ETV Bharat / state

ਜਗਜੀਤ ਡੱਲੇਵਾਲ ਮਾਮਲੇ 'ਤੇ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਟਲੀ, ਮੰਗਾਂ ਲਈ ਮਰਨ ਵਰਤ ਉੱਤੇ ਹਨ ਡੱਲੇਵਾਲ - SC ON JAGJIT DALLEWAL

ਸ਼ੰਭੂ ਬਾਰਡਰ ਅਤੇ ਡੱਲੇਵਾਲ 'ਤੇ ਅੱਜ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਟਲ ਗਈ ਹੈ।

Supreme Court Hearing On Jagjit Singh Dallewal
ਸ਼ੰਭੂ ਬਾਰਡਰ ਤੇ ਡੱਲੇਵਾਲ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ (ETV Bharat)
author img

By ETV Bharat Punjabi Team

Published : Jan 10, 2025, 8:18 AM IST

Updated : Jan 10, 2025, 4:03 PM IST

ਖਨੌਰੀ/ਦਿੱਲੀ: ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 46 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਨਹੀਂ ਹੋਈ ਅਤੇ ਫਿਲਹਾਲ ਹੈ ਇਹ ਸੁਣਵਾਈ ਟਾਲ ਦਿੱਤੀ ਗਈ ਹੈ। ਇਹ ਸੁਣਵਾਈ ਸ਼ੰਭੂ ਸਰਹੱਦ ਨੂੰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ਸਬੰਧੀ ਹੋਣੀ ਸੀ। 6 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਤਿਆਰ ਹਨ, ਜਿਸ ਤੋਂ ਬਾਅਦ ਅਦਾਲਤ ਦੀ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

ਜਗਜੀਤ ਡੱਲੇਵਾਲ ਦੀ ਪੰਜਾਬ ਭਾਜਪਾ ਨੂੰ ਦੋ ਟੁੱਕ ... (ETV Bharat)

"ਮੋਦੀ ਕੋਲ ਜਾਵੇ ਪੰਜਾਬ ਭਾਜਪਾ ਦੀ ਇਕਾਈ ..."

ਮੈਨੂੰ ਪਤਾ ਲੱਗਾ ਕਿ ਪੰਜਾਬ ਭਾਜਪਾ ਦੀ ਇਕਾਈ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਕੋਲ ਜਾ ਕੇ ਅਪੀਲ ਕੀਤੀ ਗਈ ਹੈ ਕਿ ਮੈਂ ਮਰਨ ਵਰਤ ਛੱਡ ਦਿਆ। ਫਿਰ ਤੁਹਾਨੂੰ ਪੀਐਮ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਜਾਣਾ ਚਾਹੀਦਾ ਹੈ, ਪਰ ਤੁਸੀ ਅਕਾਲ ਤਖ਼ਤ ਸਾਹਿਬ ਜਾ ਰਹੇ, ਇਸ ਦਾ ਕੀ ਮਤਲਬ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਤੇ ਪੰਜ ਪਿਆਰਿਆਂ ਦਾ ਸਤਿਕਾਰ ਕਰਦਾ ਹਾਂ, ਪਰ ਪੰਜਾਬ ਭਾਜਪਾ ਇਕਾਈ ਨੂੰ ਮੇਰੀ ਅਪੀਲ ਹੈ ਕਿ ਉਧਰ ਜਾਣ ਦੀ ਬਜਾਏ, ਪੀਐਮ ਮੋਦੀ ਕੋਲ ਜਾਣਾ ਚਾਹੀਦਾ ਹੈ ਅਤੇ ਕਹਿਣਾ ਚਾਹੀਦਾ ਹੈ ਕਿ ਉਹ ਸਾਡੀਆਂ ਮੰਗਾਂ ਮੰਨ ਲੈਣ। ਮੈਂ ਮਰਨ ਵਰਤ ਛੱਡ ਦਿਆਂਗਾ। ਸਾਡਾ ਵਰਤ ਕਰਨਾ ਕੋਈ ਕਾਰੋਬਾਰ ਨਹੀਂ, ਨਾ ਹੀ ਇਹ ਸਾਡਾ ਸ਼ੌਕ ਹੈ। - ਜਗਜੀਤ ਸਿੰਘ ਡੱਲੇਵਾਲ

