ETV Bharat / state

ਸਿੱਖ ਕਰਮਚਾਰੀਆਂ ਬਾਰੇ ਵੱਡਾ ਹੁਕਮ, ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੜ ਪਹੁੰਚੀ ਠੇਸ, ਪੜ੍ਹੋ ਪੂਰੀ ਖ਼ਬਰ

ਹੁਣ ਸਿੱਖ ਕਰਮਚਾਰੀ ਹਵਾਈ ਅੱਡਿਆਂ 'ਤੇ ਕਿਰਪਾਨ ਪਾ ਕੇ ਕੰਮ ਨਹੀਂ ਪਹਿਨ ਸਕਣਗੇ।

SIKHS BANNED WEARING KRIPA
ਸਿੱਖ ਕਰਮਚਾਰੀਆਂ ਬਾਰੇ ਵੱਡਾ ਹੁਕਮ (Etv Bharat)
author img

By ETV Bharat Punjabi Team

Published : 2 hours ago

ਅੰਮ੍ਰਿਤਸਰ: ਸਿੱਖਾਂ ਅਤੇ ਸਿੱਖਾਂ ਦੇ ਕਕਾਰਾਂ ਨੂੰ ਲੈ ਕੇ ਅਕਸਰ ਹੀ ਕੋਈ ਨਾ ਕੋਈ ਖ਼ਬਰ ਜ਼ਰੂਰ ਸਾਹਮਣੇ ਆਉਂਦੀ ਹੈ। ਅਜਿਹਾ ਹੀ ਇੱਕ ਮਾਮਲਾ ਹੁਣ ਹਵਾਈ ਅੱਡਿਆਂ ਤੋਂ ਸਾਹਮਣੇ ਆਇਆ। ਜਿੱਥੇ ਕਿ ਹੁਣ ਸਿੱਖ ਕਰਮਚਾਰੀ ਕਿਰਪਾਨ ਨਹੀਂ ਪਾ ਸਕਣਗੇ । ਸ਼ਹਿਰੀ ਹਵਾਬਾਜ਼ੀ ਬਿਊਰੋ (ਬੀਸੀਏਐਸ) ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ। ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ। ਬੀਸੀਏਐਸ ਦੀ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।

ਜਥੇਦਾਰਾਂ ਵੱਲੋਂ ਵਿਰੋਧ

ਇਸੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ "ਭਾਰਤ ਖਾਸ ਕਰ ਪੰਜਾਬ ਵਰਗੇ ਸੂਬੇ ਜੋ ਕਿ ਗੁਰੂਆਂ ਦੀ ਧਰਤੀ ਹੈ, ੳੇੁਸ ਉੱਤੇ ਕਕਾਰ ਨਾ ਪਾਉਣ ਦੇ ਹੁਕਮ ਬਹੁਤ ਹੀ ਨਿੰਦਣਯੋਗ ਹਨ। ਜਥੇਦਾਰ ਸਾਹਿਬ ਨੇ ਕਿਹ ਕਿ ਉਹ ਆਉਣ ਵਾਲੇ ਸਮੇਂ 'ਚ ਐਸਜੀਪੀ ਨੂੰ ਕਹਿਣ ਕਿ ਇਸ ਮਸਲੇ 'ਤੇ ਭਾਰਤ ਸਰਕਾਰ ਨਾਲ ਕਰ ਕੀਤੀ ਜਾਵੇ।

ਸਿੱਖ ਕਰਮਚਾਰੀਆਂ ਬਾਰੇ ਵੱਡਾ ਹੁਕਮ (Etv Bharat)

ਇਸ ਤੋਂ ਇਲਾਵਾ ਸ੍ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕੀਤੀ। ਉਨ੍ਹਾਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਐਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।

ਸੰਵਿਧਾਨ ਵਿੱਚ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ

ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ ਦਿੰਦਾ ਹੈ। ਇਸ ਵਿੱਚ ਪੰਜ ਕੱਕਾਰ (ਕੇਸ਼, ਕੜਾ, ਕੰਘਾ, ਕੱਛ ਅਤੇ ਕਿਰਪਾਨ) ਹਨ, ਜੋ ਸਿੱਖਾਂ ਲਈ ਬਹੁਤ ਮਹੱਤਵਪੂਰਨ ਹਨ। ਅਜਿਹੇ ਹੁਕਮ ਪਹਿਲਾਂ ਵੀ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਕਾਰਨ ਸਿੱਖ ਕੌਮ ਵਿੱਚ ਰੋਸ ਹੈ।

ਪਹਿਲਾਂ ਵੀ ਵਿਵਾਦ ਹੋਇਆ ਸੀ ਖੜ੍ਹਾ

ਤੁਾਹਨੂੰ ਦਸ ਦਈਏ ਕਿ ਸਾਲ 2022 'ਚ ਹਵਾਬਾਜ਼ੀ ਮੰਤਰਾਲੇ ਨੇ ਭਾਰਤੀ ਹਵਾਈ ਅੱਡਿਆਂ 'ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਲਿਜਾਣ ਦੇ ਹੁਕਮ ਜਾਰੀ ਕੀਤੇ ਸਨ। ਇਸ ਹੁਕਮ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਤਰਾਲੇ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਅਜਿਹਾ ਕਰਕੇ ਮੰਤਰਾਲੇ ਸਿੱਖਾਂ ਦੀ ਆਜ਼ਾਦੀ ਨੂੰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਬਾਅਦ ਮੰਤਰਾਲੇ ਨੇ ਆਪਣੇ ਹੁਕਮ ਵਾਪਸ ਲੈ ਲਏ।

2017 ਵਿੱਚ ਤਾਮਿਲਨਾਡੂ ਜਾ ਰਹੇ ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ ਸੀ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਹੀ ਸੁਰੱਖਿਆ ਮੁਲਾਜ਼ਮਾਂ ਨੇ ਕਿਰਪਾਨ ਨੂੰ ਮੁੱਦਾ ਬਣਾ ਕੇ ਰੋਕਿਆ।

26 ਅਗਸਤ 2024 ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ 'ਚ ਚੜ੍ਹਨ ਤੋਂ ਰੋਕ ਦਿੱਤਾ ਗਿਆ।

ਨਿਯਮਾਂ ਅਨੁਸਾਰ ਭਾਰਤ ਵਿੱਚ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਹੈ। ਹਾਲਾਂਕਿ, ਸੇਬਰ ਦੀ ਲੰਬਾਈ 23 ਸੈਂਟੀਮੀਟਰ (9 ਇੰਚ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਬਲੇਡ ਦੀ ਲੰਬਾਈ 15 ਸੈਂਟੀਮੀਟਰ (6 ਇੰਚ) ਤੋਂ ਵੱਧ ਨਹੀਂ ਹੋਣੀ ਚਾਹੀਦੀ।ਹੁਣ ਵੇਖਣਾ ਹੋਵੇਗਾ ਕਿ ਇੰਨ੍ਹਾਂ ਹੁਕਮਾਂ ਬਾਰੇ ਮੁੜ ਫੈਸਲਾ ਲਿਆ ਜਾਵੇਗਾ, ਕੀ ਇਹ ਹੁਕਮ ਵੀ ਪਹਿਲਾਂ ਵਾਂਗ ਵਾਪਸ ਲਏ ਜਾਣਗੇ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.