ਖਡੂਰ ਸਾਹਿਬ: ਲੋਕ ਸਭਾ ਚੋਣਾਂ 2024 ਦੌਰਾਨ ਜਿੱਥੇ ਦੇਸ਼ ਭਰ ਦੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਪੋ ਆਪਣੀ ਸਿਆਸੀ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਨੈਸ਼ਨਲ ਪੱਧਰ ਦੇ ਲੀਡਰਾਂ ਵੱਲੋਂ ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵਿੱਚ ਪਹੁੰਚ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਦੇਸ਼ ਭਰ ਦੇ ਵਿੱਚ ਬੇਹੱਦ ਖਿੱਚ ਦਾ ਕੇਂਦਰ ਬਣੀ ਹੋਈ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਦੇ ਉੱਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਸੀਟ ਦੇ ਦਿਲਚਸਪ ਹੋਣ ਦਾ ਵੱਡਾ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਨੈਸ਼ਨਲ ਸਿਕਿਓਰਿਟੀ ਐਕਟ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਬੰਦ ਵਾਇਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਆਪ ਮੁਹਾਰੇ ਇਕੱਠ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਅਤੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਸਮਰਥਕਾਂ ਨਾਲ ਗੱਲਬਾਤ ਕਰਨ ਉੱਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਚਲਾਈ ਗਈ ਮੁਹਿੰਮ ਦੌਰਾਨ ਕਾਫੀ ਸਾਰੇ ਨੌਜਵਾਨ ਨਸ਼ਾ ਛੱਡ ਕੇ ਸਿੱਖੀ ਨਾਲ ਜੁੜੇ ਸਨ। ਸਰਕਾਰ ਵੱਲੋਂ ਕਥਿਤ ਤੌਰ ਦੇ ਉੱਤੇ ਅੰਮ੍ਰਿਤਪਾਲ ਸਿੰਘ ਨਾਲ ਧੱਕੇਸ਼ਾਹੀ ਕਰਕੇ ਐਨਐਸਏ ਲਗਾਈ ਗਈ ਅਤੇ ਉਹਨਾਂ ਨੂੰ ਪੰਜਾਬ ਤੋਂ ਸੈਂਕੜੇ ਮੀਲ ਦੂਰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਪੰਜਾਬ ਵਿੱਚ ਸੱਤਵੇਂ ਗੇੜ ਦੀਆਂ ਚੋਣਾਂ ਦੌਰਾਨ ਇੱਕ ਜੂਨ ਨੂੰ ਵੋਟਾਂ ਪੈਣਗੀਆਂ ਅਤੇ ਚਾਰ ਜੂਨ ਨੂੰ ਨਤੀਜੇ ਆਉਣਗੇ, ਜਿਸ ਤੋਂ ਬਾਅਦ ਇਹ ਸਾਫ ਹੋ ਪਾਵੇਗਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਉੱਤੇ ਜਿੱਤ ਦਾ ਤਾਜ ਕਿਸ ਉਮੀਦਵਾਰ ਦੇ ਸਿਰ ਸਜਦਾ ਹੈ।
- ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਬਠਿੰਡਾ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - Bathinda police flag march
- ਹੰਸ ਰਾਜ ਹੰਸ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਵਿਰੋਧੀਆਂ ਉੱਤੇ ਕੀਤੇ ਵਾਰ - Smriti IRani campaign in Moga
- ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਯੂਸ ਗੋਇਲ: ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਦਿੱਲੀ ਸੀਐਮ 'ਤੇ ਸਾਧਿਆ ਨਿਸ਼ਾਨਾ, ਬੋਲੇ- ਝੂਠ ਬੋਲਣ 'ਚ ਮਾਹਿਰ ਹੈ ਅਰਵਿੰਦ ਕੇਜਰੀਵਾਲ - Piyush Goyal met with trader
ਜ਼ਿਕਰਯੋਗ ਹੈ ਕਿ ਕਰੀਬ ਡੇਢ ਸਾਲ ਪਹਿਲਾਂ ਦੁਬਈ ਤੋਂ ਭਾਰਤ ਆਏ ਨੌਜਵਾਨ ਅੰਮ੍ਰਿਤਪਾਲ ਸਿੰਘ ਵੱਲੋਂ ਵਾਰਿਸ ਪੰਜਾਬ ਦੇ ਲਹਿਰ ਦੇ ਨਾਲ ਜੁੜ ਕੇ ਉਸ ਦੀ ਕਮਾਨ ਸੰਭਾਲੀ ਗਈ। ਜਿਸ ਦੌਰਾਨ ਉਹਨਾਂ ਵੱਲੋਂ ਪੰਥਕ ਹਲਕਿਆਂ ਦੇ ਵਿੱਚ ਨਵੀਂ ਚਰਚਾ ਛੇੜ ਦਿੱਤੀ ਗਈ। ਜਿਸ ਦਾ ਵੱਡਾ ਕਾਰਨ ਸੀ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਹੋਰਨਾਂ ਸਾਥੀਆਂ ਦੇ ਨਾਲ ਮਿਲ ਕੇ ਸਿੱਖੀ ਦੇ ਪ੍ਰਚਾਰ ਦੀ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਪੰਜਾਬ ਭਰ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਵਿੱਚ ਜਾ ਕੇ ਵਹੀਰ ਕੱਢੀ ਗਈ। ਇਸ ਵਹੀਰ ਦੌਰਾਨ ਨੌਜਵਾਨਾਂ ਨੂੰ ਨਸ਼ਾ ਤਿਆਗ ਕੇ ਸਿੱਖੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ।