ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੋਰਾ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਪਿਛਲੇ 10 ਸਾਲ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਨਾਲ ਮੁਲਾਕਾਤ ਤਾਂ ਨਹੀਂ ਕੀਤੀ ਪਰ ਵੋਟ ਮੰਗਣ ਲਈ ਜਰੂਰ ਪੰਜਾਬ ਵਿੱਚ ਉਹ ਆ ਰਹੇ ਹਨ।
ਕੇਂਦਰ ਨਾਲ ਰਲੀ ਭਾਜਪਾ ਸਰਕਾਰ: ਲੱਖੋਵਾਲ ਮੁਤਾਬਿਕ ਕਿਸਾਨਾਂ ਦੇ ਵੱਲੋਂ ਪ੍ਰਧਾਨ ਮੰਤਰੀ ਨੂੰ ਸਵਾਲ ਕੀਤੇ ਜਾਣੇ ਸਨ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਨਜ਼ਰਬੰਦ ਕਰਨ ਤੋਂ ਇਲਾਵਾ ਹਿਰਾਸਤ ਵਿੱਚ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਵੀ ਬੀਜੇਪੀ ਦੇ ਨਾਲ ਰਲੀ ਹੋਈ ਹੈ ਕਿਉਂਕਿ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਹੀ ਪੰਜਾਬ ਪੁਲਿਸ ਨੇ ਕਿਸਾਨਾਂ ਨਜ਼ਰਬੰਦ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਵੱਲੋਂ ਲਗਾਤਾਰ ਬੀਜੇਪੀ ਲੀਡਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਹਨਾਂ ਤੋਂ ਸਵਾਲ ਕੀਤੇ ਜਾਣਗੇ।
ਕਿਸਾਨਾਂ ਨੂੰ ਕੀਤਾ ਗਿਆ ਸੀ ਨਜ਼ਰਬੰਦ: ਦੱਸ ਦਈਏ ਇਸ ਜਲੰਧਰ ਵਿੱਚ ਪੀਐੱਮ ਮੋਦੀ ਦੀ ਰੈਲੀ ਅੱਜ ਸਵੇਰੇ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਅਮਰੀਕ ਸਿੰਘ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਜੱਦੀ ਪਿੰਡ ਭਾਰ ਸਿੰਘ ਪੁਰਾ ਵਿੱਚ ਨਜ਼ਰਬੰਦ ਕਰ ਦਿੱਤਾ। ਪੁਲਿਸ ਐਕਸ਼ਨ ਇਸ ਲਈ ਕੀਤਾ ਕਿਉਂ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਚ ਨਾ ਪੁੱਜ ਸਕਣ, ਜਿਸ ਦੇ ਚੱਲਦੇ ਇਹ ਕਾਰਵਾਈ ਦਿਨ ਭਰ ਜਾਰੀ ਰਹੀ।
- ਕਿਸਾਨਾਂ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ, ਭਾਜਪਾ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ - Opposition to Rana Gurmeet Sodhi
- ਵਿਜੇ ਇੰਦਰ ਸਿੰਗਲਾ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕਿਹਾ ਪੁਰਾਣੀ ਫੌਜ ਦੀ ਭਰਤੀ ਕੀਤੀ ਜਾਵੇਗੀ ਬਹਾਲ - Big announcement of Indra Singla
- ਗੁਰਪ੍ਰੀਤ ਸਿੰਘ ਮਲੂਕਾ ਦਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - Farmers protest against BJP
ਲੋਕ ਸਭਾ ਚੋਣਾਂ ਦੇ ਚੱਲਦੇ ਪੰਜਾਬ 'ਚ ਲਗਾਤਾਰ ਭਾਜਪਾ ਉਮੀਦਵਾਰਾਂ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਭਾਜਪਾ ਆਗੂ ਤੇ ਉਮੀਦਵਾਰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੰਦੇ, ਉਦੋਂ ਤੱਕ ਉਹ ਚੋਣ ਪ੍ਰਚਾਰ ਨਹੀਂ ਕਰਨ ਦੇਣਗੇ। ਜਿਸ ਦੇ ਚੱਲਦੇ ਕਈ ਵਾਰ ਭਾਜਪਾ ਉਮੀਦਵਾਰਾਂ ਦੀ ਕਿਸਾਨਾਂ ਪ੍ਰਤੀ ਤੱਲਖੀ ਭਰੀ ਬਿਆਨਬਾਜ਼ੀ ਵੀ ਦੇਖਣ ਨੂੰ ਮਿਲੀ।