ਅੰਮ੍ਰਿਤਸਰ: ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਸ ਦੇ ਚਲਦੇ ਹੀ ਅੰਮ੍ਰਿਤਸਰ ਪੁਲਿਸ ਨੇ ਗੁਪਤ ਸੂਚਨਾ ਦੇ ਚਲਦੇ ਨਿਊ ਅੰਮ੍ਰਿਤਸਰ ਕੋਲ ਇੱਕ ਸਪੈਸ਼ਲ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਵੀ ਤਸਕਰਾਂ 'ਤੇ ਜਵਾਬੀ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਇੱਕ ਤਸਕਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੋਵੇਂ ਪਾਸਿਓਂ ਘੇਰਾ ਬੰਦੀ ਕਰਕੇ ਨਾਕਾਬੰਦੀ
ਪੁਲਿਸ ਵੱਲੋਂ ਜ਼ਖ਼ਮੀ ਮੁਲਜ਼ਮ ਦੇ ਸਾਥੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਕਿ ਇਹ ਹਥਿਆਰ ਕਿੱਥੋਂ ਲੈ ਕੇ ਆਉਂਦੇ ਸੀ ਅਤੇ ਇਨ੍ਹਾਂ ਨੇ ਹਥਿਆਰ ਕਿੱਥੇ ਵੇਚਣੇ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਤਰਨਤਾਨ ਦੇ ਰਹਿਣ ਵਾਲੇ ਹਨ। ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਵੱਖ ਵੱਖ ਥਾਣਿਆਂ ਵਿੱਚ ਦਰਜ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਇਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਸਾਨੂੰ ਮੁਖਬਰ ਸੂਚਨਾ ਮਿਲੀ ਕਿ ਇਹ ਅੰਮ੍ਰਿਤਸਰ ਨਹਿਰ ਦੇ ਕੋਲ ਪਹੁੰਚ ਰਹੇ ਹਨ। ਦੋਵੇਂ ਪਾਸਿਓਂ ਘੇਰਾ ਬੰਦੀ ਕਰਕੇ ਨਾਕਾਬੰਦੀ ਸ਼ੁਰੂ ਕੀਤੀ ਗਈ ਜਦੋਂ ਅਸੀਂ ਜਾਂਚ ਸ਼ੁਰੂ ਕੀਤੀ ਤਾਂ ਇਨ੍ਹਾਂ ਵੱਲੋਂ ਸਾਡੀ ਪੁਲਿਸ ਪਾਰਟੀ ਉੱਤੇ ਫਾਇਰ ਕੀਤੇ ਗਏ।
ਗੋਲੀ ਵੱਜਣ ਕਾਰਨ ਮੁਲਜ਼ਮ ਜਖ਼ਮੀ ਹੋ ਗਿਆ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਪੁਲਿਸ ਪਾਰਟੀ 'ਤੇ ਫਾਇਰ ਕੀਤੇ ਅਤੇ ਕੁੱਲ ਪੰਜ ਦੇ ਕਰੀਬ ਫਾਇਰ ਇਨ੍ਹਾਂਨੇ ਕੀਤੇ ਹਨ ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਦੌਰਾਨ ਤਿੰਨ ਫਾਇਰ ਕੀਤੇ। ਇਸਦੇ ਚਲਦੇ ਮੁਲਜ਼ਮ ਦੀ ਲੱਤ 'ਤੇ ਗੋਲੀ ਵੱਜੀ ਅਤੇ ਉਹ ਜਖ਼ਮੀ ਹੋ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਕੋਲੋਂ ਦੋ ਪਿਸਤੋਲ ਵੀ ਬਰਾਮਦ ਕੀਤੇ ਗਏ ਹਨ।