ਚੰਡੀਗੜ੍ਹ: ਦੇਸ਼ ਅਜ਼ਾਦ ਹੋਣ ਤੋਂ ਪਹਿਲਾਂ ਗੁਲਾਮੀ ਦੀਆਂ ਜੰਜੀਰਾਂ ਵਿੱਚ ਪੈਦਾ ਹੋਣ ਵਾਲੇ ਪੰਜਾਬ ਦੇ ਉੱਘੇ ਕਵੀ ਅਤੇ ਸ਼ਾਇਰ ਸੁਰਜੀਤ ਪਾਤਰ ਅੱਜ 79 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਸੁਰਜੀਤ ਪਾਤਰ ਨੇ ਆਪਣੀ ਕਲਾ ਦੇ ਨਾਲ ਸਮਾਜ ਦੇ ਹਰ ਪਹਿਲੂ ਨੂੰ ਛੂਹਿਆ ਅਤੇ ਪੰਜਾਬ ਦੇ ਕਾਵਿ ਅਤੇ ਸਾਹਿਤ ਜਗਤ ਨੂੰ ਨਵੀਂ ਉਡਾਣ ਦਿੱਤੀ।
ਪਾਤਰ ਦੀਆਂ ਮਸ਼ਹੂਰ ਰਚਨਾਵਾਂ: ਜੇਕਰ ਸੁਰਜੀਤ ਪਾਤਰ ਦੀ ਪੰਜਾਬ ਸਾਹਿਤ ਜਗਤ ਨੂੰ ਦੇਣ ਦੀ ਗੱਲ ਕਰੀਏ ਤਾਂ ਉਹ ਕਦੇ ਖਤਮ ਹੋਣ ਵਿੱਚ ਨਹੀਂ ਆ ਸਕਦੀ। ਉਨ੍ਹਾਂ ਨੇ ਦੁਨੀਆਂ ਭਰ ਵਿੱਚ ਮਸ਼ਹੂਰ ਹੋਈਆਂ ਕਵਿਤਾਵਾਂ ਅਤੇ ਗਜ਼ਲਾਂ ਆਦਿ ਸਾਹਿਤ ਨੂੰ ਦਿੱਤੀਆਂ ਹਨ ਉਨ੍ਹਾਂ ਦੀਆਂ ਮਸ਼ਹੂਰ ਕਵਿਤਾਵਾਂ ਵਿੱਚ ਕੁੱਝ ਇਸ ਤਰ੍ਹਾਂ ਹਨ...
- ਹਵਾ ਵਿੱਚ ਲਿਖੇ ਹਰਫ਼
- ਬਿਰਖ ਅਰਜ਼ ਕਰੇ
- ਹਨੇਰੇ ਵਿੱਚ ਸੁਲਗਦੀ ਵਰਨਮਾਲਾ
- ਲਫ਼ਜ਼ਾਂ ਦੀ ਦਰਗਾਹ
- ਪਤਝੜ ਦੀ ਪਾਜ਼ੇਬ
- ਸੁਰ-ਜ਼ਮੀਨ
- ਚੰਨ ਸੂਰਜ ਦੀ ਵਹਿੰਗੀ
ਸੁਰਜੀਤ ਪਾਤਰ ਦੀਆਂ ਰਚਨਾਵਾਂ ਵਿੱਚ ਹਰ ਝਲਕ ਵੇਖਣ ਨੂੰ ਮਿਲੀ ਹੈ।
ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ
ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ
ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ
ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ
ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ
ਜ਼ਿੰਦਗੀ ਨੂੰ ਹਿੰਮਤ ਅਤੇ ਸੇਧ ਦੇਣ ਵਾਲੀ ਪਾਤਰ ਦੀ ਰਚਨਾ
ਮੈਂ ਰਾਹਾਂ 'ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ
ਯੁਗਾਂ ਤੋਂ ਕਾਫਲੇ ਆਉਂਦੇ, ਇਸੇ ਸੱਚ ਦੇ ਗਵਾਹ ਬਣਦੇ
ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ
ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ
ਜੁ ਲੋ ਮੱਥੇ 'ਚੋਂ ਫੁੱਟਦੀ ਹੈ, ਉਹ ਅਸਲੀ ਤਾਜ ਹੁੰਦੀ ਹੈ
ਤਵੀ ਦੇ ਤਖਤ 'ਤੇ ਬਹਿ ਕੇ ਹੀ ਸੱਚੇ ਪਾਤਸ਼ਾਹ ਬਣਦੇ
- ਪੰਜਾਬ ਦੇ ਉੱਘੇ ਕਵੀ ਸੁਰਜੀਤ ਪਾਤਰ ਦਾ ਦੇਹਾਂਤ, 79 ਸਾਲ ਦੀ ਉਮਰ 'ਚ ਲਏ ਆਖਰੀ ਸਾਹ - Surjit Patar passed away
- ਬਾਬੇ ਨਾਨਕ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸ਼ਖ਼ਸ ਵੱਲੋਂ ਅਹਿਮ ਉਪਰਾਲਾ, ਮਿਸ਼ਨ 800 ਕਰੋੜ ਦਾ ਲਿਆ ਅਹਿਦ - pledge to deliver verses Guru Nanak
- ਰਵਨੀਤ ਬਿੱਟੂ ਦੀ ਜਾਇਦਾਦ 'ਚ ਵਾਧਾ ਵੇਖ ਤੁਸੀਂ ਵੀ ਹੋਵੋਗੇ ਹੈਰਾਨ !, ਜਾਨਣ ਲਈ ਪੜ੍ਹੋ ਖ਼ਾਸ ਰਿਪੋਰਟ - Property details of Ravneet Bittu
ਦੱਸ ਦਈਏ ਉਨ੍ਹਾਂ ਨੂੰ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, 1993 ਵਿੱਚ ਸਾਹਿਤ ਅਕਾਦਮੀ ਪੁਰਸਕਾਰ, 1999 ਵਿੱਚ ਪੰਚਾਨੰਦ ਪੁਰਸਕਾਰ, 2007 ਵਿੱਚ ਆਨੰਦ ਕਾਵਿਆ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।