ਲੁਧਿਆਣਾ : ਦੇਸ਼ ਭਰ ਵਿੱਚ ਲਗਾਤਾਰ ਗਰਮੀ ਦਾ ਪ੍ਰਕੋਪ ਵਧ ਰਿਹਾ ਹੈ। ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਬੀਤੇ ਦਿਨ ਕਈ ਜਗ੍ਹਾ ਉੱਪਰ ਤਾਪਮਾਨ 44 ਡਿਗਰੀ ਰਿਕਾਰਡ ਕੀਤਾ ਗਿਆ। ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਤੋਂ ਦੋ ਡਿਗਰੀ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਗਿਆਨੀਆਂ ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਿੱਧੀ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਗਰਮੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ : ਪੀਏਯੂ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ। ਉਹਨਾਂ ਨੇ ਕਿਹਾ ਕਿ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਉਹਨਾਂ ਨੇ ਕਿਹਾ ਕਿ ਲੁਧਿਆਣਾ ਵਿੱਚ ਗਰਮੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ ਹੈ। ਲੁਧਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ 42.4 ਡਿਗਰੀ 10 ਸਾਲ ਬਾਅਦ ਨੋਟ ਕੀਤਾ ਗਿਆ ਹੈ।
- ਗੜ੍ਹੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਐਲਾਨ 'ਤੇ ਕਿਸਾਨਾਂ ਵੱਲੋਂ ਖੜ੍ਹੇ ਕੀਤੇ ਗਏ ਸਵਾਲ, ਕਿਸਾਨ ਆਗੂਆਂ ਨੇ ਕਹੀ ਇਹ ਵੱਡੀ ਗੱਲ - Compensation For Crops
- ਬਿਕਰਮ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨ, ਕਿਹਾ- ਕੁਲਦੀਪ ਧਾਲੀਵਾਲ ਦੀ ਜ਼ਮਾਨਤ ਹੋਵੇਗੀ ਜ਼ਬਤ - Bikram Majithia targeted AAP
- ਰੁਜ਼ਗਾਰ ਲਈ ਵਿਦੇਸ਼ ਗਏ ਨੌਜਵਾਨ ਨਾਲ ਵਰਤਿਆ ਭਾਣਾ, ਜਾਣਾ ਪਿਆ ਜੇਲ੍ਹ - Punjabi youth in Dubai Jail
ਪਵਨੀਤ ਕੌਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਆਮ ਨਾਲੋਂ ਤਾਪਮਾਨ ਜਿਆਦਾ ਰਿਕਾਰਡ ਕੀਤਾ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਵਿੱਚ ਪੰਜਾਬ ਦੇ ਜਿਲ੍ਹਿਆਂ ਵਿੱਚ ਸਭ ਤੋਂ ਜਿਆਦਾ 44 ਡਿਗਰੀ ਤਮਮਾਨ ਰਿਕਾਰਡ ਕੀਤਾ ਗਿਆ ਹੈ। ਉਨਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਧਿਆਨ ਰੱਖਣਾ ਚਾਹੀਦਾ ਹੈ। ਗਰਮੀ ਤੋਂ ਬਚਣ ਵਾਸਤੇ ਸਿਰ ਢੱਕ ਕੇ ਹੀ ਬਾਹਰ ਨਿਕਲਣਾ ਚਾਹੀਦਾ ਹੈ ਅਤੇ ਦੁਪਹਿਰ ਦੇ ਸਮੇਂ ਖਾਸ ਤੌਰ ਦੇ ਧੁੱਪ ਤੋਂ ਬਚਾਅ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਗਰਮੀ ਤੋਂ ਬਚਣ ਵਾਸਤੇ ਸਿਰ ਢੱਕ ਕੇ ਰੱਖਣਾ ਚਾਹੀਦਾ ਹੈ ਤੇ ਬਾਰ-ਬਾਰ ਪਾਣੀ ਜਾਂ ਫਿਰ ਤਰਲ ਪਦਾਰਥ ਪੀਣਾ ਚਾਹੀਦਾ ਹੈ ।