ਅੰਮ੍ਰਿਤਸਰ : ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਦੇ ਐਲਾਨ ਤੋਂ ਬਾਅਦ ਅੱਜ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਅੱਜ ਸਵੇਰੇ ਹੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਫਿਲਹਾਲ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਦੇ ਲਈ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਨ ਅਤੇ ਇਸੇ ਲੜੀ ਦੇ ਤਹਿਤ ਉਹ ਅੱਜ ਦਮਦਮੀ ਟਕਸਾਲ ਜਥਾ ਵਿਖੇ ਵੀ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵੀ ਨਤਮਸਤਕ ਹੋਣਗੇ।
ਚੋਣ ਇੰਚਾਰਜ ਬੀਬੀ ਪਰਮਜੀਤ ਕੌਰ ਖਾਲੜਾ : ਉਹਨਾਂ ਕਿਹਾ ਕਿ ਇਸ ਦੌਰਾਨ ਫਿਲਹਾਲ ਅੱਜ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਆਉਣ ਵਾਲੇ ਕੱਲ ਤੋਂ ਉਹਨਾਂ ਵੱਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਸੰਗਤ ਦੇ ਨਾਲ ਰਾਬਤਾ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਚ ਉਹਨਾਂ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਉਹਨਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਅਤੇ ਉਨਾਂ ਦੇ ਚੋਣ ਇੰਚਾਰਜ ਵੀ ਬੀਬੀ ਪਰਮਜੀਤ ਕੌਰ ਖਾਲੜਾ ਹੀ ਹਨ।
ਚੋਣ ਲੜਨਾ ਸਮਰੱਥਕਾਂ ਦਾ ਫੈਸਲਾ : ਪੰਥਕ ਸੀਟ ਤੇ ਮੁਕਾਬਲੇ ਦਾ ਸਵਾਲ ਕਰਨ ਦੇ ਉੱਤੇ ਉਹਨਾਂ ਕਿਹਾ ਕਿ ਉਹਨਾਂ ਦਾ ਕਿਸੇ ਇੱਕ ਨਾਲ ਨਹੀਂ ਬਲਕਿ ਸਾਰਿਆਂ ਪਾਰਟੀਆਂ ਨਾਲ ਅਤੇ ਮੌਜੂਦ ਸਰਕਾਰ ਨਾਲ ਮੁਕਾਬਲਾ ਹੈ ਅਤੇ ਸਮਰੱਥਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਸਮਰੱਥਾਂ ਵੱਲੋਂ ਹੀ ਉਹਨਾਂ ਨੂੰ ਬੇਹੱਦ ਪਿਆਰ ਅਤੇ ਭਰਪੂਰ ਵਿਸ਼ਵਾਸ ਦੇ ਨਾਲ ਜਿੱਤਣ ਦੀ ਆਸ ਹੈ। ਪਰਿਵਾਰ ਨੇ ਕਿਹਾ ਕਿ ਅੱਜ ਗੁਰੂ ਘਰ ਨਤਮਸਤਕ ਹੋ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ ਸਾਰਾ ਪਰਿਵਾਰ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਖਡੂਰ ਸਾਹਿਬ ਲੋਕ ਸਭਾ ਚੋਣ ਲਈ ਹਲਕੇ ਦੇ ਵੱਖ - ਵੱਖ ਪਿੰਡਾਂ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ।
- ਸਮਰਾਲਾ ਚ ਪੁਲਿਸ ਚੌਂਕੀ ਕੋਲ ਲੁੱਟ ਦੀ ਵਾਰਦਾਤ, ਐਕਟਿਵਾ ਸਵਾਰ ਚਾਚੀ ਭਤੀਜੀ ਨੂੰ ਘੇਰ ਕੇ ਖੋਹੀ ਸੋਨੇ ਦੀ ਚੈਨ - Robbery incident during the day
- ਦਲਵੀਰ ਗੋਲਡੀ ਵਲੋਂ AAP 'ਚ ਸ਼ਮੂਲੀਅਤ; ਸੀਐਮ ਮਾਨ ਨੇ ਕਿਹਾ - ਗੋਲਡੀ ਮੇਰਾ ਛੋਟਾ ਭਰਾ, ਤਾਂ ਗੋਲਡੀ ਨੇ ਕਿਹਾ- ਸਾਰੀ ਉਮਰ 'ਆਪ' ਦਾ ਰਹਾਂਗਾ - Dalvir Goldy Joined AAP
- ਵਿਜ਼ੀਟਰ ਵੀਜ਼ੇ ਉੱਤੇ ਭੈਣ ਨੂੰ ਮਿਲਣ ਗਿਆ ਨੌਜਵਾਨ ਨਿਊਜ਼ੀਲੈਂਡ ਵਿੱਚ ਬਣਿਆ ਪੁਲਿਸ ਅਫ਼ਸਰ - Police Officer In New Zealand
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ ਦੇ ਅੰਦਰੋਂ ਹੀ ਚੋਣ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕਰ ਦਿੱਤਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਚੋਣ ਲੜਨਗੇ ਤਾਂ ਉਨ੍ਹਾਂ ਦੀ ਪਾਰਟੀ ਵੱਲੋ। ਕੋਈ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾਵੇਗਾ। ਹਾਲਾਂਕਿ ਮਾਨ ਦੀ ਪਾਰਟੀ ਵੱਲੋਂ ਇਸ ਸੀਟ ਤੋਂ ਹਰਪਾਲ ਸਿੰਘ ਬਲੇਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਅੰਮ੍ਰਿਤਪਾਲ ਸਿੰਘ ਦੇ ਐਲਾਨ ਤੋਂ ਬਾਅਦ ਉਨ੍ਹਾਂ ਆਪਣੀ ਉਮਦੀਵਾਰੀ ਵਾਪਿਸ ਲਈ ਅਤੇ ਅੰਮ੍ਰਿਤਪਾਲ ਸਿੰਘ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ।