ਫ਼ਰੀਦਕੋਟ : ਪੰਜਾਬ ਅਤੇ ਦੇਸ਼ ਭਰ ਵਿੱਚ ਅਨੇਕਾਂ ਹੀ ਫੌਜੀ ਜਵਾਨ ਭਾਰਤੀ ਫੌਜ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ ਅਤੇ ਦੇਸ਼ ਸੇਵਾ ਕਰਕੇ ਆਪਣਾ, ਆਪਣੇ ਇਲਾਕੇ ਅਤੇ ਆਪਣੇ ਪਰਿਵਾਰ ਦਾ ਨਾਮ ਰੋਸ਼ਨ ਕਰ ਰਹੇ ਹਨ। ਠੀਕ ਇਸੇ ਤਰ੍ਹਾਂ ਫ਼ਰੀਦਕੋਟ ਦੇ ਪਿੰਡ ਭਾਗਥਲਾਂ ਦਾ ਨੌਜਵਾਨ ਧਰਮਪ੍ਰੀਤ ਸਿੰਘ ਦੇਸ਼ ਦੀ ਰਾਖੀ ਕਰ ਆਪਣੇ ਪਿੰਡ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਫੌਜੀ ਜਵਾਨ ਧਰਮਪ੍ਰੀਤ ਸਿੰਘ ਦੀ ਅਚਨਾਕ ਤਬੀਅਤ ਖ਼ਰਾਬ ਹੋਣ ਕਾਰਨ ਉਹ ਸ਼ਹੀਦੀ ਦਾ ਜਾਮ ਪੀ ਗਿਆ।
ਕਰੀਬ ਛੇ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਫ਼ਰੀਦਕੋਟ ਦੇ ਪਿੰਡ ਭਾਗਥਲਾਂ ਦੇ ਜਵਾਨ ਧਰਮਪ੍ਰੀਤ ਸਿੰਘ ਦੀ ਲਾਸ਼ ਅੱਜ ਤਿਰੰਗੇ ਵਿੱਚ ਲਪੇਟੀ ਉਸਦੇ ਜੱਦੀ ਪਿੰਡ ਪੁੱਜੀ ਭਾਗਥਲਾਂ ਪੁੱਜੀ। ਇਸ ਨੂੰ ਦੇਖ ਹਰ ਇਕ ਅੱਖ ਨਮ ਹੋ ਗਈ। ਧਰਮਪ੍ਰੀਤ ਜੋ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿੱਚ ਆਪਣੀ ਡਿਊਟੀ ਨਿਭਾਅ ਰਿਹਾ ਸੀ।
ਅਚਾਨਕ ਖ਼ਰਾਬ ਹੋਈ ਤਬੀਅਤ : ਜਾਣਕਾਰੀ ਫ਼ੌਜੀ ਧਰਮਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਹਸਪਤਾਲ ਪਹੁੰਚਦਿਆਂ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਿਸ ਦੀ ਲਾਸ਼ ਅੱਜ ਉਸਦੇ ਜੱਦੀ ਪਿੰਡ ਪੁੱਜੀ। ਧਰਮਪ੍ਰੀਤ ਸਿੰਘ ਦੀ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਸ਼ਹੀਦ ਧਰਮਪ੍ਰੀਤ ਸਿੰਘ ਨੂੰ ਮੁਖ ਅਗਨੀ ਉਸ ਦੇ ਪਿਤਾ ਵੱਲੋਂ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਗਰਭਵਤੀ ਹੈ ਧਰਮਪ੍ਰੀਤ ਦੀ ਪਤਨੀ: ਕਾਬਿਲਗੌਰ ਹੈ ਕਿ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੁੱਜ ਕੇ ਪਰਿਵਾਰ ਨੂੰ ਦਿਲਾਸਾ ਦਿੱਤਾ। ਇਸ ਮੌਕੇ ਸ਼ਹੀਦ ਧਰਮਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਧਰਮਪ੍ਰੀਤ ਦੇਸ਼ ਦਾ ਇੱਕ ਹੋਣਹਾਰ ਸਿਪਾਹੀ ਸੀ ਜੋ ਯੂਪੀ ਦੇ ਫਤਹਿਗੜ੍ਹ ਸੈਂਟਰ ਉਤੇ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਐਮਰਜੈਂਸੀ ਵਿੱਚ ਦਾਖਲ ਹੈ ਪਰ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਸੂਚਨਾ ਆ ਗਈ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।
- ਹੁਣ ਬਾਸਮਤੀ ਦੀ ਐਕਸਪੋਰਟ 'ਤੇ ਭਾਰਤੀ ਕਿਸਾਨਾਂ ਅੱਗੇ ਰੋੜਾ ਬਣਿਆ ਪਾਕਿਸਤਾਨ, ਦੇਖੋ ਇਹ ਵਿਸ਼ੇਸ਼ ਰਿਪੋਰਟ - Export of basmati rice
- ਅਤਿ ਦੀ ਗਰਮੀ ਦੇ ਬਾਵਜੂਦ ਦਰਬਾਰ ਸਾਹਿਬ 'ਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਖਾਸ ਗੱਲਬਾਤ - Sri Akal Takht Sahib Sri Amritsar
- ਮਰਚੈਂਟ ਨੇਵੀ 'ਚ ਡਿਊਟੀ ਦੌਰਾਨ ਨੌਜਵਾਨ ਲਾਪਤਾ; ਪੰਜਾਬ ਦੇ ਮੰਤਰੀ ਨੇ ਓਡੀਸ਼ਾ ਸੀਐਮ ਤੇ ਕੇਂਦਰੀ ਮੰਤਰੀ ਨੂੰ ਨੌਜਵਾਨ ਦੀ ਭਾਲ ਲਈ ਲਿੱਖਿਆ ਪੱਤਰ - Youth missing from merchant navy
ਉਧਰ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ ਉਤੇ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਜੋ ਸਰਕਾਰ ਆਪਣੇ ਪੱਧਰ ਉਤੇ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ ਉਹ ਤਾਂ ਕਰੇਗੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਜਰੂਰ ਕੀਤੀ ਜਾਵੇਗੀ।