ਲੁਧਿਆਣਾ: ਪੰਜਾਬ ਵਿੱਚ ਝੋਨੇ ਦਾ ਸੀਜ਼ਨ ਹੁਣ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਅਕਤੂਬਰ ਦੇ ਵਿੱਚ ਰਸਮੀ ਤੌਰ ਉੱਤੇ ਝੋਨੇ ਦੀ ਖਰੀਦ ਵੀ ਸ਼ੁਰੂ ਹੋ ਜਾਵੇਗੀ। ਉਸ ਤੋਂ ਪਹਿਲਾਂ ਪੰਜਾਬ ਦੇ ਕੁੱਝ ਹਿੱਸਿਆਂ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਖਾਸ ਕਰਕੇ ਲੁਧਿਆਣਾ ਅਤੇ ਨੇੜੇ ਤੇੜੇ ਦੇ ਇਲਾਕੇ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ ਵੀ ਕਾਫੀ ਵੱਧ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ।
ਕਿਸਾਨਾਂ ਨੂੰ ਪਰਾਲੀ ਪ੍ਰਦੂਸ਼ਣ ਰੋਕਣ ਦੀ ਅਪੀਲ
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅੱਜ ਕਿਹਾ ਗਿਆ ਕਿ ਜਿੱਥੇ ਝੋਨੇ ਦੇ ਅਗਾਮੀ ਸੀਜ਼ਨ ਨੂੰ ਲੈ ਕੇ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਉੱਥੇ ਹੀ ਪਿਛਲੇ ਸਾਲ ਲੁਧਿਆਣਾ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਜਿੱਥੋਂ ਜਿੱਥੋਂ ਮਾਮਲੇ ਜ਼ਿਆਦਾ ਆਏ ਸਨ ਉੱਥੇ-ਉੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਏਅਰ ਕੁਆਲਿਟੀ ਇੰਡੈਕਸ ਨੂੰ ਲੈ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲਈ ਜਾ ਸਕੇ। ਉਹਨਾਂ ਕਿਹਾ ਕਿ ਪਿਛਲੇ ਸਾਲ ਲੁਧਿਆਣਾ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ 1863 ਮਾਮਲੇ ਆਏ ਸਨ ਇਸ ਵਾਰ ਸਾਡੀ ਕੋਸ਼ਿਸ਼ ਹੈ ਕਿ ਅਸੀਂ ਹੋਰ ਘੱਟ ਕਰੀਏ। ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵ ਬਾਰੇ ਦੱਸੀਏ।
- "ਵਿਕਾਸ ਕਾਰਜ ਤਾਂ ਹੁੰਦੇ ਰਹਿਣਗੇ, ਪਹਿਲਾਂ ਨਸ਼ਾ ਖ਼ਤਮ ਕਰੋ", ਹਾਸੇ ਹਾਸੇ ਵਿੱਚ ਬਜ਼ੁਰਗਾਂ ਨੇ ਘੇਰਿਆ ਪ੍ਰਸ਼ਾਸਨ ਤੇ ਦੱਸਿਆ ਆਪਣੇ ਪਿੰਡ ਦਾ ਹਾਲ - Panchayat Election 2024
- ਪੰਜਾਬ 'ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ, ਅੰਮ੍ਰਿਤਸਰ 'ਚ ਚੋਣ ਕਮਿਸ਼ਨ ਨੇ ਪ੍ਰਬੰਧ ਕੀਤੇ ਮੁਕੰਮਲ - Nominations for panchayat elections
- ਅੰਮ੍ਰਿਤਸਰ ਸੈਂਟਰਲ ਜ਼ੇਲ੍ਹ 'ਚ ਹਵਾਲਾਤੀ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਲਾਏ ਇਲਜ਼ਾਮ - Hawalati died
ਮੰਡੀਆਂ 'ਚ ਪ੍ਰਬੰਧ ਮੁਕੰਮਲ
ਇਸ ਤੋਂ ਇਲਾਵਾ ਮੰਡੀ ਪ੍ਰਬੰਧਕਾਂ ਨੂੰ ਝੋਨੇ ਦੀ ਆਮਦ ਤੋਂ ਪਹਿਲਾਂ ਮੰਡੀ ਦੇ ਵਿੱਚ ਸਾਫ-ਸਫਾਈ, ਪਖਾਨਿਆਂ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਸ਼ੈੱਡ ਆਦਿ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਖੰਨਾ ਅਨਾਜ ਮੰਡੀ ਦਾ ਉਹ ਖੁਦ ਦੌਰਾ ਕਰਨ ਵੀ ਜਾਣਗੇ। ਡੀਸੀ ਨੇ ਆਖਿਆ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ ਉਸ ਲਈ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਕੰਟਰੋਲ ਰੂਮ ਵੀ ਵਿਸ਼ੇਸ਼ ਤੌਰ ਉੱਤੇ ਸਥਾਪਿਤ ਕੀਤੇ ਜਾਣਗੇ।