ਤਰਨ ਤਾਰਨ : ਸੂਬੇ ਵਿਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਨਿਤ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਵਾਪਰ ਜਾਂਦੀ ਹੈ ਜਿਥੇ ਲੋਕਾਂ ਨੂੰ ਜ਼ੁਲਮ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਮਾਮਲਾ ਇੱਕ ਵਾਰ ਫਿਰ ਜਿਲ੍ਹਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਆਏ ਦਿਨ ਲੁਟੇਰਿਆਂ ਵੱਲੋ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦਰਅਸਲ ਇਥੇ ਅਸ਼ੋਕ ਕੁਮਾਰ ਭਾਰਗਵ ਨਾਮ ਦੇ ਇੱਕ ਵਿਅਕਤੀ ਦੇ ਘਰ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਆਕੇ ਲੁੱਟ ਕਰਨ ਦੀ ਘਟਨਾ ਸਾਹਮਣੇ ਆਈ ਹੈ।
ਘਰ ਵਿੱਚ ਵੜ੍ਹ ਕੇ ਲੁੱਟ ਦੀ ਕੋਸ਼ਿਸ਼ : ਇਸ ਦੀ ਸੀਸੀਟੀਵੀ ਵੀਡੀਓ ਵੀ ਨਸ਼ਰ ਕੀਤੀ ਗਈ ਹੈ ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਤਿੰਨ ਲੁਟੇਰੇ ਘਰ ਵਿੱਚ ਦਾਖ਼ਲ ਹੋਏ ਤਾਂ ਘਰ ਵਿੱਚ ਉਹਨਾਂ ਦਾ 14 ਸਾਲ ਦਾ ਲੜਕਾ ਅਤੇ ਉਨ੍ਹਾਂ ਦੀ ਪਤਨੀ ਮੌਜੂਦ ਸੀ, ਲੁਟੇਰਿਆਂ ਨੇ ਘਰ ਵਿੱਚ ਦਾਖਲ ਹੋਣ ਤੋਂ ਬਾਅਦ ਪਿਸਤੌਲ ਓਹਨਾਂ ਦੇ ਲੜਕੇ ਦੀ ਕਨਪਟੀ 'ਤੇ ਰੱਖ ਦਿੱਤੀ ਅਤੇ ਪੈਸਿਆਂ ਦੀ ਮੰਗ ਕੀਤੀ, ਲੁਟੇਰਿਆਂ ਵੱਲੋ ਹਾਲੇ ਘਟਨਾਂ ਨੂੰ ਅੰਜਾਮ ਹੀ ਦੇਣਾ ਸੀ ਕਿ ਮੁੱਹਲੇ ਦੇ ਕੁੱਝ ਲ਼ੋਕ ਘਰ ਵਿੱਚ ਦਾਖਲ ਹੋ ਗਏ ਅਤੇ ਲੁਟੇਰਿਆਂ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਫ਼ੋਨ ਕਰਕੇ ਪਿਸਤੌਲ ਸਮੇਤ ਗਿਰਫ਼ਤਾਰ ਕਰਵਾ ਦਿੱਤਾ।
- ਲੁਧਿਆਣਾ ਸਿਵਲ ਸਰਜਨ ਵੱਲੋਂ ਵੱਡੀ ਕਾਰਵਾਈ, ਡਾਕਟਰ ਨੂੰ ਤੁਰੰਤ ਪ੍ਰਭਾਵ ਤੋਂ ਸੇਵਾਵਾਂ ਬੰਦ ਕਰਨ ਦੇ ਆਦੇਸ਼, ਜਾਣੋ ਮਾਮਲਾ
- ਅਰਵਿੰਦ ਕੇਜਰੀਵਾਲ ਦਾ ਇਲਜ਼ਾਮ, ਕਿਹਾ - 'ਆਪ' ਸਰਕਾਰ ਨੂੰ ਸੁੱਟਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ
- ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਮਾਮਲੇ 'ਚ ਪੰਜਾਬ ਭਾਜਪਾ ਪ੍ਰਧਾਨ ਦੀ ਹੋਈ ਐਂਟਰੀ, ਰਾਜਪਾਲ ਨੂੰ ਲਿਖਿਆ ਪੱਤਰ
ਮੁਹੱਲੇ ਵਾਲਿਆਂ ਨੇ ਕਾਬੂ ਕੀਤੇ ਲੁਟੇਰੇ : ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਾਲਿਕ ਅਸ਼ੋਕ ਕੁਮਾਰ ਅਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਆਮ ਜਨਤਾ ਦਾ ਵਿਸ਼ਵਾਸ਼ ਪੁਲਿਸ ਤੋਂ ਉੱਠਦਾ ਜਾ ਰਿਹਾ ਹੈ, ਹਾਲੇ ਕੁੱਝ ਦਿਨ ਪਹਿਲਾਂ ਹੀ ਇੱਕ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਦੋ ਲੁਟੇਰਿਆਂ ਵੱਲੋ ਪਿਸਤੌਲ ਦੀ ਨੋਕ 'ਤੇ 7 ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ ਅਤੇ ਅੱਜ ਦਿਨ ਦਿਹਾੜੇ ਹੀ ਤਿੰਨ ਹਥਿਆਰ ਬੰਦ ਲੁਟੇਰਿਆਂ ਵੱਲੋਂ ਘਰ ਵਿੱਚ ਦਾਖਲ ਹੋ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਮੌਕੇ 'ਤੇ ਮੁਸਤੈਦੀ ਦਿਖਾਉਂਦਿਆਂ ਮੁੱਹਲਾ ਵਾਸੀਆਂ ਦੇ ਪੁੱਜਣ ਕਰਕੇ ਲੁਟੇਰੇ ਕਾਬੂ ਕਰ ਲਏ ਗਏ। ਜਿੰਨ੍ਹਾਂ ਵਿੱਚੋਂ ਇੱਕ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ, ਇਹ ਸਾਰੀ ਘਟਨਾਂ ਘਰ ਵਿੱਚ ਲੱਗੇ ਸੀਸੀ ਟੀਵੀ ਕੈਮਰੇ ਵਿੱਚ ਕੈਦ ਹੋ ਗਈ, ਮੌਕੇ 'ਤੇ ਪੁਲਿਸ ਨੂੰ ਦੋਵੇਂ ਲੁਟੇਰੇ ਹਿਰਾਸਤ ਵਿੱਚ ਲੈਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ।