ਬਰਨਾਲਾ: ਆਮ ਆਦਮੀ ਪਾਰਟੀ ਵਲੋਂ ਅਰਵਿੰਦ ਕੇਜਰੀਵਾਲ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਦੀ ਕੇਂਦਰ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ ਨੇ ਜਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ। ਕੈਬਨਿਟ ਮੰਤਰੀ ਤੇ ਸੰਗਰੂਰ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਧਰਨੇ ਵਿੱਚ ਵਿਸ਼ੇ਼ਸ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਬੀਜੇਪੀ ਸਰਕਾਰ ਨੇ ਪੂਰੇ ਦੇਸ਼ ਵਿੱਚ ਡਿਕਟੇਟਰਸ਼ਿਪ ਦਾ ਰਵੱਈਆ ਅਪਣਾਇਆ ਹੋਇਆ ਹੈ। ਜੋ ਵੀ ਪਾਰਟੀ ਜਾਂ ਨੇਤਾ ਭਾਜਪਾ ਦੀ ਅਗਵਾਈ ਨਹੀਂ ਕਬੂਲ ਕਰ ਰਹੀ, ਉਹਨਾਂ ਉੱਪਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਝੂਠੇ ਕੇਸਾਂ ਵਿੱਚ ਫ਼ਸਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਸਾਥੀ ਈਡੀ ਅਤੇ ਸੀਬੀਆਈ ਤੋਂ ਡਰ ਕੇ ਬੀਜੇਪੀ ਵਿੱਚ ਸ਼ਾਮਲ ਨਹੀਂ ਹੋਏ, ਇਸੇ ਕਰਕੇ ਮਨੀ ਲਾਡਰਿੰਗ ਅਤੇ ਸ਼ਰਾਬ ਮਾਮਲੇ ਵਿੱਚ ਝੂਠੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਫ਼ਸਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇ ਮਾਮਲੇ ਵਿੱਚ ਅਜੇ ਤੱਕ ਜਾਂਚ ਏਜੰਸੀਆਂ ਕੁੱਝ ਵੀ ਬਰਾਮਦ ਨਹੀਂ ਕਰਵਾ ਸਕੀਆਂ। ਦਿੱਲੀ ਸ਼ਰਾਬ ਘੋਟਾਲੇ ਵਿੱਚ ਸ਼ਾਮਲ ਅਹਿਮ ਵਿਅਕਤੀ ਦੀ ਬੀਜੇਪੀ ਨਾਲ ਸੈਂਟਿੰਗ ਹੈ, ਜਿਸਨੂੰ ਝੂਠਾ ਗਵਾਹ ਬਣਾ ਕੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਜਦਕਿ ਉਕਤ ਵਿਅਕਤੀ ਦੇ ਪਿਤਾ ਨੂੰ ਬੀਜੇਪੀ ਨੇ ਐਮਪੀ ਦੀ ਟਿਕਟ ਵੀ ਦਿੱਤੀ ਹੈ ਅਤੇ ਉਸੇ ਵਿਅਕਤੀ ਤੋਂ ਕਰੋੜਾਂ ਰੁਪਏ ਦਾ ਬੀਜੇਪੀ ਨੂੰ ਚੋਣ ਬਾਂਡ ਮਿਲਿਆ ਹੈ।
- AAP ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਭੁੱਖ ਹੜਤਾਲ 'ਤੇ ਬੈਠੇ 'ਆਪ' ਵਰਕਰ - Aap party workers hunger strike
- ਕੇਜਰੀਵਾਲ ਦੀ ਗ੍ਰਫਤਾਰੀ ਤੇ ਮੋਦੀ ਦੀ ਤਾਨਾਸ਼ਾਹੀ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਨੇਤਾ ਪੂਰੇ ਦੇਸ਼ ਭਰ ਵਿੱਚ ਬੈਠੇ ਹਨ ਭੁੱਖ ਹੜਤਾਲ ਤੇ - Aam Aadmi Party on hunger strike
- ਕਿਸਾਨ ਸੰਘਰਸ਼ ਕਮੇਟੀ ਵੱਲੋਂ ਗੋਲਡਨ ਗੇਟ 'ਤੇ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ - Farmers protest against PM Modi
ਲੋਕ ਵੋਟ ਦੀ ਚੋਟ ਨਾਲ ਸਬਕ ਸਿਖਾਉਣਗੇ: ਉਹਨਾਂ ਕਿਹਾ ਕਿ ਬੀਜੇਪੀ ਦੀ ਇਸ ਡਿਕਟੇਟਰਸ਼ਿਪ ਵਿਰੁੱਧ ਇਕੱਲੇ ਦਿੱਲੀ ਜਾਂ ਪੰਜਾਬ ਵਿੱਚ ਹੀ ਨਹੀਂ, ਸਮੁੱਚੇ ਦੇਸ਼ ਦੇ ਲੋਕ ਵੋਟ ਦੀ ਚੋਟ ਨਾਲ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਸਾਥੀਆਂ ਉਪਰ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਰੋਸ ਵਜੋਂ ਭੁੱਖ ਹੜਤਾਲ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਸੂਬੇ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।