ਬਰਨਾਲਾ : ਬਰਨਾਲਾ ਜ਼ਿਲ੍ਹੇ ਵਿੱਚ ਲੁੱਟ-ਖੋਹ ਦੀਆਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਨੂੰ ਬਰਨਾਲਾ ਪੁਲਿਸ ਨੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਲੁਟੇਰਾ ਗਿਰੋਹ ਤੋਂ ਚੋਰੀ ਕੀਤੇ 4 ਮੋਟਰਸਾਈਕਲ, ਇੱਕ ਮੋਬਾਈਲ ਫ਼ੋਨ ਅਤੇ ਤੇਜਧਾਰ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਹੰਡਿਆਇਆ ਦੀ ਪੁਲਿਸ ਟੀਮ ਨੇ ਮੌਕੇ 'ਤੇ ਛਾਪੇਮਾਰੀ ਕੀਤੀ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡੀ.ਐਸ.ਪੀ ਸਤਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਥਾਣਾ ਸਦਰ ਬਰਨਾਲਾ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ 6 ਵਿਅਕਤੀਆਂ ਦਾ ਇੱਕ ਗਰੋਹ ਸ਼ਹਿਰ ਵਿੱਚ ਹੈ, ਜੋ ਵੱਖ-ਵੱਖ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਹਨ। ਜਿਸ ਤੋਂ ਬਾਅਦ ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੁਲਿਸ ਚੌਂਕੀ ਹੰਡਿਆਇਆ ਦੀ ਪੁਲਿਸ ਟੀਮ ਨੇ ਮੌਕੇ 'ਤੇ ਛਾਪੇਮਾਰੀ ਕਰ ਕੇ 6 ਵਿਅਕਤੀਆਂ ਜਸਪ੍ਰੀਤ ਸਿੰਘ, ਸਨਮਦੀਪ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਉਮੇਸ਼ ਕੁਮਾਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜਮਾਂ ਤੋਂ ਪੁਲਿਸ ਨੇ ਮੌਕੇ ਤੋਂ ਦੋ ਕਿਰਚਾਂ, ਦੋ ਕਿਰਪਾਨਾਂ, ਇੱਕ ਬੇਸਵਾਲ, ਚੋਰੀ ਕੀਤੇ ਗਏ ਚਾਰ ਮੋਟਰਸਾਈਕਲ ਅਤੇ ਇੱਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਡੀਐਸਪੀ ਸਤਬੀਰ ਸਿੰਘ ਨੇ ਕਿਹਾ ਕਿ ਬਰਨਾਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਨਾਲ ਤਤਪਰ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਜਿੱਥੇ ਬਰਨਾਲਾ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕੀਤੀ ਗਈ ਹੈ। ਉੱਥੇ ਨਾਲ ਹੀ ਸ਼ਹਿਰ ਵਿੱਚ ਲਗਾਤਾਰ ਪੁਲਿਸ ਦੀ ਪੈਟਰੋਲਿੰਗ ਪਾਰਟੀਆਂ ਮੌਜੂਦ ਰਹਿੰਦੀਆਂ ਹਨ। ਇਸ ਮੌਕੇ ਥਾਣਾ ਸਦਰ ਦੇ ਐਸਐਚਓ ਲਖਬੀਰ ਸਿੰਘ, ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਇੰਸਪੈਕਟਰ ਤਰਸੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
- ਮਜੀਠਾ ਹਲਕੇ 'ਚ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ, ਦਿਖਾਈਆਂ ਕਾਲੀਆਂ ਝੰਡੀਆਂ - Opposition to Taranjit Sandhu
- ਭਾਜਪਾ ਦਫਤਰ ਦੇ ਬਾਹਰ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦਾ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨ - Farmers oppose BJP candidate
- ਲੁਧਿਆਣਾ ਮੁੱਖ ਚੋਣ ਅਫਸਰ ਦੀ ਵੋਟਰਾਂ ਨੂੰ ਅਪੀਲ, ਕਿਹਾ-ਗਰਮੀ ਤੋਂ ਨਾ ਘਬਰਾਉਣ ਵੋਟਰ, ਰੱਖਿਆ ਜਾਵੇਗਾ ਪੂਰਾ ਧਿਆਨ - Chief Electoral Officer promised