ਬਰਨਾਲਾ: ਜ਼ਿਲ੍ਹੇ ਦੇ ਪਿੰਡ ਭੋਤਨਾ ਵਿਖੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੌਕੇ ਉਪਰ ਪਹੁੰਚ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਮੌਕੇ ਐੱਸਡੀਐੱਮ ਤਪਾ ਰਿਸ਼ਭ ਬਾਂਸਲ ਅਤੇ ਡੀਐਸਪੀ ਸ਼ੁਬੇਗ ਸਿੰਘ ਨੇ ਪਿੰਡ ਭੋਤਨਾ ਵਿਖੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਅੱਗ ਨੂੰ ਮੌਕੇ 'ਤੇ ਜਾ ਕੇ ਦੇਖਿਆ ਅਤੇ ਸਬੰਧਿਤ ਕਲੱਸਟਰ ਅਫ਼ਸਰ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ ਜ਼ੁਰਮਾਨਾ ਰਕਮ ਵੀ ਵਸੂਲ ਕੀਤੀ ਗਈ।
ਮੌਕੇ ਉੱਤੇ ਪੁਲਿਸ ਫੋਰਸ ਤਾਇਨਾਤ
ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਹੋਣ ਕਾਰਨ ਕੋਈ ਵੀ ਕਿਸਾਨ ਜਥੇਬੰਦੀ ਜਾਂ ਉਹਨਾਂ ਦਾ ਆਗੂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕਰਨ ਲਈ ਨਾ ਪੁੱਜਾ।
ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਅੱਗ ਲਗਾਉਣ ਨਾਲ ਧਰਤੀ ਵਿਚਲੇ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਹੜੇ ਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮਦਦ ਕਰਦੇ ਹਨ।
- ਅੰਮ੍ਰਿਤਾ ਵੜਿੰਗ ਨੇ ਪਤੀ ਰਾਜਾ ਵੜਿੰਗ ਦੇ ਹੱਕ 'ਚ ਲਿਆ ਸਟੈਂਡ, ਮੰਤਰੀ ਰਵਨੀਤ ਬਿੱਟੂ ਨੂੰ ਕੋਝੇ ਬਿਆਨ ਦੇਣ ਤੋਂ ਵਰਜਿਆ
- ਪ੍ਰਦੂਸ਼ਣ ਵਧਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਦੀਆਂ ਅੱਖਾਂ 'ਚ ਦਿੱਕਤਾਂ, ਸੁਣੋ ਮਾਹਰ ਡਾਕਟਰ ਦੀ ਸਲਾਹ
- ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ, ਸੀਐੱਮ ਮਾਨ ਲੁਧਿਆਣਾ 'ਚ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਦਿਵਾਉਣਗੇ ਹਲਫ਼
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਫਾਇਦੇ
ਅਧਿਆਕਾਰੀਆਂ ਨੇ ਦੱਸਿਆ ਕਿ ਅੱਗ ਲਗਾਉਣ ਨਾਲ ਧਰਤੀ ਵਿਚਲੇ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਹੜੇ ਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਮੌਕੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਰਫੈਸ ਸੀਡਰ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਵਰਤ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ ਅਤੇ ਪਸ਼ੂ-ਪਾਲਣ ਵਿੱਚ ਵੀ ਵੱਖ-ਵੱਖ ਤਰੀਕਿਆਂ ਨਾਲ ਵਰਤਿਆ ਜਾ ਸਕਦਾ ਹੈ ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕਦਾ ਹੈ।