ਲੁਧਿਆਣਾ: ਬੀਤੇ ਦਿਨ ਲੁਧਿਆਣਾ ਦੇ ਜੀਵਨ ਨਗਰ ਵਿੱਚ ਨਾਮਧਾਰੀਆਂ ਦੇ ਦੋ ਧੜਿਆਂ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਕਈ ਲੋਕ ਜ਼ਖਮੀ ਵੀ ਹੋ ਗਏ ਸਨ। ਜ਼ਖਮੀਆਂ ਨੂੰ ਲੁਧਿਆਣਾ ਐਸਪੀਐਸ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਜਮੀਨ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਹੋਇਆ ਜਿਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ ਸਾਹਮਣੇ ਨਜ਼ਰ ਆਈਆਂ ਹਨ।
ਲੁਧਿਆਣਾ ਹਸਪਤਾਲ ਵਿੱਚ ਕੀਤਾ ਰੈਫਰ : ਦੋਵਾਂ ਧਿਰਾਂ ਵੱਲੋਂ ਇੱਕ ਦੂਸਰੇ ਉੱਪਰ ਫਾਇਰਿੰਗ ਵੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਵੀ ਜ਼ਖਮੀ ਹੋਏ ਹਨ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਜਿੱਥੇ ਹਰਿਆਣਾ ਪੁਲਿਸ ਅੱਜ ਉਨ੍ਹਾਂ ਦੇ ਬਿਆਨ ਲੈਣ ਲਈ ਵੀ ਪਹੁੰਚੀ ਅਤੇ ਦੋਹਾਂ ਪਾਰਟੀਆਂ ਵੱਲੋਂ ਪ੍ਰੈਸ ਕਾਨਫਰੰਸ ਕਰ ਰਹੇ ਕਿ ਦੂਸਰੇ ਉੱਪਰ ਗੰਭੀਰ ਇਲਜ਼ਾਮ ਵੀ ਲਗਾਏ ਗਏ ਹਨ।
ਹਥਿਆਰਾਂ ਨਾਲ ਲੈਸ ਹੋ ਕੇ ਕੀਤਾ ਹਮਲਾ : ਜਿੱਥੇ ਠਾਕੁਰ ਉਦੇ ਸਿੰਘ ਨਾਲ ਸੰਬੰਧਿਤ ਨਾਮਧਾਰੀਆਂ ਵੱਲੋਂ ਐਸਪੀਐਸ ਹਸਪਤਾਲ ਵਿੱਚ ਮੀਡੀਆ ਨਾਲ ਰੂਬਰੂ ਹੋ ਕੇ ਦੂਸਰੀ ਪਾਰਟੀ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਠਾਕੁਰ ਦਲੀਪ ਸਿੰਘ ਦੇ ਨਾਲ ਸੰਬੰਧਿਤ ਨਾਮਧਾਰੀਆਂ ਵੱਲੋਂ ਉਸ ਸਮੇਂ ਹਮਲਾ ਕੀਤਾ ਗਿਆ। ਜਦੋਂ ਉਨ੍ਹਾਂ ਦੇ ਲੋਕ ਆਪਣੀ ਜਮੀਨ ਦੇ ਖੇਤਾਂ ਵਿੱਚ ਖਾਦ ਪਾਉਣ ਗਏ ਸਨ। ਉਨ੍ਹਾਂ ਨੇ ਕਿਹਾ ਕਿ ਆਏ ਦਿਨ ਪਹਿਲਾਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਬੀਤੇ ਦਿਨ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰ ਦਿੱਤਾ ਗਿਆ, ਕਈ ਰਾਊਂਡ ਫਾਇਰ ਕੀਤੇ ਗਏ।
ਪੁਲਿਸ ਦੀ ਗੱਡੀਆਂ ਉੱਪਰ ਫਾਇਰ: ਜਿਨਾਂ ਵਿੱਚੋਂ ਗੋਲੀਆਂ ਪੁਲਿਸ ਦੀਆਂ ਗੱਡੀਆਂ ਵਿੱਚ ਵੀ ਲੱਗੀਆਂ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਪੁਲਿਸ ਦੀ ਹਾਜ਼ਰੀ ਵਿੱਚ ਪੁਲਿਸ ਦੀ ਗੱਡੀਆਂ ਉੱਪਰ ਫਾਇਰ ਕੀਤੇ ਗਏ। ਜਿਸ ਨੂੰ ਲੈ ਕੇ ਮਾਮਲਾ ਦਰਜ ਕਰੇ ਪੁਲਿਸ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਅੱਠ ਨੌਜਵਾਨ ਜ਼ਖਮੀ ਹੋਏ ਹਨ ਜਿਨਾਂ ਦੇ ਗੋਲੀਆਂ ਲੱਗੀਆਂ ਹਨ ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਨਸਾਫ ਦੀ ਮੰਗ ਕੀਤੀ ਗਈ ਹੈ।
ਪਹਿਲੀ ਧਿਰ ਉੱਪਰ ਗੰਭੀਰ ਇਲਜ਼ਾਮ: ਉੱਥੇ ਹੀ ਦੂਜੀ ਧਿਰ ਠਾਕੁਰ ਦਲੀਪ ਸਿੰਘ ਦੇ ਨਾਮਧਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਜਿੱਥੇ ਉਨ੍ਹਾਂ ਨੇ ਪਹਿਲੀ ਧਿਰ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੀਆਂ ਜਮੀਨਾਂ ਉੱਪਰ ਕਬਜ਼ੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਜੋ ਲੜਾਈ ਹੋਈ ਸੀ ਉਹ ਕਿਸੇ ਜਮੀਨ ਦੇ ਵਿੱਚ ਨਹੀਂ ਜਦੋਂ ਕਿ ਉਨ੍ਹਾਂ ਦੇ ਆਪਣੇ ਡੇਰੇ ਉੱਪਰ ਕਬਜ਼ਾ ਕਰਨ ਵਾਸਤੇ ਆਏ ਸਨ।
ਪ੍ਰਸ਼ਾਸਨ ਦੀ ਮਦਦ ਨਾਲ ਪਹਿਲਾਂ ਵੀ ਕਈ ਹਮਲੇ ਕੀਤੇ: ਦੂਜੀ ਧਿਰ ਦੇ ਲੋਕ ਉਨ੍ਹਾਂ ਨੇ ਕਿਹਾ ਕਿ ਕਿ ਲੋਕਾਂ ਵਿੱਚ ਡਰ ਪੈਦਾ ਕਰਨ ਲਈ ਪ੍ਰਸ਼ਾਸਨ ਦੀ ਮਦਦ ਨਾਲ ਪਹਿਲਾਂ ਵੀ ਕਈ ਹਮਲੇ ਕੀਤੇ ਗਏ ਹਨ। ਉਨ੍ਹਾਂ ਨੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਸ ਦੀ ਹਾਜ਼ਰੀ ਵਿੱਚ 250 ਦੇ ਕਰੀਬ ਵਿਅਕਤੀਆਂ ਵੱਲੋਂ ਡੇਰੇ ਤੇ ਹਮਲਾ ਕੀਤਾ ਗਿਆ ਜਿਸ ਦੀ ਵੀਡੀਓ ਵੀ ਪੁਲਿਸ ਦੇ ਹੱਥ ਵਿੱਚ ਹੈ ਪਰ ਪੁਲਿਸ ਇਨਸਾਫ ਕਰਨ ਦੀ ਬਜਾਏ ਉਨ੍ਹਾਂ ਉੱਪਰ ਹੀ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵੀ ਕਈ ਲੋਕ ਜ਼ਖਮੀ ਹਨ ਅਤੇ ਕਈ ਗਾਇਬ ਹਨ ਜਿਨਾਂ ਦੀ ਜਾਣਕਾਰੀ ਨਹੀਂ ਮਿਲ ਰਹੀ।