ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਦੇ ਲਈ ਪਿੰਡ ਮੂਸਾ ਵਿੱਚ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਮੇਤ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਡਿਸਪੈਂਸਰੀ ਦਾ ਨੀਹ ਪੱਥਰ ਰੱਖਿਆ ਗਿਆ।
ਪਿੰਡ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ: ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਦਾ ਸੁਪਨਾ ਸੀ ਕਿ ਪਿੰਡ ਦੇ ਵਿੱਚ ਵਧੀਆ ਡਿਸਪੈਂਸਰੀ ਹੋਵੇ ਜਿੱਥੇ ਪਿੰਡ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੁੱਤ ਸ਼ੁਭ ਨੇ ਪੂਰੀ ਦੁਨੀਆਂ ਦੇ ਵਿੱਚ ਨਾ ਕਮਾਇਆ ਸੀ ਅਤੇ ਅੱਜ ਵੀ ਦੁਨੀਆਂ ਦੇ ਕੋਨੇ-ਕੋਨੇ ਵਿੱਚੋਂ ਲੋਕ ਮੂਸਾ ਪਿੰਡ ਵਿਖੇ ਪਹੁੰਚਦੇ ਹਨ ਤਾਂ ਇਸ ਨੂੰ ਮੁੱਖ ਰੱਖਦੇ ਹੋਏ। ਪਿੰਡ ਮੂਸਾ ਦੀ ਵਧੀਆ ਨੁਹਾਰ ਬਦਲਣ ਦੇ ਲਈ ਪਿੰਡ ਮੂਸਾ ਦੇ ਵਿੱਚ ਡਿਸਪੈਂਸਰੀ ਦਾ ਵੀ ਅੱਜ ਨੀਹ ਪੱਥਰ ਰੱਖਿਆ ਗਿਆ ਹੈ ਤਾਂ ਕਿ ਮੂਸਾ ਦੇ ਨਾਲ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਫਾਇਦਾ ਹੋਵੇ।
ਨਵੀਂ ਡਿਸਪੈਂਸਰੀ ਦਾ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਰੱਖਿਆ ਨੀਂਹ ਪੱਥਰ : ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸੁਵਿਧਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਸਿਹਤ ਕੇਂਦਰ ਖੋਲ੍ਹੇ ਜਾ ਰਹੇ ਹਨ। ਉੱਥੇ ਹੀ ਅੱਜ ਮੂਸਾ ਪਿੰਡ ਦੇ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਡਿਸਪੈਂਸਰੀ ਦਾ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਹੈ।
ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਲਈ ਬਚਨਵੱਧ : ਉਨ੍ਹਾਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੇ ਜਿਸ ਤਰ੍ਹਾਂ ਆਪਣੇ ਪਿੰਡ ਅਤੇ ਪੱਗ ਦਾ ਪੂਰੀ ਦੁਨੀਆਂ ਦੇ ਵਿੱਚ ਰੁਤਬਾ ਉੱਚਾ ਕੀਤਾ ਸੀ। ਉਸ ਤਰ੍ਹਾਂ ਹੀ ਪਿੰਡ ਮੂਸੇ ਦੇ ਵਿੱਚ ਦੁਨੀਆ ਭਰ ਤੋਂ ਲੋਕ ਸਿੱਧੂ ਮੂਸੇ ਵਾਲਾ ਦਾ ਪਿੰਡ ਅਤੇ ਉਸਦੇ ਘਰ ਨੂੰ ਵੇਖਣ ਦੇ ਲਈ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪਿੰਡ ਦੇ ਵਿੱਚ ਸਿਹਤ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਲਈ ਵੀ ਸਰਕਾਰ ਬਚਣ ਵੱਧ ਹੈ।