ਤਰਨ ਤਾਰਨ : ਪਿੰਡ ਸਭਰਾ ਵਿਖੇ ਪਿਛਲੀ 21 ਮਾਰਚ ਨੂੰ ਗਲੀ ਵਿੱਚ ਤੁਰੇ ਜਾਂਦੇ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਸ ਦੇ ਬਾਅਦ ਪੁਲਿਸ ਨੇ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਨੌਜਵਾਨ ਦੇ ਪਰਿਵਾਰ ਨੂੰ ਚੁੱਕ ਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਰਹਿੰਦੇ ਤਿੰਨ ਵਿਅਕਤੀਆਂ ਨੂੰ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਗਿਰਫ਼ਤਾਰ ਨਹੀਂ ਕੀਤਾ ਜਾ ਰਿਹਾ। ਜਿਸ ਨੂੰ ਲੈਕੇ ਹੁਣ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਾਈ ਹੈ ਅਤੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਹਨਾਂ ਦਾ ਘਰ ਉਜਾੜਨ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ।
ਮਾਂ ਧੀ ਵਿਧਵਾ ਜੀਵਨ ਗੁਜ਼ਾਰ ਰਹੀਆਂ ਹਨ : ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਪਰਿਵਾਰ ਨੇ ਕਿਹਾ ਕਿ ਸਾਨੂੰ ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਕਤਲ ਫੜ੍ਹੇ ਜਾਣਗੇ। ਤੁਸੀਂ ਆਪਣੇ ਪੁੱਤਰ ਦਾ ਸਸਕਾਰ ਕਰ ਦਿਓ। ਬਜ਼ੁਰਗ ਵਿਧਵਾ ਮਾਂ ਮੈ ਕਿਹਾ ਕਿ ਪੁਲਿਸ ਦੀ ਗੱਲ ਮੰਨ ਕੇ ਅਸੀਂ ਸਸਕਾਰ ਕਰ ਦਿੱਤਾ। ਪਰ ਉਸ ਤੋਂ ਬਾਅਦ ਪੁਲਿਸ ਦੀ ਕਾਰਵਾਈ ਢਿੱਲੀ ਪੈ ਗਈ। ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ। ਉਹਨਾਂ ਕਿਹਾ ਕਿ ਅੱਜ 20 ਦਿਨ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਬਾਵਜੂਦ ਵੀ ਥਾਣਾ ਸਦਰ ਪੱਟੀ ਪੁਲਿਸ ਵੱਲੋਂ ਇਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਮ੍ਰਿਤਕ ਨੌਜਵਾਨ ਗੁਰਦਿਆਲ ਸਿੰਘ ਦੀ ਬਜ਼ੁਰਗ ਵਿਧਵਾ ਮਾਂ ਮਨਜੀਤ ਕੌਰ ਨੇ ਜਿਲਾ ਤਰਨ ਤਾਰਨ ਦੇ ਐਸ ਐਸਪੀ ਤੋਂ ਇਨਸਾਫ ਦੀ ਗੁਹਾਰ ਲਾਉਂਦੇ ਹੋਏ ਕਿਹਾ ਕਿ ਉਸ ਦੀਆਂ ਤਿੰਨ ਧੀਆਂ ਅਤੇ ਇੱਕ ਹੀ ਲੜਕਾ ਸੀ। ਜਿਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਮੌਤ ਦੇ ਘਾਟ ਉਤਾਰਨ ਵਾਲੇ ਵਿਅਕਤੀ ਸ਼ਰੇਆਮ ਪਿੰਡ ਵਿੱਚ ਘੁੰਮ ਰਹੇ ਹਨ। ਜਿਸ ਨੂੰ ਥਾਣਾ ਸਦਰ ਪੱਟੀ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
- ਦੇਸ਼ ਭਰ ਵਿੱਚ ਈਦ ਦਾ ਜਸ਼ਨ, ਦੇਖੋ ਪੰਜਾਬ ਵਿੱਚ ਈਦ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ - Eid Ul Fitar 2024
- ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ, ਸੀਐੱਮ ਦੇ ਅਹੁਦਾ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ - BJP Protest Against Kejriwal
- ਬਠਿੰਡਾ 'ਚ ਭਾਜਪਾ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - scuffle between farmers and police
ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ : ਉਧਰ ਇਸ ਮਾਮਲੇ ਨੂੰ ਲੈ ਕੇ ਥਾਣਾ ਸਦਰ ਪੱਟੀ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕੈਮਰੇ ਦੇ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ। ਫੋਨ 'ਤੇ ਹੋਈ ਗੱਲਬਾਤ ਵਿੱਚ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਉਹਨਾਂ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਰਹਿੰਦੇ ਤਿੰਨ ਵਿਅਕਤੀਆਂ ਨੂੰ ਵੀ ਜਲਦੀ ਗ੍ਰਫਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਤਫਤੀਸ਼ ਵੀ ਚੱਲ ਰਹੀ ਹੈ।