ETV Bharat / state

ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਡੀਸੀ ਦਫ਼ਤਰ ਨੂੰ ਦਿੱਤਾ ਮੰਗ ਪੱਤਰ - Amritpal Singh NSA - AMRITPAL SINGH NSA

Farmers gave demand letter to DC: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਅੰਮ੍ਰਿਤਸਰ ਡੀਸੀ ਦਫ਼ਤਰ ਦੇ ਬਾਹਰ ਮਾਰਚ ਕਰਕੇ ਅੰਮ੍ਰਿਤਸਰ ਤੇ ਡਿਪਟੀ ਕਮਿਸ਼ਨਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਕਿ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ। ਪੜ੍ਹੋ ਪੂਰੀ ਖਬਰ...

Farmers gave demand letter to DC
ਕਿਸਾਨਾਂ ਨੇ ਡੀਸੀ ਦਫ਼ਤਰ ਨੂੰ ਦਿੱਤਾ ਮੰਗ ਪੱਤਰ (Etv Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : Jul 31, 2024, 9:29 AM IST

ਕਿਸਾਨਾਂ ਨੇ ਡੀਸੀ ਦਫ਼ਤਰ ਨੂੰ ਦਿੱਤਾ ਮੰਗ ਪੱਤਰ (Etv Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ: ਲੋਕ ਸਭਾ 2024 ਦੀਆਂ ਚੋਣਾਂ ਦੇ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਹੈ। ਭਾਈ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲੱਗੀ ਹੋਈ ਹੈ ਅਤੇ ਉਹ ਅਸਾਮ ਦੀ ਡਿੱਬੜੁਗੜ ਜੇਲ੍ਹ ਦੇ ਵਿੱਚ ਬੰਦ ਹਨ। ਜਦੋਂ ਅੰਮ੍ਰਿਤਪਾਲ ਸਿੰਘ ਨੂੰ ਹਲਫ ਦਵਾਇਆ ਗਿਆ ਸੀ ਉਦੋਂ ਵੀ ਉਨ੍ਹਾਂ ਨੂੰ ਬੰਦ ਗੱਡੀ ਦੇ ਵਿੱਚ ਹੀ ਦਿੱਲੀ ਲਿਆਂਦਾ ਗਿਆ ਸੀ। ਜਿਸ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਦੇ ਲੋਕਾਂ ਵਿੱਚ ਵੀ ਰੋਸ ਦੇਖਣ ਨੂੰ ਮਿਲਿਆ ਸੀ।

ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਈ: ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਮਾਰਚ ਕਰਕੇ ਅੰਮ੍ਰਿਤਸਰ ਤੇ ਡਿਪਟੀ ਕਮਿਸ਼ਨਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਕਿ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਈ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿੱਤ ਮਿਲੀ ਹੈ। ਇੱਥੋਂ ਤੱਕ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲੋਂ ਜਿਆਦਾ ਵੋਟਾਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਈਆਂ ਹਨ।

ਬਾਕੀ ਪਾਰਟੀਆਂ ਦਾ ਵਜੂਦ ਖ਼ਤਮ ਹੋ ਜਾਵੇਗਾ: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਕਹਿਣਾ ਹੈ ਕਿ ਇਹ ਸ਼ਰਮ ਦੀ ਗੱਲ ਹੈ ਕਿ ਅੰਮ੍ਰਿਤਪਾਲ ਸਿੰਘ 'ਤੇ ਹੁਣ ਤੱਕ ਐਨਐਸਏ ਨਹੀਂ ਤੋੜੀ ਗਈ ਤੇ ਨਾ ਹੀ ਉਨ੍ਹਾਂ ਨੂੰ ਜੇਲ੍ਹ ਚੋਂ ਬਾਹਰ ਆਉਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਹ ਚਾਹੁੰਦੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਬਾਹਰ ਨਾ ਆਉਣ ਕਿਉਂਕਿ ਜੇਕਰ ਅੰਮ੍ਰਿਤਪਾਲ ਸਿੰਘ ਬਾਹਰ ਆ ਗਏ ਤਾਂ ਬਾਕੀ ਪਾਰਟੀਆਂ ਦਾ ਵਜੂਦ ਖ਼ਤਮ ਹੋ ਜਾਵੇਗਾ।

ਜਲਦ ਤੋਂ ਜਲਦ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਚੋਂ ਬਾਹਰ ਲਿਆਂਦਾ ਜਾਵੇ: ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਰਿਹਾ ਸੀ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਸੀ। ਇਹੀ ਕਾਰਨ ਹੈ ਕਿ ਖਡੂਰ ਸਾਹਿਬ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾ ਕੇ ਜਤਾਇਆ ਹੈ। ਹੁਣ ਅਸੀਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਚੋਂ ਬਾਹਰ ਲਿਆਂਦਾ ਜਾਵੇ ਤਾਂ ਜੋ ਕਿ ਆਪਣੇ ਹਲਕੇ ਦੀ ਆਵਾਜ਼ ਮੈਂਬਰ ਪਾਰਲੀਮੈਂਟ ਦੇ ਤੌਰ ਤੇ ਸੰਸਦ 'ਚ ਜਾ ਕੇ ਚੁੱਕ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.