ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਕੇਂਦਰ ਖਿਲਾਫ ਕੀਤੇ ਜਾ ਰਹੇ ਅੰਦੋਲਨ 2 ਦੀ ਹਿਮਾਇਤ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਜਿਸ ਤਹਿਤ ਪੰਜਾਬ ਦੇ ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਸੱਦੇ ਦਾ ਸਮਰਥਨ ਕੀਤਾ ਗਿਆ। ਪੰਜਾਬ ਬੰਦ ਦਾ ਅਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਦੇਖਣ ਨੂੰ ਮਿਲਿਆ। ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਪੂਰਨ ਸਮਰਥਨ ਮਿਲ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਤੇ ਸੜਕੀ ਆਵਾਜਾਈ ਵੀ ਬੰਦ ਹੀ ਨਜ਼ਰ ਆ ਰਹੀ ਹੈ।
ਟਰਾਂਸਪੋਰਟ ਵਿਭਾਗ ਵੱਲੋਂ ਵੀ ਮਿਲਿਆ ਸਮਰਥਨ: ਦੱਸਣਯੋਗ ਹੈ ਕਿ ਅੱਜ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵੀ ਬੰਦ ਹਨ ਅਤੇ ਨਾਲ ਹੀ ਲੋਕਲ ਟਰਾਂਸਪੋਟਰਾ ਨੇ ਵੀ ਇਸ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦੇ ਹੋਏ ਕਿਸਾਨਾਂ ਦਾ ਸਮਰਥਨ ਕੀਤਾ। ਪਰ ਇਸ ਦੇ ਨਾਲ ਹੀ ਜ਼ਰੂਰੀ ਸਹੂਲਤਾਂ, ਜਿਵੇਂ ਕਿ ਮੈਡੀਕਲ ਐਮਰਜੈਂਸੀ ਆਦਿ ਉੱਤੇ ਇਸ ਦਾ ਅਸਰ ਨਹੀਂ ਹੋਵੇਗਾ।
ਦੇਰ ਰਾਤ ਤੱਕ ਚੱਲੀ ਮੀਟਿੰਗ : ਜ਼ਿਕਰਯੋਗ ਹੈ ਕਿ ਬੀਤੀ ਰਾਤ ਵੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਗੱਲ ਬਾਤ ਹੋਈ।ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ 'ਚ ਹੋਈ ਮੀਟਿੰਗ ਦੇਰ ਰਾਤ ਤੱਕ ਕਰੀਬ ਪੰਜ ਘੰਟੇ ਤੋਂ ਬਾਅਦ ਖ਼ਤਮ ਹੋਈ ਹੈ। ਇਸ ਮੀਟਿੰਗ 'ਚ ਕਿਸਾਨਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਰੱਖੀਆਂ ਗਈਆਂ,ਇਸ ਮਿਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਰਹੇ। ਇਸ ਮਿਟਿੰਗ ਦੇ ਖਤਮ ਹੋਣ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਕੂੱਝ ਖਾਸ ਕਹਿਣ 'ਤੇ ਨਹੀ ਕਿਹਾ ੳਥੇ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ। ਹਾਲਾਂਕਿ ਇਸ ਮਿਟਿੰਗ ਵਿੱਚ ਅਜੇ ਕੁਝ ਸਿੱਟਾ ਨਹੀਂ ਨਿਕਲਿਆ ਅਤੇ ਹੁਣ ਤੀਜੇ ਗੇੜ ਦੀ ਮੀਟਿੰਗ ਐਤਵਾਰ ਨੂੰ ਹੋਵੇਗੀ।
ਮੀਟਿੰਗ 'ਚ ਇਹ ਲੋਕ ਰਹੇ ਸ਼ਾਮਲ: ਇਸ ਮੀਟਿੰਗ 'ਚ ਕਿਸਾਨ ਆਗੂਆਂ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਸੈਕਟਰ 26 ਚੰਡੀਗੜ੍ਹ ਵਿਖੇ ਗੱਲਬਾਤ ਕੀਤੀ ਗਈ। ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਪਿਊਸ਼ ਗੋਇਲ, ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਕੇਂਦਰੀ ਮੰਤਰੀ ਨਿਤਿਆਨੰਦ ਰਾਏ ਗੱਲਬਾਤ ਲਈ ਪਹੁੰਚੇ ਸਨ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਹੋਰ ਕਿਸਾਨ ਆਗੂ ਗੱਲਬਾਤ ਲਈ ਮੀਟਿੰਗ 'ਚ ਸ਼ਾਮਲ ਹੋਏ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਨਾਲ-ਨਾਲ ਕਈ ਅਧਿਕਾਰੀ ਵੀ ਬੈਠਕ 'ਚ ਸ਼ਾਮਲ ਸਨ।