ETV Bharat / state

ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, 4 ਜੂਨ ਨੂੰ ਹੋਵੇਗੀ ਗਿਣਤੀ - Lok Sabha Elections 2024 - LOK SABHA ELECTIONS 2024

Preparations for the counting of votes are complete: ਲੋਕ ਸਭਾ ਚੋਣਾਂ 2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੜ੍ਹੋ ਪੂਰੀ ਖਬਰ...

Preparations for the counting of votes are complete
ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ (Etv Bharat Moga)
author img

By ETV Bharat Punjabi Team

Published : Jun 3, 2024, 6:19 PM IST

ਮੋਗਾ: ਲੋਕ ਸਭਾ ਚੋਣਾਂ 2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸਵੇਰੇ ਸਮੂਹ ਉਮੀਦਵਾਰਾਂ ਜਾਂ ਉਨ੍ਹਾਂ ਦੇ ਅਧਿਕਾਰਿਤ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ। ਸਭ ਤੋਂ ਪਹਿਲਾਂ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਬਿਜਲਈ ਵੋਟਿੰਗ ਮਸ਼ੀਨਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ।

ਐਂਟਰੀ ਲਈ ਸਿਰਫ ਮੁੱਖ ਗੇਟ ਦੀ ਹੀ ਵਰਤੋਂ: ਉਨ੍ਹਾਂ ਕਿਹਾ ਕਿ ਸਾਰੇ 4 ਹਲਕਿਆਂ ਲਈ ਪ੍ਰਤੀ ਹਲਕਾ 51 ਦੇ ਹਿਸਾਬ ਨਾਲ ਕੁੱਲ 204 ਗਿਣਤੀ ਸਟਾਫ ਦਿੱਤਾ ਗਿਆ ਹੈ। ਹਰੇਕ ਹਲਕੇ ਵਿੱਚ 14-14 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦੋਂ ਕਿ 3-3 ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ। ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਂਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਐਂਟਰੀ ਲਈ ਸਿਰਫ ਮੁੱਖ ਗੇਟ ਦੀ ਹੀ ਵਰਤੋਂ ਕੀਤੀ ਜਾ ਸਕੇਗੀ। ਮੀਡੀਆ ਕਰਮੀਆਂ ਦੀ ਸਹੂਲਤ ਲਈ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉੱਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਹਨਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ।

ਸ਼ਹਿਰ ਵਿੱਚ 8 ਨਾਕੇ ਲਗਾਏ: ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਗਿਣਤੀ ਤਿੰਨ ਧਾਰੀ ਸੁਰੱਖਿਆ ਛੱਤਰੀ ਵਿੱਚ ਹੋਵੇਗੀ। ਪੁਲਿਸ ਪ੍ਰਸਾਸ਼ਨ ਇਸ ਗਿਣਤੀ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਬੰਧਾਂ ਵਿੱਚ ਪੁਲਿਸ ਪ੍ਰਸਾਸ਼ਨ ਵੱਲੋਂ 2 ਐੱਸ. ਪੀ. ਪੱਧਰ ਦੇ ਅਫ਼ਸਰ, 11 ਡੀ. ਐੱਸ. ਪੀ. ਪੱਧਰ ਦੇ ਅਫ਼ਸਰ, ਇਸ ਤੋਂ ਇਲਾਵਾ ਹੇਠਲੇ ਪੱਧਰ ਦੀ ਕੁੱਲ 460 ਨਫਰੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 8 ਨਾਕੇ ਲਗਾਏ ਜਾਣਗੇ ਜਦੋਂ ਕਿ 6 ਪਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰਦੀਆਂ ਰਹਿਣਗੀਆਂ। ਇਸ ਤੋਂ ਇਲਾਵਾ 5 ਰਿਜ਼ਰਵ ਫੋਰਸ ਟੀਮਾਂ ਵੀ ਰੱਖੀਆਂ ਗਈਆਂ ਹਨ।

ਮੀਡੀਆ ਦੀ ਪਾਰਕਿੰਗ ਆਈ ਟੀ ਆਈ ਦੇ ਅੰਦਰ : ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਕੋਟਕਪੂਰਾ ਬਾਈਪਾਸ ਅਤੇ ਰੈਸਟ ਹਾਊਸ ਵਿਖੇ ਪਾਰਕਿੰਗ ਹੋਵੇਗੀ ਜਦੋਂਕਿ ਮੀਡੀਆ ਦੀ ਪਾਰਕਿੰਗ ਆਈ ਟੀ ਆਈ ਦੇ ਅੰਦਰ ਹੀ ਰੱਖੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ.ਕੁਲਵੰਤ ਸਿੰਘ ਨੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਵਧੀਕ ਡਿਪਟੀ ਕਮਿਸ਼ਨਰ, ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਸਮੂਹ ਰਿਟਰਨਿੰਗ ਅਫ਼ਸਰ, ਚੋਣ ਨੋਡਲ ਅਫ਼ਸਰ ਅਤੇ ਸਹਾਇਕ ਸਟਾਫ ਹਾਜ਼ਰ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.