ਅੰਮ੍ਰਿਤਸਰ: ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਟਕਰਾਅ ਕਾਰਨ ਬੱਚਿਆਂ ਦੇ ਮਾਪਿਆਂ ਦੇ ਮਨਾਂ ਵਿੱਚ ਇੱਕ ਡਰ ਬਣਿਆ ਹੋਇਆ ਹੈ। ਕੈਨੇਡਾ ਗਏ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਨੂੰ ਇਕੱਠੇ ਬੈਠ ਕੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕੈਨੇਡਾ ਦੀ ਸਰਕਾਰ ਕੋਲੋਂ ਆਪਣੇ ਬੱਚਿਆਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਆਪਣੇ ਜਿਹੜੇ ਮਸਲੇ ਹਨ, ਉਨ੍ਹਾਂ ਨੂੰ ਮਿਲ ਬੈਠ ਕੇ ਹਲ ਕਰਨੇ ਚਾਹੀਦੇ ਹਨ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਤ ਰਹੇ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੀਡਰ ਬੜੇ ਸਮਝਦਾਰ ਤੇ ਸੂਝਵਾਨ ਹਨ। ਇਨ੍ਹਾਂ ਨੂੰ ਆਪਣੇ ਰਿਸ਼ਤਿਆਂ ਵਿੱਚ ਖਟਾਸ ਨਹੀਂ ਪੈਦਾ ਕਰਨੀ ਚਾਹੀਦੀ ਕਿਉਂਕਿ ਮਾਪਿਆਂ ਨੇ ਕਾਫੀ ਪੈਸਾ ਲਗਾ ਕੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਦੇ ਲਈ ਹੀ ਉਨ੍ਹਾਂ ਨੂੰ ਵਿਦੇਸ਼ ਭੇਜਿਆ ਹੈ।
ਬੱਚਿਆਂ ਦੇ ਮਾਤਾ ਪਿਤਾ ਦੇ ਮਨਾਂ ਵਿੱਚ ਡਰ
ਤੁਹਾਨੂੰ ਦੱਸ ਦਈਏ ਕਿ ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ 'ਚ ਟਕਰਾਅ ਕਾਰਨ ਕੈਨੇਡਾ 'ਚ ਰਹਿੰਦੇ ਭਾਰਤੀ ਬੱਚਿਆਂ ਦੇ ਪਰਿਵਾਰਾਂ ਦੇ ਮਨਾਂ 'ਚ ਡਰ ਹੈ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਇੰਨਾ ਪੈਸਾ ਲਗਾ ਕੇ ਭੇਜਿਆ ਹੈ। ਪਰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਆਈ ਖਟਾਸ ਕਾਰਨ ਉਨ੍ਹਾਂ ਦੇ ਮਨਾਂ 'ਚ ਡਰ ਵਸ ਗਿਆ ਹੈ। ਜਿਨ੍ਹਾਂ ਦੇ ਬੱਚੇ ਕੈਨੇਡਾ 'ਚ ਬੈਠੇ ਹਨ ਉਹ ਵੀ ਡਰੇ ਹੋਏ ਹਨ, ਉਨ੍ਹਾਂ ਕਿਹਾ ਕਿ ਹੋਰ ਵੀ ਬੱਚਿਆਂ ਦੇ ਮਾਤਾ ਪਿਤਾ ਡਰੇ ਹੋਏ ਹਨ। ਜਿਨਾਂ ਦੇ ਬੱਚੇ ਕਨੇਡਾ ਵਿੱਚ ਬੈਠੇ ਹੋਏ ਹਨ ਤੇ ਮਾਂ ਪਿਓ ਨੇ ਇੰਨਾ ਪੈਸਾ ਲਗਾ ਕੇ ਆਪਣੇ ਬੱਚੇ ਦੇ ਚੰਗੇ ਭਵਿੱਖ ਦੇ ਲਈ ਉਨ੍ਹਾਂ ਨੇ ਕੈਨੇਡਾ ਭੇਜਿਆ ਹੈ।
ਰਿਸ਼ਤਿਆਂ ਵਿੱਚ ਸੁਧਾਰ
ਇਸ ਲਈ ਕੈਨੇਡਾ ਵਿੱਚ ਬੈਠੇ ਪੀਆਰ ਬੱਚੇ ਵੀ ਇਹੀ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਪਹਿਲਾਂ ਵਰਗੇ ਹੋਣ ਉਨ੍ਹਾਂ ਦੇ ਮਨਾਂ ਵਿੱਚ ਵੀ ਡਰ ਪੈਦਾ ਹੋਇਆ ਪਿਆ ਹੈ। ਜਿਹੜੇ ਮਾਂ ਬਾਪ ਆਪਣੇ ਬੱਚੇ ਨੂੰ ਕੈਨੇਡਾ ਭੇਜਣ ਦੀ ਫਾਈਲ ਲਗਾਉਂਦੇ ਪਏ ਹਨ ਅਤੇ ਰਿਜੈਕਟ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਇਕੱਠੇ ਬੈਠ ਕੇ ਹੱਲ ਕਰਨ ਕਿਉਂਕਿ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਣ ਲਈ ਅਰਜ਼ੀ ਦਿੰਦੇ ਹਨ, ਤਾਂ ਇਹ ਰੱਦ ਹੋ ਜਾਂਦੀ ਹੈ। ਜਿਸ ਕਾਰਨ ਬੱਚੇ ਜਲਦੀ ਤੋਂ ਜਲਦੀ ਭਾਰਤੀ ਕਾਲਜਾਂ ਵਿੱਚ ਦਾਖਲਾਂ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਸੁਧਾਰ ਹੋਣਾ ਚਾਹੀਦਾ ਹੈ, ਤਾਂ ਜੋ ਭਾਰਤੀ ਬੱਚਿਆਂ ਦੁਆਰਾ ਦੇਖੇ ਗਏ ਸੁਪਨੇ ਪੂਰੇ ਹੋ ਸਕਣ।