ਬਠਿੰਡਾ: ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੀਐਸਪੀਸੀਐਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਏ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦੇ ਚੱਲਦਿਆਂ ਪੀਐਸਪੀਸੀਐਲ ਦੇ ਇੰਜੀਨੀਅਰ ਵਿੰਗ ਐਕਸੀਅਨ, ਐਸਡੀਓ ਅਤੇ ਜੇਈ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਪੀਐਸਪੀਸੀਐਲ ਦੇ ਅਧਿਕਾਰੀ ਕਰ ਰਹੇ ਪ੍ਰਦਰਸ਼ਨ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੀਐਸਪੀਸੀਐਲ ਕੋਲ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਹੈ। ਪਾਵਰ ਸੈਕਟਰ ਨਾਲ ਸੰਬੰਧਿਤ ਹੋਣ ਕਾਰਣ ਉਹਨਾਂ ਨੂੰ ਮੈਨ ਪਾਵਰ ਦੀ ਕਮੀ ਕਾਰਨ ਕਈ ਕਈ ਘੰਟੇ ਕੰਮ ਕਰਨਾ ਪੈਂਦਾ ਹੈ। ਹੁਣ ਜਦੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲੱਗ ਜਾਣਗੀਆਂ ਤਾਂ ਇਸ ਨਾਲ ਪਾਵਰ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਸ ਸਬੰਧੀ ਉਹਨਾਂ ਵੱਲੋਂ ਬਕਾਇਦਾ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਜਾਣੂ ਕਰਵਾਇਆ ਗਿਆ ਹੈ।
- ਪੰਚਾਇਤੀ ਚੋਣਾਂ ਵਿੱਚ ਹੋ ਰਹੀ ਹਿੰਸਾ ਲਈ ਸੀਐਮ ਮਾਨ ਜ਼ਿੰਮੇਵਾਰ ! ਡਾਕਟਰ ਦਲਜੀਤ ਚੀਮਾ ਨੇ ਘੇਰੀ ਸੂਬਾ ਸਰਕਾਰ - Panchayat Elections 2024
- ਸ਼ਰਾਰਤੀ ਅਨਸਰਾਂ ਨੇ ਬਠਿੰਡਾ 'ਚ ਤਿਰੰਗੇ ਝੰਡੇ ਨੂੰ ਲਾਈ ਅੱਗ,ਗੰਭੀਰ ਧਰਾਵਾਂ ਤਹਿਤ ਮਾਮਲਾ ਦਰਜ - set fire to the tricolor flag
- ਚੋਰਾ ਨੇ ਕੰਧ 'ਚ ਪਾੜ ਪਾ ਕੇ ਕਿਸਾਨ ਦੇ ਘਰ 'ਚੋਂ 8 ਤੋਲੇ ਸੋਨਾ, 20 ਹਜ਼ਾਰ ਨਕਦੀ ਦੀ ਕੀਤੀ ਚੋਰੀ - Theft incident in Barnala
ਪੰਜਾਬ ਪੱਧਰ ਉੱਤੇ ਪ੍ਰਦਰਸ਼ਨ
ਸ਼ੁਰੂ-ਸ਼ੁਰੂ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਉਹਨਾਂ ਦੇ ਨਾਲ ਸਹਿਮਤ ਹੋ ਗਏ ਸਨ ਪਰ ਹੁਣ ਫਿਰ ਇੰਜੀਨੀਅਰਸ ਦੀ ਡਿਊਟੀ ਲਗਾਈ ਜਾ ਰਹੀ ਹੈ। ਜਿਸ ਕਾਰਨ ਮਜਬੂਰੀ ਵਿੱਚ ਉਹਨਾਂ ਨੂੰ ਹੁਣ ਸੜਕਾਂ ਉੱਤੇ ਉਤਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਪੀਐਸਪੀਸੀਐਲ ਦੇ ਇੰਜੀਨੀਅਰ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਡਿਊਟੀ ਵਿੱਚ ਰੁੱਝ ਗਈ ਤਾਂ ਪਾਵਰ ਸੈਕਟਰ ਨੂੰ ਕੌਣ ਚਲਾਏਗਾ। ਉਹਨਾਂ ਕਿਹਾ ਕਿ ਜੇਕਰ ਸੁਣਵਾਈ ਨਹੀਂ ਹੁੰਦੀ ਤਾਂ ਉਹ ਪੰਜਾਬ ਪੱਧਰ ਉੱਤੇ ਹੜਤਾਲ ਕਰਨਗੇ ਜਿਸ ਦਾ ਜਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ। ਇੱਥੇ ਦੱਸਣ ਯੋਗ ਹੈ ਕਿ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਵੱਖ-ਵੱਖ ਮਹਿਕਮੇ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਡਿਊਟੀ ਲਗਾਈ ਗਈ ਹੈ। ਜਿਸ ਦਾ ਲਗਾਤਾਰ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੱਖਰੇ ਵੱਖਰੇ ਢੰਗ ਤਰੀਕੇ ਨਾਲ ਵਿਰੋਧ ਕੀਤਾ ਜਾ ਰਿਹਾ ਹੈ।