ਖੰਨਾ (ਲੁਧਿਆਣਾ): ਜ਼ਿਲ੍ਹੇ ਦੇ ਮਲੌਦ ਥਾਣਾ ਅਧੀਨ ਪੈਂਦੇ ਪਿੰਡ ਲਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਗਣਿਤ ਅਧਿਆਪਕ ਹਰਦਿਓ ਪ੍ਰਸਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਮਲੌਦ ਵਿੱਚ ਕੇਸ ਦਰਜ ਕੀਤਾ ਗਿਆ। ਜਿਨਸੀ ਸ਼ੋਸ਼ਣ ਦੇ ਨਾਲ-ਨਾਲ ਪੋਕਸੋ ਐਕਟ ਵੀ ਲਗਾਇਆ ਗਿਆ ਹੈ। ਨਾਲ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਧਿਆਪਕ ਦੀਆਂ ਮੁਸ਼ਕਿਲਾਂ ਆਉਣ ਵਾਲੇ ਦਿਨਾਂ 'ਚ ਹੋਰ ਵਧ ਸਕਦੀਆਂ ਹਨ ਕਿਉਂਕਿ ਸਿੱਖਿਆ ਵਿਭਾਗ ਨੇ ਵੀ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥਣਾਂ ਦੇ ਬਿਆਨ ਦਰਜ: ਜਾਣਕਾਰੀ ਅਨੁਸਾਰ ਤਿੰਨ ਵਿਦਿਆਰਥਣਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਸ 'ਚ ਅਧਿਆਪਕ 'ਤੇ ਸਰੀਰਕ ਸ਼ੋਸ਼ਣ ਕਰਨ ਦਾ ਇਲਜ਼ਾਮ ਲਗਾਇਆ ਗਿਆ ਅਤੇ ਗਲਤ ਹਰਕਤਾਂ ਕਰਨ ਦੀ ਗੱਲ ਆਖੀ ਗਈ। ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਪੁੱਜ ਕੇ ਵਿਰੋਧ ਕੀਤਾ ਗਿਆ। 4 ਪਿੰਡਾਂ ਦੇ ਲੋਕਾਂ ਨੇ ਸਕੂਲ 'ਚ ਆ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਤਾਂ ਸਥਿਤੀ ਨੂੰ ਸਮਝਦੇ ਹੋਏ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿੱਚ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਸਕੂਲ ਵਿੱਚ ਇਕੱਠੇ ਹੋਏ। ਉਸ ਸਮੇਂ ਅਧਿਆਪਕ ਨੇ ਕੈਮਰੇ ਦੇ ਸਾਹਮਣੇ ਆਪਣੀ ਗਲਤੀ ਮੰਨ ਲਈ ਸੀ ਅਤੇ ਮੁਆਫੀ ਵੀ ਮੰਗ ਲਈ ਸੀ।
ਪ੍ਰਿੰਸੀਪਲ ਅਤੇ ਹੋਰ ਸਟਾਫ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿੱਚ: ਇਸ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ ਅਤੇ ਹੋਰ ਸਟਾਫ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਵਿਭਾਗ ਵੱਲੋਂ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਵਿਦਿਆਰਥਣਾਂ ਦਾ ਇਲਜ਼ਾਮ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸਕੂਲ ਵਿੱਚ ਅਜਿਹਾ ਹੋ ਰਿਹਾ ਸੀ। ਉਹਨਾਂ ਨੇ ਇੱਕ ਮਹਿਲਾ ਟੀਚਰ ਨੂੰ ਵੀ ਦੱਸਿਆ ਸੀ। ਇਸ ਮਹਿਲਾ ਅਧਿਆਪਕ ਨੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਨਹੀਂ ਕੀਤਾ। ਪ੍ਰਿੰਸੀਪਲ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਦੇ ਇੰਚਾਰਜ ਅਤੇ ਸਬੰਧਤ ਸਕੂਲ ਦੀ ਡੀ.