ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਭਾਜਪਾ ਦੇ ਨੈਸ਼ਨਲ ਜਨਰਲ ਸੈਕਟਰੀ ਤਰੁਣ ਚੁੱਘ ਵੱਲੋਂ ਅੰਮ੍ਰਿਤਸਰ ਸ਼ਹਿਰ ਅੰਦਰ ਚੋਣ ਪ੍ਰਚਾਰ ਕੀਤਾ ਗਿਆ। ਤਰਨਜੀਤ ਸਿੰਘ ਸੰਧੂ ਨੂੰ ਲੋਕ ਸਭਾ ਮੈਂਬਰ ਚੁਣ ਕੇ ਸੰਸਦ ਵਿੱਚ ਭੇਜਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਅੰਦਰ ਭਰਵੀਂਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸ ਦੌਰਾਨ ਲੋਕਾਂ ਦਾ ਭਰਵਾ ਹੁੰਗਾਰਾ ਵੀ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਅੰਮ੍ਰਿਤਸਰ ਸ਼ਹਿਰ ਅੰਦਰ ਵਿਕਾਸ ਚਾਹੁੰਦੇ ਨੇ ਅਤੇ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣੇਗੀ।
ਵਿਕਾਸ ਦੀਆਂ ਬੁਲੰਦੀਆਂ: ਇਸ ਮੌਕੇ ਭਾਜਪਾ ਦੇ ਨੈਸ਼ਨਲ ਜਨਰਲ ਸੈਕਟਰੀ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਲਹਿਰ ਹੈ ਅਤੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਪਿਆਰ ਕਰਦੇ ਹਨ ਅਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਲੋਕ ਨਕਾਰ ਦੇਣਗੇ। ਚੁੱਘ ਨੇ ਕਿਹਾ ਕਿ ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਚੋਣ ਲੜ ਰਹੇ ਉਮੀਦਵਾਰ ਤਰਨਜੀਤ ਸੰਧੀ ਇੱਕ ਪੜ੍ਹੇ-ਲਿਖੇ ਅਤੇ ਕਾਬਲ ਉਮੀਦਵਾਰ ਹਨ ਜੋ ਇਲਾਕੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਲੈਕੇ ਜਾਣਗੇ।
- ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਅੱਤ ਦੀ ਗਰਮੀ, ਫਿਲਹਾਲ ਰਾਹਤ ਮਿਲਣ ਦੀ ਨਹੀਂ ਉਮੀਦ, ਮੌਸਮ ਵਿਭਾਗ ਨੇ ਦਿੱਤਾ ਅਪਡੇਟ - heat wave in Punjab
- ਚੋਣ ਪ੍ਰਚਾਰ ਦੌਰਾਨ ਖਹਿਰਾ ਦਾ ਆਪ ਪਾਰਟੀ ਉੱਤੇ ਤੰਜ਼, ਕਿਹਾ- ਬਦਲਾਅ ਦੀਆਂ ਗੱਲਾਂ ਕਰਨ ਵਾਲੇ ਖੁਦ ਬਦਲੇ, ਬਣੇ ਆਮ ਤੋਂ ਖ਼ਾਸ ਆਦਮੀ - election campaign in Sangrur
- ਖਹਿਰਾ ਵੱਲੋਂ ਪ੍ਰਵਾਸੀਆਂ 'ਤੇ ਦਿੱਤੇ ਬਿਆਨ ਨੂੰ ਲੈ ਕੇ ਗਰਮਾਈ ਸਿਆਸਤ, ਭਾਜਪਾ ਨੇ ਸਾਧਿਆ ਨਿਸ਼ਾਨਾ ਤੇ ਕਾਂਗਰਸ ਨੇ ਕੀਤਾ ਕਿਨਾਰਾ - lok sabha eletion 2024
ਕਾਂਗਰਸ ਅਤੇ 'ਆਪ' ਤੋਂ ਨਹੀਂ ਉਮੀਦ: ਤਰੁਣ ਚੁੱਘ ਨੇ ਅੱਗੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਤੋਂ ਲੋਕ ਪਹਿਲਾਂ ਹੀ ਪਰੇਸ਼ਾਨ ਹਨ ਕਿਉਂਕਿ ਦੋ ਵਾਰ ਦੇ ਸਾਬਕਾ ਸੰਸਦ ਮੈਂਬਰ ਨੇ ਇੱਕ ਵੀ ਵਿਕਾਸ ਦਾ ਪ੍ਰਾਜੈਕਟ ਸ਼ਹਿਰ ਅੰਦਰ ਨਹੀਂ ਲਿਆਂਦਾ ਅਤੇ ਨਾ ਹੀ ਕਦੇ ਅੰਮ੍ਰਿਤਸਰ ਦੇ ਭਖਦੇ ਮਸਲੇ ਸੰਸਦ ਵਿੱਚ ਚੁੱਕੇ। ਉਨ੍ਹਾਂ ਕਿਹਾ ਕਿ ਕਿ ਕਾਂਗਰਸ 10 ਸਾਲ ਫਿਲਹਾਲ ਦੇਸ਼ ਵਿੱਚ ਸਰਕਾਰ ਨਹੀਂ ਬਣਾ ਸਕੇਗੀ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਨਿਘਾਰ ਵੱਲ ਜਾ ਚੁੱਕੀ ਹੈ, ਇਸ ਲਈ ਅੰਮ੍ਰਿਤਸਰ ਦੇ ਵੋਟਰ ਭਾਜਪਾ ਦੇ ਹੱਕ ਵਿੱਚ ਫਤਵਾ ਦੇਣਗੇ। ਉਮੀਦਵਾਰ ਤਰਨਜੀਤ ਸੰਧੂ ਨੇ ਕਿਹਾ ਕਿ ਉਹ ਇਲਜ਼ਾਮ ਤਰਾਸ਼ੀਆਂ ਜਾ ਕ੍ਰੈਡਿਟ ਵਾਰ ਲਈ ਨਹੀਂ ਸਗੋਂ ਗੁਰੂ ਨਗਰੀ ਦਾ ਵਿਕਾਸ ਕਰਨ ਲਈ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।