ਲੁਧਿਆਣਾ : ਪੰਜਾਬ ਦੇ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਮੰਡੀਆਂ ਦੇ ਵਿੱਚ ਫਸਲ ਪਹੁੰਚ ਚੁੱਕੀ ਹੈ। ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਹੁਣ ਤੱਕ 22 ਫੀਸਦੀ ਦੇ ਕਰੀਬ ਲੁਧਿਆਣਾ ਦੇ ਵਿੱਚ ਝੋਨੇ ਦੀ ਵਾਢੀ ਹੋ ਚੁੱਕੀ ਹੈ। ਉੱਥੇ ਹੀ ਪਰਾਲੀ ਦੇ ਸੀਜ਼ਨ ਦੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਹਨ। ਲੁਧਿਆਣਾ ਦੀ ਜੇਕਰ ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 27 ਅੱਗ ਜਣੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਪਰ ਇਹਨਾਂ ਵਿੱਚੋਂ ਇੱਕ ਵੀ ਪਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਰਿਪੋਰਟ ਨਹੀਂ ਹੋਇਆ ਹੈ। ਜਿਸ ਨੂੰ ਖੇਤੀਬਾੜੀ ਵਿਭਾਗ ਵੱਡੀ ਕਾਮਯਾਬੀ ਦੇ ਰੂਪ ਦੇ ਵਿੱਚ ਵੇਖ ਰਿਹਾ ਹੈ।
ਛੁੱਟੀ ਵਾਲੇ ਦਿਨ ਵੀ ਕੰਮ 'ਤੇ ਡਟੇ ਅਫਸਰ
ਇਸ ਮੌਕੇ ਲੁਧਿਆਣਾ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਪ੍ਰਕਾਸ਼ ਸਿੰਘ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਲੁਧਿਆਣਾ ਛੁੱਟੀ ਵਾਲੇ ਦਿਨ ਵੀ ਕੰਮ 'ਤੇ ਡਟਿਆ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਗਜਟਡ ਛੁੱਟੀਆਂ ਵਾਲੇ ਦਿਨ ਵੀ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਅਸੀਂ ਤੁਰੰਤ ਮੌਕੇ 'ਤੇ ਜਾ ਕੇ ਆਪਣੇ ਨੋਡਲ ਅਫਸਰ ਨੂੰ ਭੇਜਦੇ ਹਨ। ਅੱਗ ਕੰਟਰੋਲ ਕੀਤੀ ਜਾਂਦੀ ਹੈ ਅਤੇ ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਂਦੀ ਹੈ।
21 ਅਕਤੂਬਰ ਤੱਕ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਚ ਸਭ ਤੋਂ ਜਿਆਦਾ 438 ਅੱਗਜਨੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਵਿੱਚ 110, ਸੰਗਰੂਰ ਦੇ ਵਿੱਚ 138 ਤਰਨ ਤਾਰਨ ਦੇ ਵਿੱਚ 311, ਪਟਿਆਲਾ ਦੇ ਵਿੱਚ 188 ਅਤੇ ਕਪੂਰਥਲਾ ਦੇ ਵਿੱਚ 66 ਅੱਗ ਜਣੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹੁਣ ਤੱਕ 21 ਅਕਤੂਬਰ ਤੱਕ ਪੰਜਾਬ ਦੇ ਵਿੱਚ 1510 ਮਾਮਲੇ ਸਾਹਮਣੇ ਆ ਚੁੱਕੇ ਹਨ। ਇਕੱਲੇ 21 ਅਕਤੂਬਰ ਨੂੰ 65 ਅੱਗ ਜਨੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਪਰਾਲੀ ਸਾੜਣ ਵਾਲ਼ਿਆਂ ਖਿਲਾਫ ਹੋਈ ਕਾਰਵਾਈ
ਜ਼ਿਕਰਯੋਗ ਹੈ ਕਿ ਲਗਾਤਾਰ ਵਧ ਰਹੇ ਹਵਾ ਪ੍ਰਦੁਸ਼ਣ ਨੂੰ ਦੇਖਦੇ ਹੋਏ ਪੁਲਿਸ ਨੇ ਸੂਬੇ ਵਿੱਚ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ 874 ਕੇਸ ਦਰਜ ਕਰ ਕੇ 10.55 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਸਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ’ਚ ਪਰਾਲੀ ਸਾੜਨ ’ਤੇ ਮੁਕੰਮਲ ਰੋਕ ਲਾਉਣ ਲਈ ਪੁਲੀਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸੈਟੇਲਾਈਟ ਰਾਹੀਂ 1393 ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪਤਾ ਲਾ ਕੇ 874 ਪੁਲੀਸ ਕੇਸ ਦਰਜ ਕੀਤੇ ਹਨ, ਜਦੋਂ ਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।
ਪਰਾਲੀ ਸਾੜਨ ’ਤੇ ਪੁਲਿਸ ਦੀ ਵੱਡੀ ਕਾਰਵਾਈ! ਹੁਣ ਤੱਕ ਦਰਜ ਹੋਏ 874 ਮਾਮਲੇ ਅਤੇ 10.55 ਲੱਖ ਰੁਪਏ ਦਾ ਲੱਗਿਆ ਜੁਰਮਾਨਾ
ਡੇਰਾ ਮੁਖੀ ਰਾਮ ਰਹੀਮ ਖਿਲਾਫ ਸਖ਼ਤ ਹੋਈ ਪੰਜਾਬ ਸਰਕਾਰ, ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਅੱਜ ਸਰਕਾਰੀ ਸਕੂਲਾਂ ‘ਚ ਹੋਈ ਅਧਿਆਪਕ ਅਤੇ ਮਾਪਿਆਂ ਦੀ ਮੇਗਾ ਮਿਲਣੀ, ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਸਕੂਲ ਦਾ ਦੌਰਾ