Supreme Court Hearing On Jagjit Singh Dallewal
ਕੀ ਹਨ ਮੰਗਾਂ (ETV Bharat)

SKM ਜਥੇਬੰਦੀ ਦੇ ਆਗੂ ਪਹੁੰਚੇ ਖਨੌਰੀ ਬਾਰਡਰ

ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਖਰੜੇ ਸਣੇ ਕਈ ਹੋਰਨਾਂ ਮੰਗਾਂ ਨੂੰ ਲੈਕੇ ਖਨੌਰੀ ਬਾਰਡਰ 'ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਐਸਕੇਐਮ ਦਾ ਜੱਥਾ ਖਨੌਰੀ ਪਹੁੰਚ ਚੁੱਕਾ ਹੈ, ਜਿੱਥੇ ਕਿਸਾਨਾਂ ਵੱਲੋਂ ਬੈਠ ਕੇ ਸੰਯੁਕਤ ਕਿਸਾਨ ਆਗੂ ਜਥੇਬੰਦੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਦੇ ਵਿਰੋਧ ਵਿੱਚ ਅੱਜ ਦੇਸ਼ ਵਿੱਚ ਐਸਕੇਐਮ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ, ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ

  1. 6 ਜਨਵਰੀ- ਪੰਜਾਬ ਸਰਕਾਰ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ ਹਾਈ ਪਾਵਰ ਕਮੇਟੀ ਨਾਲ ਗੱਲ ਕਰਨ ਲਈ ਰਾਜ਼ੀ ਹੋ ਗਏ ਹਨ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਹੈ। ਇਸ ਤੋਂ ਬਾਅਦ ਕਮੇਟੀ ਦੀ ਮੀਟਿੰਗ ਹੋਈ।
  2. 2 ਜਨਵਰੀ- ਸੁਪਰੀਮ ਕੋਰਟ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ। ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਇਸ ਮਾਮਲੇ ਵਿੱਚ ਡੱਲੇਵਾਲ ਦੀ ਵਕੀਲ ਗੁਨਿੰਦਰ ਕੌਰ ਗਿੱਲ ਨੇ ਪਾਰਟੀ ਬਣਾਉਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ, "ਕ੍ਰਿਪਾ ਕਰਕੇ ਟਕਰਾਅ ਬਾਰੇ ਨਾ ਸੋਚੋ, ਅਸੀਂ ਕਿਸਾਨਾਂ ਨਾਲ ਸਿੱਧੀ ਗੱਲ ਨਹੀਂ ਕਰ ਸਕਦੇ। ਅਸੀਂ ਇਕ ਕਮੇਟੀ ਬਣਾਈ ਹੈ। ਅਸੀਂ ਉਸੇ ਕਮੇਟੀ ਰਾਹੀਂ ਕਿਸਾਨਾਂ ਨਾਲ ਗੱਲ ਕਰਾਂਗੇ।"
  3. 31 ਦਸੰਬਰ- ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 30 ਦਸੰਬਰ ਨੂੰ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਇਲਾਵਾ ਕਿਹਾ ਸੀ ਕਿ, ਜੇਕਰ ਕੇਂਦਰ ਸਰਕਾਰ ਪਹਿਲ ਕਰੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਸਮਾਂ ਮੰਗ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ ਤੇ ਹੋਰ ਸਮਾਂ ਦਿੱਤਾ ਗਿਆ ਸੀ।