ਡੀ.ਓ ਨੇ ਵੀ ਆਪਣੀ ਡਿਊਟੀ ਨਹੀਂ ਨਿਭਾਈ। ਸਿੱਖਿਆ ਵਿਭਾਗ ਇਨ੍ਹਾਂ ਸਾਰੀਆਂ ਗੱਲਾਂ ਦੀ ਜਾਂਚ ਕਰ ਰਿਹਾ ਹੈ। ਮੀਡੀਆ ਰਾਹੀਂ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦੋ ਮਹਿਲਾ ਅਧਿਕਾਰੀਆਂ ਨੂੰ ਜਾਂਚ ਲਈ ਭੇਜਿਆ ਗਿਆ ਪਰ ਜਦੋਂ 24 ਘੰਟਿਆਂ ਵਿੱਚ ਰਿਪੋਰਟ ਤਿਆਰ ਨਾ ਹੋਈ ਤਾਂ ਉਹਨਾਂ ਦੇ ਨਾਲ ਇੱਕ ਹੋਰ ਅਧਿਕਾਰੀ ਗੁਰਦੀਪ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ। ਹੁਣ ਡੂੰਘਾਈ ਨਾਲ ਜਾਂਚ ਕਰਕੇ ਪੂਰੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।
- ਇਸ਼ਕ 'ਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤਾ ਜ਼ਹਿਰ, ਮੁਲਜ਼ਮ ਪਤਨੀ ਗ੍ਰਿਫ਼ਤਾਰ, ਪ੍ਰੇਮੀ ਫਰਾਰ - mixed poison in her husbands food
- ਦੇਖੋ ਕਿਸ ਤਰ੍ਹਾਂ ਇਸ ਫਾਰਮ ਦੇ ਮਾਲਕ ਵੱਲੋਂ ਸਰਕਾਰੀ ਰੁੱਖਾਂ ਨੂੰ ਵੱਢ ਕੇ ਕੀਤਾ ਜਾ ਰਿਹਾ ਹੈ ਖ਼ਤਮ, ਪ੍ਰਸ਼ਾਸ਼ਨ ਸੁੱਤਾ ਕੁੰਭਕਰਨ ਦੀ ਨੀਂਦ - Arjan Seed Farm Barnala
- ਹਾਈਕੋਰਟ ਦੇ ਫੈਸਲੇ ਉੱਤੇ ਕਿਸਾਨਾਂ ਦਾ ਪ੍ਰਤੀਕਰਮ, ਕਿਹਾ-ਹਰਿਆਣਾ ਨੇ ਰੋਕਿਆ ਸਾਡਾ ਰਾਹ, ਹਰਿਆਣਾ ਦੀ ਪੁਲਿਸ ਦੇ ਜਾਂਦੇ ਹੀ ਖੁੱਲ੍ਹ ਜਾਵੇਗਾ ਰਾਹ - Farmers on high court
ਤਿੰਨ ਮੈਂਬਰੀ ਕਮੇਟੀ ਬਣਾਈ: ਲੁਧਿਆਣਾ ਦੇ ਡਿਪਟੀ ਡੀਈਓ ਜਸਵਿੰਦਰ ਸਿੰਘ ਨੇ ਫੋਨ ਰਾਹੀਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਤਿੰਨ ਮੈਂਬਰੀ ਕਮੇਟੀ ਜਾਂਚ ਕਰ ਰਹੀ ਹੈ। ਉਮੀਦ ਹੈ ਕਿ ਅੱਜ ਸ਼ਾਮ ਤੱਕ ਰਿਪੋਰਟ ਮਿਲ ਜਾਵੇਗੀ। ਇਸ ਰਿਪੋਰਟ ਤੋਂ ਬਾਅਦ ਡੀਈਓ ਅਗਲੀ ਕਾਰਵਾਈ ਕਰਨਗੇ। ਉਨ੍ਹਾਂ ਦੀ ਟੀਮ ਸਕੂਲ ਅਤੇ ਪਿੰਡਾਂ ਵਿੱਚ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜੇਕਰ ਕਿਸੇ ਸਟਾਫ ਦੀ ਗਲਤੀ ਸਾਹਮਣੇ ਆਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਡੀਐਸਪੀ ਪਾਇਲ ਨਿਖਿਲ ਗਰਗ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 75 (2) ਅਤੇ ਪੋਕਸੋ ਐਕਟ ਦੀ ਧਾਰਾ 12 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।