ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਆਮ ਬਜਟ 2024-25 ਲਈ ਅੱਜ ਅਹਿਮ ਮੀਟਿੰਗ ਸੱਦੀ ਅਤੇ ਵਿੱਤੀ ਸਾਲ 2024 -25 ਦਾ ਸਾਲਾਨਾ ਬਜਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕੀ ਪਿਛਲੀ ਵਾਰ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ।
ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ: ਇਸ ਵਾਰ ਸ਼੍ਰੋਮਣੀ ਕਮੇਟੀ ਵੱਲੋਂ 12 ਅਰਬ 60 ਕਰੋੜ 97 ਲੱਖ 38 ਹਜਾਰ ਰੂਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ। ਇਹ ਪਹਿਲੀ ਵਾਰ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਲਗਾਈ ਵੱਡ ਅਕਾਰੀ ਸਕਰੀਨ ’ਤੇ ਨਾਲੋ-ਨਾਲ ਵੇਰਵੇ ਨਸ਼ਰ ਕੀਤੇ ਜਾਂਦੇ ਰਹੇ।
ਹਰ ਖੇਤਰ ਲਈ ਰੱਖਿਆ ਗਿਆ ਧਿਆਨ: ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਇਸ ਵਾਰ ਬੀਤੇ ਵਰ੍ਹੇ ਨਾਲੋਂ ਇਸ ਵਾਰ 300 ਕਰੋੜ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 11 ਅਰਬ 38 ਕਰੋੜ ਰੁਪਏ ਦਾ ਸੀ। ਇਸ ਵਾਰ 12 ਅਰਬ 60 ਕਰੋੜ 97 ਲੱਖ 38 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ ਨੂੰ ਸਭ ਤੋਂ ਵੱਡੀ ਆਮਦਨੀ ਗੋਲਕਾਂ ਦੀ ਜਾਂ ਜਮੀਨਾਂ ਅਤੇ ਜਾਇਦਾਦਾਂ ਦੀ ਅਤੇ ਬੈਂਕਾਂ ਦੀਆਂ ਐਫਡੀਆਂ ਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਸੁਥਰੇ ਢੰਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੀ ਵੰਡ ਕੀਤੀ ਗਈ ਹੈ।
ਗਰੀਬ ਪਰਿਵਾਰਾਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਬਜਟ: ਧਾਮੀ ਨੇ ਕਿਹਾ ਕਿ ਸਭ ਤੋਂ ਵੱਡਾ ਖਰਚ ਤਨਖਾਵਾਂ ਦਾ ਹੈ। ਤਨਖਾਹਾਂ ਲਈ ਪੰਜ ਅਰਬ 33 ਕਰੋੜ 17 ਹਜਾਰ 227 ਰੁਪਏ ਰੱਖੇ ਗਏ ਹਨ। ਪੰਥਕ ਕਾਰਜਾਂ ਦੇ ਲਈ 7 ਕਰੋੜ 16 ਲੱਖ 73 ਹਜਾਰ ਰੁਪਏ ਰੱਖੇ ਗਏ ਹਨ। ਹੋਰ ਵੱਖ-ਵੱਖ ਕਾਰਜ ਜਿਵੇਂ ਲੋਕ ਭਲਾਈ ਦੇ ਕਾਰਜ, ਗਰੀਬ ਪਰਿਵਾਰਾਂ ਅਤੇ ਲੋੜਵੰਦਾਂ ਦੀ ਸਹਾਇਤਾ ਦੇ ਲਈ 6 ਕਰੋੜ 88 ਲੱਖ ਰੁਪਏ ਰੱਖੇ ਗਏ ਹਨ। ਮੁਫਤ ਵਿੱਦਿਆ ਜਿਸ ਵਿੱਚ ਦੋ ਅਦਾਰੇ ਮਾਤਾ ਸਾਹਿਬ ਕੌਰ ਖਾਲਸਾ ਗਰਲ ਸਕੂਲ ਅਤੇ ਉਸ ਦੇ ਨਾਲ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੋਂ ਇਲਾਵਾ ਅੰਮ੍ਰਿਤਧਾਰੀ ਬੱਚਿਆਂ ਦੀ ਸਕੋਲਰਸ਼ਿਪ ਲਈ ਸੱਤ ਕਰੋੜ 20 ਲੱਖ ਰੁਪਏ ਰੱਖੇ ਗਏ ਹਨ।
- ਭਾਜਪਾ ਦੀ ਕਾਂਗਰਸ ਤੇ ਆਪ ਦੇ ਵਿੱਚ ਸੇਂਧਮਾਰੀ ਤੋਂ ਬਾਅਦ AAP ਵੱਲੋਂ ਐਕਸ਼ਨ ਪਲਾਨ ਤਿਆਰ, ਵਿਧਾਇਕਾਂ ਦੀ ਵੀ ਲਗਾਈ ਡਿਊਟੀ - meetings with MLAs and ministers
- ਪੁੱਤ ਬਣਿਆ ਕਪੁੱਤ, ਜ਼ਮੀਨ ਖ਼ਾਤਰ ਆਪਣੀ ਮਾਂ ਅਤੇ ਭਰਾ ਤੇ ਚਲਾਈਆਂ ਗੋਲੀਆਂ, ਮਾਂ ਦੀ ਹਾਲਤ ਗੰਭੀਰ - The son shot the mother
- ਲੁਧਿਆਣਾ ਸ਼ਹਿਰ 'ਚ ਡੀਜ਼ਲ ਆਟੋ ਦੀ ਐਂਟਰੀ ਉੱਤੇ ਪਬੰਦੀ, 8 ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ, ਆਟੋ ਚਾਲਕਾਂ ਨੇ ਕੀਤਾ ਵੱਡਾ ਐਲਾਨ - ban on the entry of diesel autos
ਸਭ ਤੋਂ ਵੱਡਾ ਬਜਟ: ਧਾਮੀ ਨੇ ਕਿਹਾ ਕਿ ਇਹ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਜਿਹੜਾ ਵਿੱਦਿਆ ਦਾ ਫੰਡ ਰੱਖਿਆ ਗਿਆ ਹੈ ਕੁੱਲ 67 ਕਰੋੜ ਰੁਪਏ ਰੱਖਿਆ ਗਿਆ ਹੈ। ਉਸ ਦਾ 41 ਕਰੋ ਨਵੀਨੀਕਰਨ ਲਈ, ਦੋ ਕਰੋੜ ਇਮਾਰਤ ਦੇ ਰੰਗ ਰੋਗਨ ਲਈ ਅਤੇ ਕਰੋੜ ਰੁਪਏ ਮੀਰੀ ਪੀਰੀ ਅਕੈਡਮੀ ਲਈ ਰੱਖੇ ਗਏ ਹਨ। ਧਾਮੀ ਨੇ ਕਿਹਾ ਕਿ 100 ਕਰੋੜ ਰੁਪਏ ਧਰਮ ਪ੍ਰਚਾਰ ਦੇ ਲਈ ਰੱਖਿਆ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰਚਰਨ ਸਿੰਘ ਟੋਹਰਾ ਇੰਸਟੀਟਿਊਟ ਬਹਾਦਰਗੜ੍ਹ ਵਿਖੇ ਧਰਮ ਪ੍ਰਚਾਰ ਦੇ ਲਈ ਦੋ ਸਕੀਮਾਂ ਤਿਆਰ ਕੀਤੀਆਂ ਗਈਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 450ਵਾਂ ਜੋਤੀ ਦਿਵਸ ਗੋਇੰਦਵਾਲ ਦੀ ਧਰਤੀ 'ਤੇ ਮਨਾਇਆ ਜਾਵੇਗਾ। ਗੋਇੰਦਵਾਲ ਸਾਹਿਬ ਵਿੱਚ ਵੀ ਬਹੁਤ ਕੰਮ ਚੱਲ ਰਿਹਾ ਹੈ।IPS ਅਤੇ IAS ਦੀ ਸਿਖਲਾਈ ਲਈ ਬਣਾਈ ਸੰਸਥਾ ਲਈ ਵੱਡਾ ਬਜਟ ਰੱਖਿਆ ਗਿਆ ਹੈ।