ਬਠਿੰਡਾ : ਚੋਰਾਂ ਵੱਲੋਂ ਨਿੱਤ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਲੰਘੀ 11 ਜੂਨ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਵਿਚੋਂ ਏਸੀ, ਇਨਵਰਟਰ ਵਾਲਾ ਬੈਟਰਾਂ ਅਤੇ ਕੰਧ ਵਾਲਾ ਪੱਖਾ ਚੋਰੀ ਕਰ ਲਿਆ ਸੀ। ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਾਜ ਸੇਵੀ ਨੂੰ ਬਠਿੰਡਾ ਪੁਲਿਸ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਪਿੰਡ ਚੱਕ ਅਤਰ ਸਿੰਘ ਵਾਲਾ ਤੋਂ 1 ਏਅਰ ਕੰਡੀਸ਼ਨਰ, 2 ਇਨਵਰਟਰ ਅਤੇ 1 ਬੈਟਰੀ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਚੋਰੀ ਦੀ ਘਟਨਾ ਦੇ 72 ਘੰਟਿਆਂ ਦੇ ਅੰਦਰ ਹੀ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਚੋਰਾਂ ਦਾ ਸੁਰਾਗ ਲਗਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੁਲੀਸ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਰਵੀ ਸਿੰਘ, ਮਨਪ੍ਰੀਤ ਸਿੰਘ, ਸੇਵਕ ਸਿੰਘ ਉਰਫ਼ ਗੱਗੀ ਵਾਸੀ ਪਿੰਡ ਚੱਕ ਅਤਰ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਚੌਥੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
- ਨਹਿਰੀ ਪਾਣੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਪ੍ਰਭਾਵਿਤ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ - Farmers longing for canal water
- ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ - officers in Indian Air Force
- ਭਲਕੇ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਕੀਤਾ ਐਲਾਨ, ਜਾਣੋਂ ਕਿਉਂ - Ladowal toll plaza close
ਦੱਸ ਦਈਏ ਕਿ ਕਾਬੂ ਕੀਤੇ ਵਿਅਕਤੀਆਂ ਕੋਲੋਂ ਚੋਰੀ ਦਾ ਸਮਾਨ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮ ਰਵੀ ਸਿੰਘ ਆਪਣੇ ਆਪ ਨੂੰ ਸਮਾਜ ਸੇਵਕ ਦੱਸਦਾ ਹੈ, ਜਦਕਿ ਮਨਪ੍ਰੀਤ ਸਿੰਘ ਅਤੇ ਸੇਵਕ ਸਿੰਘ ਅਸਲੀ ਭਰਾ ਹਨ। ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।