  4. 28 ਦਸੰਬਰ - ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪਹਿਲਾਂ ਤੁਸੀਂ ਸਮੱਸਿਆ ਪੈਦਾ ਕਰੋ ਅਤੇ ਫਿਰ ਕਹੋ ਤੁਸੀਂ ਕੁਝ ਨਹੀਂ ਕਰ ਸਕਦੇ। ਕੇਂਦਰ ਦੀ ਮਦਦ ਨਾਲ ਉਨ੍ਹਾਂ (ਡੱਲੇਵਾਲ) ਨੂੰ ਹਸਪਤਾਲ ਭੇਜੋ। ਇਸ 'ਚ ਕਿਸਾਨਾਂ ਦੇ ਵਿਰੋਧ 'ਤੇ ਅਦਾਲਤ ਨੇ ਕਿਹਾ ਕਿ ਕਿਸ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਦਾ ਵਿਰੋਧ ਕਦੇ ਨਹੀਂ ਸੁਣਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਉਹ ਕਿਹੋ ਜਿਹੇ ਕਿਸਾਨ ਆਗੂ ਹਨ, ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ? ਡੱਲੇਵਾਲ 'ਤੇ ਦਬਾਅ ਨਜ਼ਰ ਆ ਰਿਹਾ ਹੈ। ਜੋ ਲੋਕ ਉਸ ਦੇ ਹਸਪਤਾਲ ਵਿੱਚ ਭਰਤੀ ਹੋਣ ਦਾ ਵਿਰੋਧ ਕਰ ਰਹੇ ਹਨ, ਉਹ ਉਸ (ਡੱਲੇਵਾਲ) ਦੇ ਸ਼ੁਭਚਿੰਤਕ ਨਹੀਂ ਹਨ।
  5. 19 ਦਸੰਬਰ - ਅਦਾਲਤ ਨੇ ਚਿੰਤਾ ਪ੍ਰਗਟਾਈ ਕਿ ਡੱਲੇਵਾਲ ਦੀ ਹਾਲਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਪੰਜਾਬ ਸਰਕਾਰ ਉਸ ਨੂੰ ਹਸਪਤਾਲ ਕਿਉਂ ਨਹੀਂ ਭੇਜਦੀ? ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਜੇਕਰ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਲੋੜ ਹੈ, ਤਾਂ ਅਧਿਕਾਰੀ ਫੈਸਲਾ ਲੈਣਗੇ।
  6. 18 ਦਸੰਬਰ - ਜਦੋਂ ਡੱਲੇਵਾਲ ਦੀ ਸਿਹਤ ਨੂੰ ਲੈ ਪੰਜਾਬ ਸਰਕਾਰ ਤੋਂ ਸੁਪਰੀਮ ਕੋਰਟ ਨੇ ਜਵਾਬ ਮੰਗਿਆ, ਤਾਂ ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਠੀਕ ਹੈ। ਇਸ 'ਤੇ ਅਦਾਲਤ ਨੇ ਸਵਾਲ ਕੀਤਾ ਕਿ 70 ਸਾਲਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕੌਣ ਹੈ ਉਹ ਡਾਕਟਰ ਜੋ ਬਿਨਾਂ ਕਿਸੇ ਟੈਸਟ ਦੇ ਡੱਲੇਵਾਲ ਦੀ ਸਿਹਤ ਸਹੀ ਦੱਸ ਰਿਹਾ ਹੈ? ਡੱਲੇਵਾਲ ਦੀ ਜਾਂਚ ਕੋਈ ਨਹੀਂ ਹੋਈ, ਕੋਈ ਬੱਲਡ ਟੈਸਟ ਨਹੀਂ ਕੀਤਾ ਗਿਆ, ਨਾ ਕੋਈ ਕੋਈ ਈਸੀਜੀ ਹੋਈ।
  7. 17 ਦਸੰਬਰ - ਸੁਣਵਾਈ ਵਿੱਚ ਸੁਪਰੀਮ ਕੋਰਟ ਨੂੰ ਪੰਜਾਬ ਸਰਕਾਰ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨਾਲ ਭਾਵਨਾਵਾਂ ਜੁੜੀਆਂ ਹੋਈਆਂ ਹਨ। ਸੂਬਾ ਸਰਕਾਰ ਨੂੰ ਕੁਝ ਕਰਨਾ ਚਾਹੀਦਾ ਹੈ। ਉਹ ਇੱਕ ਪ੍ਰਸਿੱਧ ਸ਼ਖਸੀਅਤ ਹੈ। ਇਸ ਵਿੱਚ ਢਿੱਲ ਨਹੀਂ ਵਰਤੀ ਜਾ ਸਕਦੀ। ਪੰਜਾਬ ਸਰਕਾਰ ਨੂੰ ਸਥਿਤੀ ਨੂੰ ਸੰਭਾਲਣਾ ਪਵੇਗਾ।
  8. 13 ਦਸੰਬਰ- ਡੱਲੇਵਾਲ 26 ਨਵੰਬਰ ਨੂੰ ਮਰਨ ਵਰਤ ’ਤੇ ਬੈਠੇ ਸਨ। 13 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਮਰਨ ਵਰਤ ਸਬੰਧੀ ਸੁਣਵਾਈ ਹੋਈ। ਇਸ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੂੰ ਜ਼ਬਰਦਸਤੀ ਕੁਝ ਨਹੀਂ ਖੁਆਇਆ ਜਾਣਾ ਚਾਹੀਦਾ। ਉਸ ਦਾ ਜੀਵਨ ਅੰਦੋਲਨ ਨਾਲੋਂ ਵੱਧ ਮਹੱਤਵਪੂਰਨ ਹੈ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਖਨੌਰੀ ਪੁੱਜੇ ਅਤੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

