ETV Bharat / state

SP ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਪੁੱਜਿਆ ਭਾਰਤ - PUNJABI DEAD BODY ARRIVED PUNJAB

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਦੇ ਰਮਨ ਕੁਮਾਰ ਦੀ ਵਿਦੇਸ਼ 'ਚ ਮੌਤ ਹੋਈ ਸੀ। ਜਿਸ ਦੀ 38 ਦਿਨਾਂ ਬਾਅਦ ਮ੍ਰਿਤਕ ਦੇਹ ਭਾਰਤ ਪੁੱਜੀ।

ਵਿਦੇਸ਼ ਤੋਂ ਲਿਆਂਦੀ ਪੰਜਾਬੀ ਦੀ ਮ੍ਰਿਤਕ ਦੇਹ
ਵਿਦੇਸ਼ ਤੋਂ ਲਿਆਂਦੀ ਪੰਜਾਬੀ ਦੀ ਮ੍ਰਿਤਕ ਦੇਹ (ETV BHARAT)
author img

By ETV Bharat Punjabi Team

Published : Nov 30, 2024, 9:52 AM IST

ਅੰਮ੍ਰਿਤਸਰ: ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਕਈ ਮ੍ਰਿਤਕ ਪੰਜਾਬੀਆਂ ਦੀਆਂ ਦੇਹਾਂ ਭਾਰਤ ਆ ਚੁੱਕੀਆਂ ਹਨ। ਇਸ ਦੇ ਚੱਲਦੇ ਹੁਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲ ਦੇ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।

ਵਿਦੇਸ਼ ਤੋਂ ਲਿਆਂਦੀ ਪੰਜਾਬੀ ਦੀ ਮ੍ਰਿਤਕ ਦੇਹ (ETV BHARAT)

ਦੁਬਈ 'ਚ ਹੋਈ ਸੀ ਨੌਜਵਾਨ ਦੀ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਫਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਅਤੇ ਉਸ ਦੇ ਦੋਸਤਾਂ ਨੇ ਸੰਪਰਕ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ।

ਸਰਬੱਤ ਦਾ ਭਲਾ ਟਰੱਸਟ ਨੇ ਨਿਭਾਈ ਸੇਵਾ

ਇਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਹੁਣ ਰਮਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ। ਡਾ.ਓਬਰਾਏ ਨੇ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੇ ਦੋਸਤਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਹੈ।

ਪਰਿਵਾਰ ਵਲੋਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਧੰਨਵਾਦ

ਮ੍ਰਿਤਕ ਸਰੀਰ ਲੈਣ ਹਵਾਈ ਅੱਡੇ 'ਤੇ ਪਹੁੰਚੇ ਰਮਨ ਕੁਮਾਰ ਦੇ ਜੀਜਾ ਸੂਰਜ ਤੋਂ ਇਲਾਵਾ ਭਰਾ ਸੁਨੀਲ ਕੁਮਾਰ ਅਤੇ ਪ੍ਰਿੰਸ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਭੈਣ-ਭਰਾਵਾਂ ਨੂੰ ਛੱਡ ਗਿਆ ਹੈ। ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.