ਕਪੂਰਥਲਾ: ਕਪੂਰਥਲਾ ਦੇ ਆਰਸੀਐਫ ਕੈਂਪਸ ਵਿੱਚ ਸਰੀਰਕ ਤੌਰ ’ਤੇ ਅਪੰਗ ਬੱਚਿਆਂ ਲਈ ਚੱਲ ਰਹੇ ਜੇਕ ਐਂਡ ਜਿਲ ਸਕੂਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਕਮਰੇ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰਵਾਈ। ਮ੍ਰਿਤਕ ਮਹਿਲਾ ਅਧਿਆਪਕ ਦੀ ਪਛਾਣ ਰਮਨਦੀਪ ਕੌਰ (32) ਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ।
ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੀ ਪ੍ਰਿੰਸੀਪਲ ਰਸ਼ਮੀ ਅਤੇ ਚੌਕੀਦਾਰ ਰਮੇਸ਼ ਲਾਲ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰਕੇ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਸਰੀਰਕ ਤੌਰ ’ਤੇ ਅਪੰਗ ਬੱਚਿਆਂ ਦੇ ਸਕੂਲ ‘ਜੈਕ ਐਂਡ ਜਿਲ ਸਕੂਲ’ ਦੇ ਕਮਰੇ ਵਿੱਚ ਮਿਲੀ ਲਾਸ਼: ਜਾਣਕਾਰੀ ਅਨੁਸਾਰ ਆਰਸੀਐਫ ਕੈਂਪਸ ਵਿੱਚ ਸਰੀਰਕ ਤੌਰ ’ਤੇ ਅਪੰਗ ਬੱਚਿਆਂ ਦੇ ਸਕੂਲ ‘ਜੈਕ ਐਂਡ ਜਿਲ ਸਕੂਲ’ ਦੇ ਕਮਰੇ ਵਿੱਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਾਸ਼ ਲਟਕਦੀ ਮਿਲੀ ਹੈ। ਮਹਿਲਾ ਕੇਅਰਟੇਕਰ ਨੇ ਸਭ ਤੋਂ ਪਹਿਲਾਂ ਇਸ ਗੱਲ ਦਾ ਨੋਟਿਸ ਲਿਆ ਅਤੇ ਸਕੂਲ ਪ੍ਰਬੰਧਨ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲਾਣਾ ਚੌਂਕੀ ਪੁਲਿਸ ਅਤੇ ਡੀ.ਐਸ.ਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਵਾਸੀ ਪਿੰਡ ਨੇਸਰਾ ਦਸੂਹਾ ਅਨੁਸਾਰ ਉਸ ਦੀ ਲੜਕੀ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰ ਰਹੀ ਹੈ। ਅੱਜ ਸ਼ਾਮ ਉਸ ਨੂੰ ਪੁਲਿਸ ਤੋਂ ਸੂਚਨਾ ਮਿਲੀ ਕਿ ਉਸ ਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ।
ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
- ਮੁਸਲਿਮ-ਸਿੱਖ ਭਾਈਚਾਰੇ ਨੇ ਮਿਲ ਕੇ ਮਨਾਈ ਈਦ, ਦਿਲ ਜਿੱਤ ਲੈਣਗੀਆਂ ਇਹ ਤਸਵੀਰਾਂ - Eid Ul Fitr 2024
- ਪਾਕਿਸਤਾਨ ਬੈਠੇ ਅੱਤਵਾਦੀ ਹਰਿੰਦਰ ਰਿੰਦਾ ਦੇ ਸਾਥੀ ਅੰਮ੍ਰਿਤਸਰ 'ਚ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਬਰਾਮਦ - accomplices of terrorist Rinda
- ਲੁਧਿਆਣ ਦੇ ਢੋਲੇਵਾਲ ਪੁਲ ਨੇੜਿਓ ਮਿਲੀ ਸਿਰ ਕਟੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ - decapitated body found in Ludhiana