ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਕਿ ਉਹ ਸਮੇਂ ਸਿਰ ਵਿਭਾਗੀ ਕੰਮਕਾਜ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਪਰ ਬਾਵਜੁਦ ਇਸ ਦੇ ਕੁਝ ਲੋਕ ਆਪਣੀ ਡਿਉਟੀ 'ਚ ਕੁਤਾਹੀ ਵਰਤਦੇ ਨਜ਼ਰ ਆ ਰਹੇ ਹਨ। ਜਿਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਰਈਆ ਦੇ ਬੀਐਲਓ ਨੂੰ ਮੁਅੱਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐਸਜੀਪੀਸੀ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ 20 ਪ੍ਰਤੀਸ਼ਤ ਤੋਂ ਘੱਟ ਵੋਟਾਂ ਬਣਾਉਣ ਵਾਲੇ ਬੀ ਐਲ ਓ ਨਾਲ ਡਿਪਟੀ ਕਮਿਸ਼ਨਰ ਮੀਟਿੰਗ ਕਰ ਰਹੇ ਸਨ। ਲੇਕਿਨ ਇਸ ਦੌਰਾਨ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਹਿਣ ਵਾਲੇ ਰਈਆ ਵਿੱਚ ਤੈਨਾਤ ਬੀ ਐਲ ਓ ਓਂਕਾਰ ਸਿੰਘ ਨੂੰ ਵਿਭਾਗ ਵੱਲੋਂ ਕਥਿਤ ਅਨੁਸ਼ਾਸ਼ਨਿਕ ਕਾਰਵਾਈ ਕਰਦੇ ਹੋਏ ਸਸਪੈਂਡ ਕੀਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਨਾਇਨਸਾਫੀ ਕਰਨ ਦੇ ਇਲਜ਼ਾਮ: ਜਿਸ ਤੋਂ ਬਾਅਦ ਬੀ ਐਲ ਓਂਕਾਰ ਸਿੰਘ ਨੇ ਆਪਣਾ ਪੱਖ ਰੱਖਦੇ ਹੋਏ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਵਿਭਾਗ ਦੀ ਇਹ ਕਾਰਵਾਈ ਗਲਤ ਹੈ । ਇਸ ਲਈ ਉਹਨਾਂ ਨੇ ਇਨਸਾਫ ਦੀ ਮੰਗ ਕੀਤੀ ਗਈ ਹੈ। ਓਂਕਾਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਤਨਦੇਹੀ ਦੇ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਮੀਟਿੰਗ ਦੇ ਵਿੱਚ ਗੈਰ ਹਾਜ਼ਰ ਹੋਣ ਸਬੰਧੀ ਉਨ੍ਹਾਂ ਨੇ ਵੱਟਸ ਐਪ ਗਰੁੱਪ ਵਿੱਚ ਕਿਸੇ ਕਾਨੂੰਨੀ ਕੰਮ ਦੇ ਵਿੱਚ ਰੁੱਝੇ ਹੋਣ ਦਾ ਹਵਾਲਾ ਦਿੰਦਿਆਂ ਬਕਾਇਦਾ ਤਸਵੀਰ ਭੇਜ ਕੇ ਜਾਣਕਾਰੀ ਵੀ ਦਿੱਤੀ ਸੀ ,ਪਰ ਬਾਵਜੂਦ ਇਸਦੇ ਵਿਭਾਗ ਵੱਲੋਂ ਉਹਨਾਂ ਦੇ ਉੱਤੇ ਕਾਰਵਾਈ ਕੀਤੀ ਗਈ ਹੈ।
