ਬਰਨਾਲਾ: ਬਰਨਾਲਾ ਤੋਂ ਡੇਰਾ ਸਿਰਸਾ ਸਤਿਸੰਗ ਲਈ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਬੱਸ 'ਚ ਸਵਾਰ 30-35 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਬਰਨਾਲਾ ਦੇ ਸਿਬਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਬੱਸ ਵਿੱਚ ਸਵਾਰ ਸਾਰੇ ਵਿਅਕਤੀ ਡੇਰਾ ਸਿਰਸਾ ਦੇ ਪ੍ਰੇਮੀ ਸਨ, ਜੋ ਅੱਜ ਡੇਰਾ ਸਿਰਸਾ ਵਿਖੇ ਹੋਣ ਵਾਲੇ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਸ਼ੇਰਪੁਰ ਅਤੇ ਬਰਨਾਲਾ ਤੋਂ ਜਾ ਰਹੇ ਸਨ।
ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹਾਦਸਾ: ਇਹ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਬਰਨਾਲਾ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ ਦੇ ਪਿਛਲੇ ਪਾਸੇ ਵਾਲੀ ਵੱਡੇ ਵ੍ਹੀਕਲ ਰੋਕਣ ਲਈ ਕੰਕਰੀਟ ਦੇ ਪੋਲ ਲਗਾਏ ਗਏ ਹਨ। ਪਰ ਬੱਸ ਚਾਲਕ ਨੇ ਲਾਪਰਵਾਹੀ ਨਾਲ ਬੱਸ ਨੂੰ ਪੋਲ ਵਿੱਚ ਟੱਕਰ ਮਾਰ ਦਿੱਤੀ ਅਤੇ ਬੱਸ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਬੱਸ ਬੁਰੀ ਤਰ੍ਹਾਂ ਟੁੱਟ ਗਈ ਅਤੇ ਪੋਲ ਵੀ ਨੁਕਸਾਨਿਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਬੱਸ ਸਮੇਤ ਫਰਾਰ ਹੋ ਗਿਆ।
'ਸਿਵਲ ਬਰਨਾਲਾ ਵਿਖੇ ਕਰਵਾਇਆ ਗਿਆ ਦਾਖਲ': ਇਸ ਸਬੰਧੀ ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਅੱਜ ਉਹ ਸ਼ੇਰਪੁਰ ਤੋਂ ਡੇਰਾ ਸਿਰਸਾ ਸਤਿਸੰਗ ਜਾ ਰਿਹਾ ਸੀ। ਜਦੋਂ ਉਹ ਬਰਨਾਲਾ ਪਹੁੰਚਿਆ ਤਾਂ ਬਰਨਾਲਾ ਤੋਂ ਆਏ ਬੱਸ ਚਾਲਕ ਨੇ ਬੱਸ ਸਟੈਂਡ ਦੇ ਪਿਛਲੇ ਪਾਸੇ ਦਾਣਾ ਮੰਡੀ ਵਾਲੀ ਸਾਈਡ ਤੋਂ ਬੱਸ ਲਿਜਾਣ ਦੀ ਕੋਸ਼ਿਸ਼ ਕੀਤੀ। ਜਿੱਥੇ ਸੜਕ ਉਪਰ ਪੋਲ ਲਗਾਏ ਗਏ ਹਨ। ਪਰ ਬੱਸ ਡਰਾਈਵਰ ਨੇ ਇਹ ਸਭ ਜਾਣਦੇ ਹੋਏ ਬੱਸ ਪੋਲ ਨਾਲ ਟਕਰਾ ਦਿੱਤੀ। ਜਿਸ ਕਾਰਨ ਬੱਸ ਵਿੱਚ ਸਵਾਰ ਵੱਡੀ ਗਿਣਤੀ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਬੱਸ ਡਰਾਈਵਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ।
- 250 ਕਰੋੜ ਦੀ ਹੈਰੋਇਨ ਬਰਾਮਦ; ਮਹਿਲਾ ਸਣੇ 3 ਨਸ਼ਾ ਤਸਕਰ ਗ੍ਰਿਫਤਾਰ, ਪਾਕਿ ਤੋਂ ਲੈ ਕੇ ਅਫਗਾਨੀਸਤਾਨ ਤੱਕ ਨੈੱਟਵਰਕ ਬ੍ਰੇਕ - Heroin Seized In Jalandhar
- ਆਪ ਉਮੀਦਵਾਰ ਦੇ ਪੁੱਤਰ ਨੇ ਨਿੱਜੀ ਨਿਊਜ਼ ਚੈਨਲ ਖਿਲਾਫ ਕਰਵਾਇਆ ਪਰਚਾ, ਜਾਣੋ ਕੀ ਹੈ ਪੂਰਾ ਮਾਮਲਾ - AAP Allegations On News Channel
- ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਲੁਧਿਆਣਾ ਸੀਟ ਤੋਂ ਬਿੱਟੂ ਨੂੰ ਟੱਕਰ ਦੇਣਗੇ ਪਾਰਟੀ ਪ੍ਰਧਾਨ - Congress Announced 4 candidate
ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਜ ਵਾਪਰੇ ਬੱਸ ਹਾਦਸੇ ਕਾਰਨ 30-35 ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ ਨੂੰ ਕੁਝ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿੱਚੋਂ ਕੋਈ ਵੀ ਗੰਭੀਰ ਜ਼ਖ਼ਮੀ ਨਹੀਂ ਹੈ। ਮਰੀਜ਼ਾਂ ਦਾ ਸਿਟੀ ਸਕੈਨ ਅਤੇ ਐਕਸਰੇ ਆਦਿ ਕਰਵਾਉਣ ਤੋਂ ਬਾਅਦ ਹੀ ਅਗਲੀ ਰਿਪੋਰਟ ਦਿੱਤੀ ਜਾ ਸਕਦੀ ਹੈ।
'ਘਟਨਾ ਤੋਂ ਬਾਅਦ ਫਰਾਰ ਹੋਇਆ ਡਰਾਈਵਰ': ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਬੱਸ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰੇਗੀ।