ਹੈਦਰਾਬਾਦ ਡੈਸਕ: ਉੱਤਰ ਭਾਰਤ ਦੇ ਕੁਝ ਇਲਾਕੇ ਗਰਮੀ ਦੇ ਪ੍ਰਕੋਪ ਨਾਲ ਅਜੇ ਵੀ ਜੂਝ ਰਹੇ ਹਨ। ਕਈ ਥਾਂ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਜ਼ਰੂਰ ਰਾਹਤ ਦਿੱਤੀ ਹੈ। ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ, ਤਾਂ ਇੱਥੇ ਅਜੇ ਲੋਕਾਂ ਨੂੰ ਪੂਰੀ ਤਰ੍ਹਾਂ ਗਰਮੀ ਤੋਂ ਰਾਹਤ ਨਾ ਮਿਲਣ ਦੀ ਖ਼ਬਰ ਹੈ। ਹਾਲਾਂਕਿ, ਕਈ ਥਾਵਾਂ ਉੱਤੇ ਮੀਂਹ ਦਾ ਅਲਰਟ ਵੀ ਹੈ। ਜਾਣੋ, ਮੌਸਮ ਸਬੰਧੀ ਅੱਜ ਦੀ ਤਾਜ਼ਾ ਅੱਪਡੇਟ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆ 'ਚ ਮੀਂਹ ਦਾ ਅਲਰਟ: ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਰਾਤ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ, ਐਤਵਾਰ ਨੂੰ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਐਤਵਾਰ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਦਕਿ ਮਾਝੇ ਅਤੇ ਦੁਆਬੇ ਦੇ ਹੋਰ ਜ਼ਿਲ੍ਹਿਆਂ 'ਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਾਣੋ, ਪੰਜਾਬ ਵਿੱਚ ਅੱਜ ਦਾ ਤਾਪਮਾਨ:-
- ਚੰਡੀਗੜ੍ਹ ਵਿੱਚ ਤਾਪਮਾਨ: ਬੱਦਲਵਾਈ ਅਤੇ ਬਹੁਤ ਗਰਮ ਦਿਨ ਰਹੇਗਾ। ਅੱਜ ਬਾਅਦ ਦੁਪਹਿਰ ਨੂੰ ਕਈ ਥਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹਿਣ ਦਾ ਅਨੁਮਾਨ ਹੈ।
- ਲੁਧਿਆਣਾ 'ਚ ਤਾਪਮਾਨ: ਬੱਦਲਵਾਈ ਅਤੇ ਨਮੀ; ਅੱਜ ਸਵੇਰੇ ਮੀਂਹ ਅਤੇ ਤੂਫ਼ਾਨ ਤੋਂ ਬਾਅਦ ਅੱਜ ਬਾਅਦ ਦੁਪਹਿਰ ਇਲਾਕੇ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਆਉਣ ਦੀ ਸੰਭਾਵਨਾ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹਿਣ ਦਾ ਅਨੁਮਾਨ ਹੈ।
- ਜਲੰਧਰ 'ਚ ਤਾਪਮਾਨ: ਬਹੁਤ ਗਰਮ ਅਤੇ ਨਮੀ ਰਹੇਗੀ; ਦੇਰੀ ਨਾਲ ਗਰਜ਼ ਨਾਲ ਬੱਦਲਵਾਈ ਰਹੇਗੀ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹਿਣ ਦਾ ਅਨੁਮਾਨ ਹੈ।
- ਬਠਿੰਡਾ 'ਚ ਤਾਪਮਾਨ: ਬੱਦਲਾਂ ਅਤੇ ਧੁੱਪ ਦੇ ਅੰਤਰਾਲਾਂ ਦੇ ਨਾਲ ਨਿੱਘਾ ਅਤੇ ਨਮੀ ਭਰਿਆ ਦਿਨ ਰਹੇਗਾ। ਅੱਜ ਬਾਅਦ ਦੁਪਹਿਰ ਕੁਝ ਖੇਤਰਾਂ ਵਿੱਚ ਤੇਜ਼ ਗਰਜ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹਿਣ ਦਾ ਅਨੁਮਾਨ ਹੈ।
- ਪਟਿਆਲਾ 'ਚ ਤਾਪਮਾਨ: ਬੱਦਲਵਾਈ ਅਤੇ ਬਹੁਤ ਗਰਮ ਦਿਨ ਰਹੇਗਾ। ਬਾਅਦ ਦੁਪਹਿਰ ਖੇਤਰ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਆ ਸਕਦਾ। ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹਿਣ ਦਾ ਅਨੁਮਾਨ ਹੈ।
ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਸਭ ਤੋਂ ਵਧ ਗਰਮ: ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਕੱਲ੍ਹ ਲੁਧਿਆਣਾ ਵਿੱਚ 9.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਬਾਕੀ ਰਾਜ ਵਿੱਚ ਸੋਕਾ ਪਿਆ ਸੀ। ਜਿਸ ਕਾਰਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ। ਅੱਜ IMD ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਪਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ 25 ਤੋਂ 50% ਬਣੀ ਹੋਈ ਹੈ।
ਪੰਜਾਬ ਵਿੱਚ ਸਭ ਤੋਂ ਘੱਟ ਮੀਂਹ ਪਿਆ: ਇਸ ਸੀਜ਼ਨ ਦਰਮਿਆਨ ਪੰਜਾਬ ਵਿੱਚ ਪੂਰੇ ਦੇਸ਼ ਨਾਲੋਂ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। 1 ਜੂਨ ਤੋਂ ਸ਼ੁਰੂ ਹੋਏ ਇਸ ਸੀਜ਼ਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ ਸਿਰਫ਼ 107.3 ਮਿਲੀਮੀਟਰ ਵਰਖਾ ਹੀ ਦਰਜ ਕੀਤੀ ਗਈ ਹੈ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ। ਜਦਕਿ ਪੰਜਾਬ ਵਿੱਚ ਹੁਣ ਤੱਕ 189 ਮਿਲੀਮੀਟਰ ਮੀਂਹ ਪੈ ਜਾਣਾ ਚਾਹੀਦਾ ਸੀ। ਦੂਜੇ ਨੰਬਰ 'ਤੇ ਹਰਿਆਣਾ ਹੈ, ਜਿੱਥੇ ਸਿਰਫ 109.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਇੱਥੇ ਆਮ ਵਰਖਾ 179.9 ਮਿਲੀਮੀਟਰ ਹੈ।
ਦਿੱਲੀ ਵਿੱਚ ਮੌਸਮ: ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅਸਮਾਨ ਵਿੱਚ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਹ ਸਿਲਸਿਲਾ ਲਗਾਤਾਰ ਦੋ ਦਿਨ ਜਾਰੀ ਰਹੇਗਾ, ਜਿਸ ਦਾ ਮਤਲਬ ਹੈ ਕਿ ਦਿੱਲੀ ਦੇ ਲੋਕ ਇਸ ਵਾਰ ਵੀਕੈਂਡ ਮੀਂਹ ਨਾਲ ਬਿਤਾਉਣਗੇ। ਇਸ ਤੋਂ ਬਾਅਦ ਵੀ ਮੀਂਹ ਜਾਰੀ ਰਹੇਗਾ। 29 ਜੁਲਾਈ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। 30 ਜੁਲਾਈ ਨੂੰ ਇੱਕ ਵਾਰ ਫਿਰ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਅਗਸਤ ਦੇ ਸ਼ੁਰੂ ਤੱਕ ਮੌਸਮ ਅਜਿਹਾ ਹੀ ਰਹੇਗਾ। ਇਨ੍ਹਾਂ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਵਰ੍ਹੇਗਾ ਮੀਂਹ : ਸਕਾਈਮੇਟ ਦੇ ਅਨੁਸਾਰ, ਅੱਜ 27 ਜੁਲਾਈ ਨੂੰ ਕੋਂਕਣ ਅਤੇ ਗੋਆ, ਵਿਦਰਭ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਉਡੀਸ਼ਾ, ਛੱਤੀਸਗੜ੍ਹ, ਪੂਰਬੀ ਰਾਜਸਥਾਨ, ਦੱਖਣ ਗੁਜਰਾਤ ਅਤੇ ਕੇਰਲ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੂਜੇ ਪਾਸੇ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਉੱਤਰ-ਪੂਰਬੀ ਭਾਰਤ, ਓਡੀਸ਼ਾ, ਤੇਲੰਗਾਨਾ, ਗੁਜਰਾਤ ਅਤੇ ਰਾਜਸਥਾਨ ਦੇ ਪੱਛਮੀ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਸੌਰਾਸ਼ਟਰ ਅਤੇ ਕੱਛ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।