ਲੁਧਿਆਣਾ: ਲੁਧਿਆਣਾ ਦੇ ਸਮਰਾਲਾ ਚੌਂਕ ਦੇ ਵਿੱਚ ਇੱਕ ਕਾਲਜ ਦੀ ਬੱਸ ਦੀ ਲਪੇਟ 'ਚ ਆਉਣ ਕਰਕੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਸ ਤੋਂ ਬਾਅਦ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਬੱਸ ਚਾਲਕ ਨੂੰ ਕਾਬੂ ਕਰਕੇ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਕੁਝ ਪਰਵਾਸੀ ਅਤੇ ਨਿਹੰਗਾਂ ਦੇ ਵਿਚਕਾਰ ਆਪਸੀ ਬਹਿਸਬਾਜੀ ਸ਼ੁਰੂ ਹੋਣ ਤੋਂ ਬਾਅਦ ਝਗੜਾ ਹੋ ਗਿਆ।
ਦੋਵਾਂ ਹੀ ਧਿਰਾ ਵੱਲੋਂ ਇੱਕ ਦੂਜੇ ਦੇ ਲਗਾਏ ਇਲਜ਼ਾਮ
ਇਸ ਦੌਰਾਨ ਇੱਕ ਇਲਜ਼ਾਮ ਵੱਲੋਂ ਪੁਲਿਸ ਮੁਲਾਜ਼ਮ ਦੇ ਨਾਲ ਵੀ ਹੱਥੋ-ਪਾਈ ਕੀਤੀ ਗਈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਕੁਝ ਨਿਹੰਗਾਂ ਵੱਲੋਂ ਆ ਕੇ ਪੁਲਿਸ ਮੁਲਾਜ਼ਮ ਨੂੰ ਛੁੜਾਇਆ ਗਿਆ। ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋਏ ਲੋਕਾਂ ਨੇ ਸਮਰਾਲਾ ਚੌਂਕ ਦੇ ਵਿੱਚ ਜਾਮ ਲਗਾ ਦਿੱਤਾ। ਇਸ ਤੋਂ ਬਾਅਦ ਟਰੈਫਿਕ ਵੀ ਰੁਕ ਗਿਆ ਅਤੇ ਦੋਵਾਂ ਹੀ ਧਿਰਾਂ ਵੱਲੋਂ ਇੱਕ ਦੂਜੇ ਦੇ ਇਲਜ਼ਾਮ ਲਗਾਏ ਗਏ ਹਨ।
ਲੋਕਾਂ ਨੇ ਕੱਢੀ ਪਰਵਾਸੀਆਂ 'ਤੇ ਭੜਾਸ
ਨਿਹੰਗ ਸਿੰਘਾਂ ਨੇ ਕਿਹਾ ਕਿ ਪ੍ਰਵਾਸੀਆਂ ਵੱਲੋਂ ਸਿੱਖ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆ ਕੇ ਉਨ੍ਹਾਂ ਨੂੰ ਰੋਕਿਆ ਤਾਂ ਉਹ ਉਨ੍ਹਾਂ ਨਾਲ ਵੀ ਬਹਿਸਬਾਜ਼ੀ ਕਰਨ ਲੱਗ ਗਏ। ਮੌਕੇ 'ਤੇ ਮਾਹੌਲ ਕਾਫੀ ਤਣਾਅ ਪੂਰਨ ਬਣ ਗਿਆ। ਇਸ ਦੌਰਾਨ ਨਿਹੰਗਾਂ ਨੇ ਆਪਣੀ ਗੁਆਂਢੀ ਪਰਵਾਸੀਆਂ 'ਤੇ ਭੜਾਸ ਕੱਢਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਵਿਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੇ ਇੱਕ ਮੁਲਾਜ਼ਮ ਦੀ ਵਰਦੀ ਨੂੰ ਹੱਥ ਪਾਇਆ ਹੈ ਅਤੇ ਪੁਲਿਸ ਦੇ ਨਾਲ ਕੁੱਟਮਾਰ ਕੀਤੀ ਹੈ। ਇਨ੍ਹਾਂ ਦੇ ਜੋ ਹੌਸਲੇ ਨੇ ਉਹ ਬੁਲੰਦ ਹੋ ਗਏ ਹਨ ਕਿ ਕਿਸੇ ਨੂੰ ਵੀ ਹੱਥ ਪਾਉਂਦੇ ਹਨ। ਕਿਹਾ ਕਿ ਚੋਰੀਆਂ ਅਤੇ ਕੁੜੀਆਂ ਨਾਲ ਬਲਾਤਕਾਰ ਵੀ ਇਹੀ ਕਰਦੇ ਹਨ। ਇਨ੍ਹਾਂ ਨੂੰ ਇੱਥੇ ਨਹੀਂ ਰਹਿਣ ਦੇਣਾ ਚਾਹੀਦਾ।
ਅਸੀਂ ਮੌਕੇ 'ਤੇ ਆ ਕੇ ਲੋਕਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੁਝ ਲੋਕ ਸਾਡੇ ਨਾਲ ਹੀ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਡੇ ਨਾਲ ਹੱਥੋ-ਪਾਈ ਕਰਨ ਦੀ ਕੋਸ਼ਿਸ਼ ਕੀਤੀ, ਪਰ ਕੁਝ ਲੋਕਾਂ ਨੇ ਸਾਡੀ ਮਦਦ ਕੀਤੀ ਅਤੇ ਹੁਣ ਭੀੜ ਨੂੰ ਹਟਾ ਦਿੱਤਾ ਹੈ। -ਪੁਲਿਸ ਅਧਿਆਰੀ