ਅੰਮ੍ਰਿਤਸਰ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅਹਿਮ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ। ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪਹਿਲੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਸਤੀਫਾ ਮਨਜ਼ੂਰ ਹੋਇਆ ਹੈ, ਅਸੀਂ ਇਸ ਦਾ ਸਵਾਗਤ ਕਰਦੇ ਹਾਂ, ਇਹ ਸਹੀ ਕਦਮ ਹੈ। ਨਾਲ ਹੀ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੱਜ ਵੀ ਉਹਨਾਂ ਵੱਲੋਂ ਨਿਰਧਾਰਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਸਟੈਂਡ ਕਰਦੀ ਹੈ।
ਅੱਜ ਵੀ ਸਟੈਂਡ ਹੈ 7 ਮੈਂਬਰੀ ਕਮੇਟੀ ਵਾਲਾ ਫੈਸਲਾ
ਗਿਆਨੀ ਰਘਬੀਰ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ 7 ਮੈਂਬਰੀ ਕਮੇਟੀ ਬਾਰੇ ਸੁਣਾਇਆ ਗਿਆ ਫ਼ੈਸਲਾ ਅੱਜ ਵੀ ਸਟੈਂਡ ਕਰਦਾ ਹੈ ਅਤੇ ਜੇ ਇਹ ਨਹੀਂ ਮੰਨਿਆ ਜਾ ਰਿਹਾ ਤਾਂ ਇਹ ਕਿਹਾ ਜਾ ਸਕਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਲਾਗੂ ਕਰਨ ਤੋਂ ਭੱਜ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ। ਬੀਤੇ ਕੱਲ੍ਹ ਹੋਈ ਮੀਟਿੰਗ ਵਿੱਚ 7 ਮੈਂਬਰੀ ਕਮੇਟੀ ਦਾ ਕੋਈ ਜ਼ਿਕਰ ਨਾ ਆਉਣਾ ਅਤੇ ਇਸ ਕਮੇਟੀ ਨੂੰ ਕਾਰਜਸ਼ੀਲ ਨਾ ਕਰਨਾ, ਸਹੀ ਨਹੀਂ ਹੈ।
- ਅਰੁਣਾਚਲ ਪ੍ਰਦੇਸ਼ 'ਚ ਸ਼ਹੀਦ ਹੋਏ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਲੋਕਾਂ ਦੇ ਭਾਰੀ ਇਕੱਠ ਨੇ ਦਿੱਤੀ ਭਿੱਜੀਆਂ ਅੱਖਾਂ ਨਾਲ ਸ਼ਰਧਾਂਜਲੀ
- ਲਾਈਵ ਨਹੀਂ ਰਹੇ ਆਪ ਵਿਧਾਇਕ ਗੁਰਪ੍ਰੀਤ ਗੋਗੀ, ਡਾਕਟਰ ਦਾ ਪੈਨਲ ਕਰੇਗਾ ਪੋਸਟਮਾਰਟਮ, ਸੀਐਮ ਮਾਨ ਸਣੇ ਕਾਂਗਰਸੀ ਆਗੂ ਵਲੋਂ ਦੁੱਖ ਪ੍ਰਗਟਾਵਾ
- ਗੁਰੂ ਨਗਰੀ 'ਚ ਦਿਨ ਦਿਹਾੜੇ ਚੱਲੀ ਗੋਲੀ, ਸੋਨੇ ਦੇ ਭਾਅ ਨੂੰ ਲੈਕੇ ਹੋਈ ਬਹਿਸ ਤੋਂ ਬਾਅਦ ਸੁਨਿਆਰ ਦਾ ਕੀਤਾ ਕਤਲ
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਭਰਤੀ ਸਣੇ ਵਰਕਰਾਂ ਦੀ ਭਰਤੀ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹੋਰ ਸੂਬਿਆਂ 'ਚ ਵੀ ਕੀਤੀ ਜਾਣ ਵਾਲੀ ਭਰਤੀ ਲਈ ਆਗੂਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਜਥੇਦਾਰ ਨੇ ਕਿਹਾ ਕਿ ਜਲਦ ਹੀ ਨਵਾਂ ਪ੍ਰਧਾਨ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਈ ਗਈ ਸਜ਼ਾ ਦੌਰਾਨ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਤੇ ਸੱਤ ਮੈਂਬਰੀ ਕਮੇਟੀ ਆਪਣਾ ਕੰਮ ਕਰੇਗੀ।
ਤਨਖਾਹੀਆ ਘੋਸ਼ਿਤ ਕਰਨ ਤੋਂ ਪਹਿਲਾਂ ਦਿੱਤਾ ਸੀ ਅਸਤੀਫਾ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਹਿਬਾਨਾਂ ਵੱਲੋਂ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਸੀ ਤਾਂ ਉਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਸੀ। ਜਿਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵੱਲੋਂ ਤਲਖੀ ਦਿਖਾਉਂਦਿਆਂ ਅਸਤੀਫ਼ਾ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਗਏ ਸਨ ਤੇ ਨਾਲ ਹੀ ਉਹ ਧਾਰਮਿਕ ਸਜ਼ਾ ਵੀ ਲਗਾਈ ਗਈ ਸੀ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਵਲੋਂ ਕਈ ਵਾਰ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈਕੇ ਸਵਾਲ ਚੁੱਕੇ ਜਾ ਰਹੇ ਸਨ ਪਰ ਜਥੇਦਾਰ ਵਲੋਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨਿਆ ਗਿਆ ਹੈ।