ETV Bharat / state

ਕਪੂਰਥਲਾ ਦੇ ਗੋਇੰਦਵਾਲ ਰੋਡ 'ਤੇ ਭੇਤਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ - body found in Kapurthala

author img

By ETV Bharat Punjabi Team

Published : Aug 18, 2024, 2:32 PM IST

The body of a young man was found in Kapurthala: ਕਪੂਰਥਲਾ 'ਚ ਇੱਕ ਪੈਟਰੋਲ ਪੰਪ ਨੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤਾ।

The body of a young man was found under mysterious circumstances on Goindwal Road in Kapurthala
ਕਪੂਰਥਲਾ ਦੇ ਗੋਇੰਦਵਾਲ ਰੋਡ 'ਤੇ ਭੇਤਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ (ਕਪੂਰਥਲਾ ਪੱਤਰਕਾਰ)
ਭੇਤਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ (ਕਪੂਰਥਲਾ ਪੱਤਰਕਾਰ)

ਕਪੂਰਥਲਾ: ਅੱਜ ਸਵੇਰੇ ਕਪੂਰਥਲਾ ਦੇ ਗੋਇੰਦਵਾਲ ਰੋਡ 'ਤੇ ਇੱਕ ਪੰਪ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਉੱਥੇ ਇੱਕ ਬਾਈਕ ਵੀ ਪਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਬਾਈਕ ਸਵਾਰ ਨੌਜਵਾਨ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਜਾਣ ਦਾ ਖ਼ਦਸ਼ਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਜਤਿੰਦਰ ਸਿੰਘ ਪੁੱਤਰ ਵਿਜੇ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠੇ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸੇ ਰਾਹਗੀਰ ਨੇ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਕਿ ਗੋਇੰਦਵਾਲ ਰੋਡ 'ਤੇ ਪੈਟਰੋਲ ਪੰਪ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਐਸ.ਐਸ.ਐਫ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਅਤੇ ਨੇੜੇ ਖੜ੍ਹੀ ਮੋਟਰਸਾਈਕਲ (ਪੀਬੀ-09-ਏਕੇ-9591) ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ: ਘਟਨਾ ਵਾਲੀ ਥਾਂ 'ਤੇ ਮੌਜੂਦ ਮ੍ਰਿਤਕ ਨੌਜਵਾਨ ਦੀ ਮਾਤਾ ਮੀਨਾ ਦੇਵੀ ਨੇ ਦੱਸਿਆ ਕਿ ਉਸ ਦੇ ਜਾਣਕਾਰ ਆਟੋ ਚਾਲਕ ਹੀਰਾ ਸਿੰਘ ਨੇ ਸਵੇਰੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਲੜਕੇ ਜਤਿੰਦਰ ਸਿੰਘ ਦੀ ਲਾਸ਼ ਸੜਕ ਕਿਨਾਰੇ ਪਈ ਹੈ ਅਤੇ ਨੌਜਵਾਨ ਦੇ ਸਿਰ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਥੇ ਹੀ ਮ੍ਰਿਤਕ ਦੇ ਦੋਸਤ ਅਮਰਪ੍ਰੀਤ ਵਾਸੀ ਪਿੰਡ ਨਵਾਂ ਪਿੰਡ ਨੇ ਦੱਸਿਆ ਕਿ ਰਾਤ ਸਮੇਂ ਜਤਿੰਦਰ ਸਿੰਘ ਉਸ ਦੇ ਨਾਲ ਸੀ। ਪਰ ਰਾਤ ਨੂੰ ਉਹ ਉਸ ਨੂੰ ਘਰ ਛੱਡ ਕੇ ਵਾਪਸ ਆਪਣੇ ਘਰ ਚਲਾ ਗਿਆ। ਸਵੇਰੇ ਜਦੋਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ 'ਤੇ ਪੁੱਜੇ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ: ਮੌਕੇ 'ਤੇ ਪਹੁੰਚੀ ਐੱਸਐੱਸਐੱਫ ਟੀਮ ਦੇ ਏਐੱਸਆਈ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕੰਟਰੋਲ ਰੂਮ ਤੋਂ ਫ਼ੋਨ ਆਇਆ ਸੀ ਕਿ ਗੋਇੰਦਵਾਲ ਸਾਹਿਬ ਰੋਡ 'ਤੇ ਇੱਕ ਪੰਪ ਨੇੜੇ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਉਧਰ ਡੀ.ਐਸ.ਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਬਾਈਕ ਸਵਾਰ ਨੌਜਵਾਨ ਦੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਦਾ ਖਦਸ਼ਾ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਜ ਸਵੇਰੇ ਕਪੂਰਥਲਾ ਦੇ ਗੋਇੰਦਵਾਲ ਰੋਡ 'ਤੇ ਇੱਕ ਪੰਪ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.