ਬਰਨਾਲਾ: ਬਰਨਾਲਾ 'ਚ ਇੱਕ ਤੇਜ਼ ਰਫਤਾਰ ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਹੈ। ਜਿਸ ਕਾਰਨ ਬੱਸ ਡਰਾਈਵਰ, ਹੈਲਪਰ ਅਤੇ 14 ਸਕੂਲੀ ਬੱਚੇ ਜ਼ਖਮੀ ਹੋ ਗਏ ਹਨ। ਇਹ ਹਾਦਸਾ ਬਰਨਾਲਾ-ਚੰਡੀਗੜ੍ਹ ਮੁੱਖ ਸੜਕ 'ਤੇ ਧਨੌਲਾ ਨੇੜੇ ਵਾਪਰਿਆ ਹੈ। ਜ਼ਖਮੀ ਬੱਚਿਆਂ ਨੂੰ ਰਾਹਗੀਰਾਂ ਵੱਲੋਂ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਟਰੱਕ ਨਾਲ ਬੱਸ ਦੀ ਟੱਕਰ : ਪਿੰਡ ਦਾਨਗੜ੍ਹ ਦੇ ਗਰੀਨ ਫੀਲਡ ਕਾਨਵੈਂਟ ਸਕੂਲ ਦੀ ਬੱਸ ਹੈ। ਇਹ ਘਟਨਾ ਉਸ ਸਮੇਂ ਵਾਪਰਿਆ, ਜਦੋਂ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ। ਇਸ ਮੌਕੇ ਗੱਲਬਾਤ ਕਰਦਿਆਂ ਬੱਸ ਚਾਲਕ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਜਾ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਧਨੌਲਾ 'ਚ ਦਾਖਲ ਕਰਵਾਇਆ।
ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ’ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। 4 ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਮਿਲੋ ਐਲੇਕਸ ਨਾਲ, ਜੋ ਪਿਛਲੇ ਢਾਈ ਸਾਲ ਤੋਂ ਸਾਇਕਲ 'ਤੇ ਕਰ ਰਿਹਾ ਦੁਨੀਆ ਦੀ ਸੈਰ, ਭਾਰਤ ਆ ਕੇ ਨੋਟ ਕੀਤੀ ਇਹ ਖਾਸ ਗੱਲ - Cyclist Alex Tallbiketour- ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਲਈ ਅਯੋਗ ਕਰਾਰ ਦੇਣ ਵਾਲਾ ਕਥਿਤ ਲੈਟਰ ਸੋਸ਼ਲ ਮੀਡੀਆ ਉੱਤੇ ਵਾਇਰਲ, ਸੰਜੇ ਤਲਵਾਰ ਨੇ ਕੀਤੀ ਨਿਖੇਧੀ - letter disqualifying Bharat Bhushan
- 10ਵੀਂ ਜਮਾਤ ਦੇ ਨਤੀਜਿਆਂ ਐਲਾਨ, ਲੁਧਿਆਣਾ ਦੀ ਅਦਿਤੀ ਪਹਿਲੇ, ਅਲੀਸ਼ਾ ਦੂਜੇ ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਤੀਜੇ ਸਥਾਨ ’ਤੇ ਰਹੀ - PSEB 10th Result 2024