ਼ ਉਠਾਈ ਜਾ ਰਹੀ ਹੈ। ਇਸ ਸਬੰਧੀ ਮੰਗ ਕੀਤੀ ਕਿ ਉਕਤ ਕਬੱਡੀ ਖਿਡਾਰੀਆਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ 'ਤੇ ਪੁਲਿਸ ਵਾਲੇ ਦੇ ਕੇਸ ਖਿਲਾਫ ਉਸਦਾ ਸੰਘਰਸ਼ ਜਾਰੀ ਹੈ। ਉਹ ਇਨਸਾਫ਼ ਮਿਲਣ ਤੱਕ ਕਬੱਡੀ ਖਿਡਾਰੀਆਂ ਨਾਲ ਹੋ ਰਹੀ ਧੱਕੇਸ਼ਾਹੀ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ।

ਇਨਸਾਫ਼ ਦੀ ਮੰਗ : ਜ਼ਿਕਰਯੋਗ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਬਰਨਾਲਾ ਦੇ 25 ਏਕੜ ਵਿੱਚ ਇੱਕ ਹੋਟਲ ਵਿੱਚ ਰਾਤ ਨੂੰ ਲੜਾਈ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਜਿਸ ਸਬੰਧੀ ਚਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਉਪਰ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ।ਮੰਗਾਂ ਨੂੰ ਲੈ ਕੇ ਖਿਡਾਰੀਆਂ ਦੇ ਪਰਿਵਾਰ ਅਤੇ ਇਨਸਾਫ਼ ਪਸੰਦ ਜਥੇਬੰਦੀ ਕਿਸਾਨ ਯੂਨੀਅਨ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਪੁਲੀਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਖਿਡਾਰੀ ਪਰਮਜੀਤ ਸਿੰਘ ਪੰਮਾ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਹੋਏ ਕਥਿਤ ਮੁਕਾਬਲੇ ਦੌਰਾਨ ਉਸਦੇ ਪੈਰ ਵਿੱਚ ਗੋਲੀ ਵੱਜੀ ਸੀ ਜਦਕਿ ਪੰਮਾ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਪੰਮਾ ਨੂੰ ਪੁਲੀਸ ਨੇ ਸਿਵਲ ਹਸਪਤਾਲ ਧਨੌਲਾ ਤੋਂ ਦਰਜਨਾਂ ਲੋਕਾਂ ਦੀ ਹਾਜ਼ਰੀ ਵਿੱਚ ਹਿਰਾਸਤ ’ਚ ਲਿਆ ਸੀ। ਇਸ ਮੌਕੇ ਜਥੇਬੰਦਕ ਆਗੂਆਂ ਅਤੇ ਖਿਡਾਰੀਆਂ ਦੇ ਪਰਿਵਾਰਾਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.