ਫਾਜ਼ਿਲਕਾ/ਅਬੋਹਰ: ਅੱਜ ਤੜਕਸਾਰ ਅਬੋਹਰ ਤੋਂ ਮਲੋਟ ਰੋਡ ਸਥਿਤ ਗੋਵਿੰਦਗੜ੍ਹ ਨੇੜੇ ਪੀਆਰਟੀਸੀ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੇੜ ਕੇ ਹੇਠਾਂ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ ਟਰੈਕਟਰ ਟਰਾਲੀ ਦੇ ਤਿੰਨ ਟੋਟੇ ਹੋ ਗਏ। ਇਸ ਘਟਨਾ 'ਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਹੈ।
'ਅਚਾਨਕ ਬੱਸ ਦੀਆਂ ਲਾਈਟਾਂ ਹੋਈਆਂ ਬੰਦ': ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ, ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਸਨ, ਜਿਸ ਕਾਰਨ ਉਸ ਨੂੰ ਸੜਕ 'ਤੇ ਜਾਂਦਾ ਟਰੈਕਟਰ ਦਿਖਾਈ ਨਹੀਂ ਦਿੱਤਾ। ਹਨੇਰਾ ਹੋਣ ਕਾਰਨ ਉਸ ਦੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਪੁਲ ਦੀ ਰੇਲਿੰਗ ਤੋੜ ਹੇਠਾਂ ਡਿੱਗ ਕੇ ਪਲਟ ਗਈ।
- ਸੀਬੀਐਸਈ ਵੱਲੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਹੋਇਆ ਟ੍ਰੇਨਿੰਗ ਪ੍ਰੋਗਰਾਮ, 50 ਘੰਟੇ ਦੀ ਹਰ ਪ੍ਰਿੰਸੀਪਲ ਅਤੇ ਅਧਿਆਪਕ ਲਈ ਟ੍ਰੇਨਿੰਗ ਲਾਜ਼ਮੀ - Training of principals and teachers
- ਵੋਟਰ ਜਾਗਰੂਕਤਾ ਨੂੰ ਲੈ ਕੇ ਨੁੱਕੜ ਨਾਟਕਾਂ ਦਾ ਆਯੋਜਨ, ਵਾਈ. ਐਸ ਸਕੂਲ 'ਚ ਕਰਵਾਏ ਮੁਕਾਬਲੇ - Voter Awareness Campaign
- ਨਹਿੰਗ ਸਿੰਘ ਨੇ ਆਪਣੇ ਹੀ ਮਾਪਿਆਂ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਪੂਰੀ ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ - Attack on parents by Nihang Singh
ਟੱਕਰ ਤੋਂ ਬਾਅਦ ਟਰੈਕਟਰ ਟਰਾਲੀ ਦੇ ਹੋਏ ਤਿੰਨ ਟੁਕੜੇ: ਇਸ ਘਟਨਾ ’ਚ ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ’ਤੇ ਸਵਾਰ ਭਗਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖਮੀ ਹੋ ਗਏ। ਇਸ ਮੌਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਸਵਾਰ ਮੌਜੂਦ ਸਨ, ਜਿਨ੍ਹਾਂ ਵਿਚੋਂ ਇੱਕ ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਟੱਕਰ ਤੋਂ ਬਾਅਦ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ। ਦੱਸ ਦਈਏ ਕਿ ਇਸ ਹਾਦਸੇ ਵਿਚ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।