ਕੌਣ ਹੈ ਜਗਜੀਤ ਸਿੰਘ ਡੱਲੇਵਾਲ ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਜਨਮ 4 ਅਕਤੂਬਰ, 1957 ਨੂੰ ਪਿੰਡ ਡੱਲੇਵਾਲ ਵਿਖੇ ਹੋਇਆ। ਡੱਲੇਵਾਲ ਨੇ ਮੁਢਲੀ ਸਿੱਖਿਆ ਪਿੰਡ ਗੋਲੇਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਅਤੇ 10 ਵੀਂ ਤੱਕ ਦੀ ਪੜ੍ਹਾਈ ਸਰਕਾਰੀ ਹਾਈ ਸਕੂਲ ਗੋਲੇਵਾਲਾ ਤੋਂ ਕੀਤੀ। ਕਰੀਬ 2 ਸਾਲ ਤੱਕ ਉਨ੍ਹਾਂ ਨੇ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਚ ਲਗਾਏ ਅਤੇ ਉੱਚ ਵਿੱਦਿਆ ਪੰਜਾਬੀ ਯੂਨੀਵਰਸਟੀ ਪਟਿਆਲਾ ਤੋਂ ਹਾਸਿਲ ਕੀਤੀ। ਉਨ੍ਹਾਂ ਨੇ ਸਾਇੰਸ ਵਿਸ਼ੇ ਵਿੱਚ ਐਮਏ ਅਤੇ ਐਲਐਲਬੀ ਤੱਕ ਦੀ ਪੜ੍ਹਾਈ ਕੀਤੀ।

  • ਛੋਟੇ ਸੰਘਰਸ਼ਾਂ ਤੋਂ ਵੱਡੇ ਸੰਘਰਸ਼ਾਂ ਤੱਕ ਦਾ ਸਫ਼ਰ ਜਾਰੀ -
  • ਦਿੱਲੀ ਬਾਰਡਰ ਉੱਤੇ ਹੋਏ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ
  • ਪੰਜਾਬ ਵਿਧਾਨਸਭਾ ਚੋਣਾਂ ਲੜਨ ਵਾਲੇ ਸੰਗਠਨਾਂ ਨੂੰ ਖੁਦ ਵੱਖ ਕੀਤਾ
  • ਸੰਯੁਕਤ ਕਿਸਾਨ ਮੋਰਚਾ (ਨਾਨ-ਪਾਲਿਟੀਕਲ) ਦਾ ਗਠਨ ਕੀਤਾ
  • ਸਾਲ 2024 ਵਿੱਚ ਸ਼ੰਭੂ-ਖਨੌਰੀ ਬਾਰਡਰ ਉੱਤੇ ਸ਼ੁਰੂ ਹੋਏ ਅੰਦੋਲਨ ਦਾ ਮੁੱਖ ਚਿਹਰਾ

Last Updated : Jan 10, 2025, 4:03 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.