ਬਠਿੰਡਾ: ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਦੀ ਡੰਗ ਟਪਾਊ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ । ਇਸ ਤਹਿਤ ਬੀਤੇ ਦਿਨੀਂ ਬਠਿੰਡਾ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਝੁਠੇ ਲਾਰਿਆਂ ਦੀ ਪੰਡ ਫੁਕੀ ਗਈ। ਇਸ ਸਬੰਧੀ ਮੀਡੀਆ ਨਾਲ ਗੱਲ ਬਾਤ ਕਰਦਿਆਂ ਮੁਲਾਜ਼ਮ ਗਗਨਦੀਪ ਸਿੰਘ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਲਗਾਤਾਰ ਮੀਟਿੰਗਾਂ ਮੁਲਤਵੀ ਕਰਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ। ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਹੈ। ਸਾਂਝੇ ਫਰੰਟ ਪੰਜਾਬ ਦੇ ਸੱਦੇ ਤੇ ਸਾਂਝਾ ਫਰੰਟ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਝੂਠਾਂ ਦੀ ਪੰਡ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਵਾਰ ਵਾਰ ਕਹਿਣ 'ਤੇ ਵੀ ਨਹੀਂ ਦੇ ਰਹੇ ਮਿਲਣ ਦਾ ਸਮਾਂ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 6 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨਾਲ ਪੰਜਾਬ ਦੇ ਮੁੱਖ ਮੰਤਰੀ ਨੇ 1 ਜੁਲਾਈ ਨੂੰ ਕਵਾਨਾ ਕਲੱਬ ਫਗਵਾੜਾ ਵਿਖੇ ਮੀਟਿੰਗ ਕੀਤੀ। ਮੀਟਿੰਗ ਮੌਕੇ ਸਾਂਝਾ ਫਰੰਟ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ,ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਵੱਲੋਂ ਇਹ ਆਖਿਆ ਗਿਆ ਸੀ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ। ਇਸ ਕਰਕੇ ਹੁਣ ਕਿਸੇ ਵੀ ਮੰਗ 'ਤੇ ਐਲਾਨ ਨਹੀਂ ਕੀਤਾ ਜਾ ਸਕਦਾ। ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ। ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਅਤੇ ਹੁਣ ਇਹ ਮੀਟਿੰਗ 22 ਅਗਸਤ ਤੇ ਪਾ ਦਿੱਤੀ ਗਈ ਹੈ।
- ਨੇਪਾਲ ਬੱਸ ਹਾਦਸਾ: ਹਵਾਈ ਸੈਨਾ ਦਾ ਵਿਸ਼ੇਸ਼ ਜਹਾਜ਼ 24 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਲਿਆਉਣ ਲਈ ਰਵਾਨਾ - NEPAL BUS ACCIDENT
- ਆਖਿਰ ਪੰਜਾਬ ਵਿੱਚ ਕਿਉਂ ਆ ਰਹੇ ਨੇ ਵਾਰ-ਵਾਰ ਹੜ੍ਹ, ਪੀਏਯੂ ਨੇ ਕੀਤੀ ਰਿਸਰਚ, ਵੇਖੋ ਇਸ ਰਿਪੋਰਟ ਵਿੱਚ ਹੋਏ ਵੱਡੇ ਖੁਲਾਸੇ - Research on floods
- ਬਿਜ਼ਨੈਸ ਕਰਨ ਲਈ ਛੱਡਣਾ ਚਾਹੁੰਦੇ ਹੋ ਨੌਕਰੀ ? ਤਾਂ ਸਰਕਾਰ ਕਰੇਗੀ ਤੁਹਾਡਾ ਖ਼ਰਚਾ, ਜਾਣੋ ਇਸ ਯੋਜਨਾ ਬਾਰੇ - Scheme For Business Startup
ਮੁਲਾਜ਼ਮਾਂ ਨੇ ਕਿਹਾ ਕਿ ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਲਗਾਤਾਰ ਡੰਗ ਟਪਾਊ ਨੀਤੀ 'ਤੇ ਚੱਲਦੀ ਹੋਈ ਚੋਣ ਜਾਬਤੇ ਦੀ ਉਡੀਕ ਵਿੱਚ ਹੀ ਹੈ, ਅਤੇ ਇਥੋਂ ਇਹ ਵੀ ਜਾਪਦਾ ਹੈ ਕਿ ਸਰਕਾਰ ਕੋਲ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਾਡੀਆਂ ਦਲੀਲਾਂ ਦਾ ਕੋਈ ਜਵਾਬ ਨਹੀਂ ਹੈ। ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਹੈ। ਇਸ ਲਈ ਸਾਂਝਾ ਫਰੰਟ ਦੇ ਕੀਤੇ ਐਲਾਨ ਮੁਤਾਬਿਕ ਮੁੱਖ ਮੰਤਰੀ ਦੀ ਇਸ ਨੀਅਤ ਦੇ ਖਿਲਾਫ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਪਰ ਇਸ ਦੇ ਨਤੀਜੇ ਬਹੁਤ ਗੰਭੀਰ ਹੋਣਗੇ।