ਨੌਕਰੀ 'ਤੇ ਬਹਾਲ ਕਰਨ ਦੀ ਮੰਗ : ਓਂਕਾਰ ਸਿੰਘ ਨੇ ਕਿਹਾ ਕਿ ਵਿਭਾਗ ਦਾ ਕਹਿਣਾ ਹੈ ਕਿ ਉਹਨਾਂ ਨੇ ਘੱਟ ਵੋਟਾਂ ਬਣਾਈਆਂ ਹਨ ਬਲਕਿ ਉਹਨਾਂ ਵੱਲੋਂ 281 ਨਹੀਂ ਬਲਕਿ 285 ਵੋਟਾਂ ਬਣਾਈਆਂ ਗਈਆਂ ਸਨ। ਜਿਸ ਸਬੰਧੀ ਉਨ੍ਹਾਂ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਦਫਤਰ ਨੂੰ ਵੀ ਜਾਣੂ ਕਰਵਾਇਆ ਸੀ। ਉਨ੍ਹਾਂ ਵਿਭਾਗ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਡਿਊਟੀ 'ਤੇ ਬਹਾਲ ਕਰਨ ਦੀ ਮੰਗ ਕੀਤੀ ਹੈ।
- ਕਿਸਾਨ ਜਥੇਬੰਦੀ ਦੇ ਆਗੂ 'ਤੇ ਦਲਿਤ ਸਰਪੰਚ ਦੀ ਕੁੱਟਮਾਰ ਦਾ ਇਲਜ਼ਾਮ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ, ਕਿਹਾ- ਨਹੀਂ ਕਰ ਰਹੀ ਪੁਲਿਸ ਕਾਰਵਾਈ -
- ਜਵਾਹਰ ਨਵੋਦਿਆ ਸਕੂਲ ’ਚ ਰੈਗਿੰਗ, 12ਵੀਂ ਦੇ ਵਿਦਿਆਰਥੀਆਂ ਨੇ 10ਵੀਂ ਦੇ ਵਿਦਿਆਰਥੀ ਕੁੱਟੇ, ਹਸਪਤਾਲ ਦਾਖ਼ਲ - Jawahar Navodaya School
- ਅਮਰੀਕਾ ਭੇਜਣ ਦੇ ਨਾਂ 'ਤੇ ਠੱਗੇ 25 ਲੱਖ ਰੁਪਏ, ਇਨਸਾਫ਼ ਲਈ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ ਮਾਂ, ਸੁਣੋ ਤਾਂ ਜਰਾ ਕੀ ਬੋਲੀ... - 25 lakh rupees fraud
ਅਨੁਸ਼ਾਸਨਿਕ ਕਾਰਵਾਈ ਤਹਿਤ ਕੀਤਾ ਗਿਆ ਮੁਅਤੱਲ: ਉਧਰ ਇਸ ਸਬੰਧੀ ਜਦੋਂ ਐਸ ਡੀ ਐਮ ਬਾਬਾ ਬਕਾਲਾ ਸਾਹਿਬ. ਰਵਿੰਦਰ ਸਿੰਘ ਅਰੋੜਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਐਸਜੀਪੀਸੀ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ ਜਿੰਨਾ ਵੀ ਬੀ ਐਲ ਓ ਵੱਲੋਂ 20 ਪ੍ਰਤੀਸ਼ਤ ਤੋਂ ਘੱਟ ਵੋਟਾਂ ਬਣਾਈਆਂ ਗਈਆਂ ਹਨ। ਉਹਨਾਂ ਬੀ ਐਲ ਓ ਨਾਲ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਕੀਤੀਆਂ ਜਾ ਰਹੀਆਂ ਸਨ। ਉਹਨਾਂ ਦੱਸਿਆ ਕਿ ਉਕਤ ਅਧਿਕਾਰੀ ਡਿਪਟੀ ਕਮਿਸ਼ਨਰ ਦੀਆਂ ਤਿੰਨ ਮੀਟਿੰਗਾਂ ਦੇ ਵਿੱਚ ਵੀ ਨਹੀਂ ਪਹੁੰਚੇ। ਜਿਸ ਸਬੰਧੀ ਉੱਚ ਵਿਭਾਗੀ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਵਿਭਾਗ ਨੇ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਮੁਲਾਜ਼ਮਾਂ 'ਤੇ ਬਣਦੀ ਅਨੁਸ਼ਾਸਨਿਕ ਕਾਰਵਾਈ ਹੋ ਸਕਦੀ ਹੈ।