ਹੈਦਰਾਬਾਦ ਡੈਸਕ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਸ ਨੇ ਆਪਣੇ ਆਪ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਪੰਜਾਬ 'ਚ ਕੇਸ ਦਰਜ ਤੇ ਤਿਹਾੜ 'ਚ ਸਜ਼ਾ
ਜਗਤਾਰ ਹਵਾਰਾ ਵੱਲੋਂ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ "ਉਹ ਤਿਹਾੜ ਜੇਲ੍ਹ ਵਿੱਚ ਬੰਦ ਇੱਕ ਸਜ਼ਾਯਾਫ਼ਤਾ ਕੈਦੀ ਹੈ ਅਤੇ ਦਿੱਲੀ ਵਿੱਚ ਉਸ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੈ। ਇਸ ਸਮੇਂ ਪੰਜਾਬ ਵਿੱਚ ਦਰਜ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਪੰਜਾਬ ਸੂਬੇ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ। ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਬੰਦ ਕੀਤਾ ਜਾਵੇ"। ਹਵਾਰਾ 'ਤੇ 27 ਜੁਲਾਈ 2007 ਨੂੰ ਭਾਰਤੀ ਦੰਡਾਵਲੀ, 1860 ਦੀਆਂ ਧਾਰਾਵਾਂ 120-ਬੀ, 302, 307 ਅਤੇ 1995 ਲਈ ਵਿਸਫੋਟਕ ਪਦਾਰਥ ਐਕਟ, 1908 ਦੀਆਂ ਧਾਰਾਵਾਂ 3(ਬੀ), 4(ਬੀ) ਅਤੇ 5(ਬੀ) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੰਬ ਧਮਾਕਿਆਂ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ।
ਇਸ ਮਾਮਲੇ ਵਿੱਚ 15 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ ਵਿਚੋਂ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਸਮੇਤ 2 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਬਾਕੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਹਵਾਰਾ 28 ਸਾਲਾਂ ਤੋਂ ਜੇਲ੍ਹ 'ਚ ਬੰਦ
ਦੱਸ ਦਈਏ ਕਿ ਹਵਾਰਾ ਨੂੰ 21 ਸਤੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੁਕੱਦਮਾ ਚਲਾਇਆ ਗਿਆ ਅਤੇ ਦੋਸ਼ੀ ਠਹਿਰਾਇਆ ਗਿਆ। ਹਵਾਰਾ ਗ੍ਰਿਫ਼ਤਾਰੀ ਤੋਂ ਲੈ ਕੇ ਹੁਣ ਤੱਕ ਤਕਰੀਬਨ 28 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ।
ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲੀ
ਕਾਬਲੇਜ਼ਿਕਰ ਹੈ ਕਿ ਹੇਠਲੀ ਅਦਾਲਤ ਨੇ 27 ਮਾਰਚ 2007 ਦੇ ਹੁਕਮਾਂ ਰਾਹੀਂ ਹਵਾਰਾ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਦੇ ਹੁਕਮਾਂ ਰਾਹੀਂ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ।
ਜੇਲ੍ਹ 'ਚ ਜ਼ਿੰਦਗੀ ਬੇਦਾਗ ਰਹੀ
22 ਜਨਵਰੀ 2004 ਨੂੰ ਉਹ ਕਥਿਤ ਤੌਰ 'ਤੇ ਸਾਥੀਆਂ ਸਮੇਤ ਚੰਡੀਗੜ੍ਹ ਦੀ ਬੁਡੈਲ ਜੇਲ੍ਹ ਤੋਂ ਸੁਰੰਗ ਬਣਾ ਕੇ ਫਰਾਰ ਹੋ ਗਿਆ ਸੀ। ਜੇਲ ਤੋਂ ਫਰਾਰ ਹੋਣ ਤੋਂ ਇਕ ਸਾਲ ਬਾਅਦ ਉਹ ਫੜਿਆ ਗਿਆ ਸੀ। ਉਹ 2005 ਤੋਂ ਜੇਲ੍ਹ ਵਿੱਚ ਹੈ। ਉਦੋਂ ਤੋਂ ਉਸ ਦਾ ਪ੍ਰਦਰਸ਼ਨ ਚੰਗਾ ਰਿਹਾ ਹੈ। ਉਹ ਅੱਜ 54 ਸਾਲ ਦੇ ਹੋ ਗਏ ਹਨ। ਜੇਲ੍ਹ ਬਰੇਕ ਤੋਂ ਬਾਅਦ ਪਟੀਸ਼ਨਰ ਦੀ ਮੁੜ ਗ੍ਰਿਫ਼ਤਾਰੀ ਨੂੰ 19 ਸਾਲ ਬੀਤ ਚੁੱਕੇ ਹਨ। ਪਟੀਸ਼ਨਕਰਤਾ ਨੇ ਦਿੱਲੀ ਜੇਲ੍ਹ ਵਿੱਚ ਆਪਣੇ ਵਿਵਹਾਰ ਬਾਰੇ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ। ਜੋ ਕਿ ਅਜੇ ਤੱਕ ਉਸਨੂੰ ਪ੍ਰਦਾਨ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਕਿਹਾ ਗਿਆ ਕਿ ਉਸ ਨੂੰ ਦੇਸ਼ਧ੍ਰੋਹ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ।ਹੁਣ ਵੇਖਣਾ ਹੋਵੇਗਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਦੋਂ ਸੁਪਰੀਮ ਕੋਰਟ 'ਚ ਜਵਾਬ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੇਖਣਾ ਦਿਲਚਸਪ ਰਹੇਗਾ ਕਿ ਦੋਵੇਂ ਸਰਕਾਰਾਂ ਆਪਣਾ ਕੀ ਜਵਾਬ ਦੇਣਗੀ, ਜੇਕਰ ਦੋਵਾਂ ਸਰਕਾਰ ਦੀ ਸਹਿਮਤੀ ਹੋਈ ਤਾਂ ਫਿਰ ਜਗਤਾਰ ਹਵਾਰਾ ਨੂੰ ਪੰਜਾਬ ਦੀ ਕਿਸ ਜੇਲ੍ਹ 'ਚ ਸਿਫ਼ਟ ਕੀਤਾ ਜਾਵੇਗਾ।
- ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਜਗਤਾਰ ਸਿੰਘ ਹਵਾਰਾ ਇੱਕ ਹੋਰ ਮਾਮਲੇ 'ਚ ਬਰੀ, ਜਾਣੋ ਕੀ ਹੈ ਪੂਰਾ ਮਾਮਲਾ
- ਹਵਾਰਾ ਕਮੇਟੀ ਨੇ ਪੰਜਾਬ 'ਚ ਚੋਣਾਂ ਦੇ ਸਮੇਂ ਉੱਤੇ ਜਤਾਇਆ ਇਤਰਾਜ਼, ਕਿਹਾ-ਘੱਲੂਘਾਰਾ ਹਫਤੇ ਤੋਂ ਧਿਆਨ ਭਟਕਾਉਣਾ ਕੇਂਦਰ ਸਰਕਾਰ ਦਾ ਮਕਸਦ - objecte timing of Punjab election
- RDX ਮਾਮਲੇ 'ਚ ਪੁਲਿਸ ਨਹੀਂ ਪੇਸ਼ ਕਰ ਸਕੀ ਸਬੂਤ, ਚੰਡੀਗੜ੍ਹ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਕੀਤਾ ਬਰੀ