ਅੰਮ੍ਰਿਤਸਰ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਅੱਜ ਅੰਮ੍ਰਿਤਸਰ ਭਾਜਪਾ ਦੇ ਮੁੱਖ ਦਫਤਰ ਵਿੱਚ ਪ੍ਰੈਸ ਕਾਨਫਰਸ ਕੀਤੀ ਗਈ ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਦੇ ਉੱਪਰ ਕਈ ਸ਼ਬਦੀ ਹਮਲੇ ਕੀਤੇ।
ਮੁੱਖ ਮੰਤਰੀ ਮਾਨ 'ਤੇ ਸਾਧਿਆ ਨਿਸ਼ਾਨਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਪਹੁੰਚੇ ਸਨ ਤੇ ਉਹਨਾਂ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਅਤੇ ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੀਤੇ ਵਾਅਦੇ ਪੂਰੇ ਕੀਤੇ ਹਨ।
ਸਰਕਾਰ ਦੀਆਂ ਗਰੰਟੀਆਂ 'ਤੇ ਚੁੱਕੇ ਸਵਾਲ
ਉਹਨਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਨੂੰ ਅਸੀਂ ਯਾਦ ਦਵਾਉਣਾ ਚਾਹੁੰਦੇ ਹਾਂ ਕਿ ਉਹਨਾਂ ਨੇ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ., ਜੋ ਕਿ ਹਜੇ ਤੱਕ ਪੂਰਾ ਨਹੀਂ ਹੋ ਸਕਿਆ।
ਲੋਕਾਂ ਦੀ ਸੁਰੱਖਿਆ ਕਰਨ ਵਾਲੀ ਪੁਲਿਸ ਨਹੀਂ ਹੈ ਸੁਰੱਖਿਅਤ
ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀਆਂ ਪੂਰੀ ਤਰੀਕੇ ਧੱਜੀਆਂ ਉੱਡ ਚੁੱਕੀਆਂ ਹਨ। ਆਏ ਦਿਨ ਹੀ ਪੰਜਾਬ ਵਿੱਚ ਵੱਡੀਆਂ ਕ੍ਰਾਈਮ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ‘ਚ ਵੀ ਕਈ ਪੁਲਿਸ ਸਟੇਸ਼ਨਾਂ ਦੇ ਵਿੱਚ ਧਮਾਕੇ ਹੋਣ ਦੀ ਖਬਰ ਆਈ ਹੈ ਅਤੇ ਥਾਣਾ ਇਸਲਾਮਾਬਾਦ ਦੇ ਨਜ਼ਦੀਕ ਹੀ ਉਹਨਾਂ ਦਾ ਪ੍ਰੋਗਰਾਮ ਵੀ ਸੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਲੇ ਪੁਲਿਸ ਖੁਦ ਸੁਰੱਖਿਆ ਨਹੀਂ ਹੈ।
ਸਰਕਾਰ ਨੇ ਲੋਕਾਂ ਨਾਲ ਕੀਤੇ ਸਿਰਫ ਝੂਠੇ ਵਾਅਦੇ
ਉਨ੍ਹਾਂ ਕਿਹਾ ਕੇ ਸੂਬਾ ਸਰਕਾਰ ਨੇ ਲੋਕਾਂ ਨਾਲ ਸਿਰਫ ਝੂਠੇ ਵਾਅਦੇ ਕੀਤੇ ਹਨ ਅਤੇ ਹਰ ਵਾਰ ਹੀ ਇਹ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਦੇ ਵਿਚ ਲਾਅ ਐਂਡ ਆਰਡਰ ਦੀ ਵਿਵਸਥਾ ਨੂੰ ਸਹੀ ਕਰਨ ਦੀ ਲੋੜ ਹੈ ਅਤੇ ਉਸ ਵਲ ਮਾਨ ਸਰਕਾਰ ਦਾ ਕੋਈ ਧਿਆਨ ਨਹੀਂ ਹੈ।