ETV Bharat / state

ਅੰਮ੍ਰਿਤਸਰ 'ਚ ਹੋਇਆ ਗੁੰਡਾਗਰਦੀ ਦਾ ਨੰਗਾ-ਨਾਚ, ਘਟਨਾ ਸੀਸੀਟੀਵੀ 'ਚ ਕੈਦ - Hooliganism in Amritsar - HOOLIGANISM IN AMRITSAR

Hooliganism in Amritsar: ਅੰਮ੍ਰਿਤਸਰ ਦੀ ਸੰਧੂ ਕਲੋਨੀ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

HOOLIGANISM IN AMRITSAR
ਅੰਮ੍ਰਿਤਸਰ 'ਚ ਹੋਇਆ ਗੁੰਡਾਗਰਦੀ ਦਾ ਨੰਗਾ-ਨਾਚ
author img

By ETV Bharat Punjabi Team

Published : Apr 10, 2024, 3:19 PM IST

ਅੰਮ੍ਰਿਤਸਰ 'ਚ ਹੋਇਆ ਗੁੰਡਾਗਰਦੀ ਦਾ ਨੰਗਾ-ਨਾਚ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੰਧੂ ਕਲੋਨੀ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਨੌਜਵਾਨਾਂ ਆਪਣੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਸ਼ਰੇਆਮ ਘੁੰਮ ਰਹੇ ਹਨ, ਜਿਸ ਕਾਰਨ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ।

ਮਾਰਕੀਟ ਵਿਚ ਦਹਿਸ਼ਤ: ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਵਿੱਚ ਇੱਕ ਲੜਕੀ ਦੇ ਕਾਰਨ ਮਾਮੂਲੀ ਤਕਰਾਰ ਤੋਂ ਬਾਅਦ ਆਪਸ ਵਿੱਚ ਝੜਪ ਹੋ ਗਈ, ਜਿਸ ਤੋਂ ਬਾਅਦ ਵਿੱਚ ਇੱਕ ਨੌਜਵਾਨ ਵੱਲੋ ਆਪਣੇ ਹਥਿਆਰਬੰਦ ਸਾਥੀਆਂ ਦੇ ਨਾਲ ਮਿਲ ਕੇ ਮਾਰਕਿਟ ਵਿਚ ਦਹਿਸ਼ਤ ਫੈਲਾਈ ਗਈ। ਇਸ ਮੌਕੇ ਮਾਰਕਿਟ ਦੇ ਦੁਕਾਨਦਾਰਾਂ ਵੱਲੋ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ, ਇਹਨਾਂ ਗੁੰਡਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਇਸ ਸੰਬਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਕਪਿਲ ਕੌਸ਼ਲ ਨੇ ਦੱਸਿਆ ਕਿ ਹਾਲ ਹੀ ਵਿੱਚ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਦੋ ਨੌਜਵਾਨ ਜੋ ਆਪਸ ਵਿੱਚ ਰਿਸ਼ਤੇਦਾਰ ਹਨ। ਦੋਨਾਂ ਨੌਜਵਾਨਾਂ ਵਿਚਕਾਰ ਕਿਸੇ ਲੜਕੀ ਨੂੰ ਲੈ ਕੇ ਤਕਰਾਰ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਨੌਜਵਾਨ ਵੱਲੋਂ ਆਪਣੇ ਹਥਿਆਰਬੰਦ ਸਾਥੀਆਂ ਨੂੰ ਨਾਲ ਲੈ ਕੇ ਮਾਰਕਿਟ ਵਿੱਚ ਉਸ ਨੌਜਵਾਨ ਉੱਪਰ ਹਮਲਾ ਕਰਨ ਪਹੁੰਚ ਗਏ ਪਰ ਦੂਜਾ ਨੌਜਵਾਨ ਉੱਥੋਂ ਜਾ ਚੁੱਕਾ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਉਹਨਾਂ ਦੱਸਿਆ ਕਿ ਇਹਨਾਂ ਨੌਜਵਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਜਲਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.